ਸੁਖਜਿੰਦਰ ਮਾਨ
ਬਠਿੰਡਾ, 23 ਫ਼ਰਵਰੀ : ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ ਉੱਪ ਕੁਲਪਤੀ ਪ੍ਰੋ. (ਡਾ.) ਐੱਸ.ਕੇ. ਬਾਵਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਬਠਿੰਡਾ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਉਪ ਮੁੱਖ ਕਾਰਜਕਾਰੀ ਅਫ਼ਸਰ ਤੀਰਥਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਬਿਜਨਸ ਪਲਾਨ ਕੰਪੀਟਿਸ਼ਨ ਉਦਯਮ ਸੋਰ ਟੂ ਸ਼ਾਇਨ ਵਿੱਚ ਆਪਣੇ ਆਈਡੀਆ ਰਜਿਸਟਰਡ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਰੁਜ਼ਗਾਰ ਮੰਗਣ ਦੀ ਬਜਾਏ ਰੁਜ਼ਗਾਰ ਸਿਰਜਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਵਿਸ਼ਾ ਮਾਹਿਰ ਸ਼ਰੂਤੀ ਦੀਵਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਵੈ-ਰੁਜ਼ਗਾਰ ਤੇ ਨਵੇਂ ਸਟਾਰਟ ਅੱਪ ਸ਼ੁਰੂ ਕਰਨ ਲਈ ਚਲਾਈ ਗਈ ਮੁਹਿੰਮ ਉਦਯਮ ਤਹਿਤ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਹਾਜ਼ਰੀਨ ਨੂੰ ਬਿਜਨੈਸ ਪਲਾਨ ਕੰਪੀਟੀਸ਼ਨ ਸਬੰਧੀ ਰਜਿਸ੍ਰਟੇਸ਼ਨ ਕਰਵਾਉਣ ਦੀ ਪ੍ਰਕਿਰਿਆ ਬਾਰੇ ਦੱਸਿਆ। ਇਸ ਦੌਰਾਨ ਡਾ. ਗੁਪਤਾ ਨੇ ਪਤਵੰਤਿਆਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੈ-ਰੁਜ਼ਗਾਰ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਆਪਣੇ ਆਇਡੀਆ ਰਜਿਸਟਰਡ ਕਰਵਾਉਣ ਦੀ ਅਪੀਲ ਕੀਤੀ। ਇਸ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਮੈਡਮ ਸੁਨੀਤਾ ਨੇ ਬਾਖੂਬੀ ਅਦਾ ਕੀਤੀ। ਜਦੋਂਕਿ ਡਾ. ਵਿਕਾਸ ਗੁਪਤਾ ਡਿਪਟੀ ਡਾਇਰੈਕਟਰ ਕਾਰਪੋਰੇਟ ਰਿਸੋਰਸ ਸੈੱਲ, ਡਾ. ਵਿਜੈ ਲਕਸ਼ਮੀ ਡੀਨ ਅਤੇ ਡਾ. ਨਯਨਪ੍ਰੀਤ ਕੌਰ ਡੀਨ ਆਦਿ ਹਾਜ਼ਰ ਰਹੇ।
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਵੈ-ਰੁਜ਼ਗਾਰ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ
8 Views