ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ : ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਬੰਦੀਆ ਅਤੇ ਕੈਦੀਆਂ ਨੂੰ ਜੇਲ੍ਹ ਦੇ ਅੰਦਰ ਹੀ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਸੁਮੀਤ ਮਲਹੋਤਰਾ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ, ਏਮਜ਼ ਹਸਪਤਾਲ ਬਠਿੰਡਾ ਅਤੇ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਮਾਹਿਰ ਡਾਕਟਰਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਚੈਕ ਅੱਪ ਦੀ ਸਹੂਲਤ ਦਾ ਉਦਘਾਟਨ ਕੀਤਾ ਅਤੇ ਜੇਲ੍ਹ ਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਚੇਅਰਮੈਨ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਕੈਦੀਆਂ ਨੂੰ ਗੁਣਵਤਾ ਭਰਪੂਰ ਇਲਾਜ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਲਾਹ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਮੈਡੀਕਲ ਕੈਂਪ ਵਿੱਚ ਹਰ ਬਿਮਾਰੀ ਦੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦੇ ਚੈਕ ਅੱਪ ਕਰਕੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਮ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਹੀਰਾ ਸਿੰਘ ਗਿੱਲ,ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਦਿਨੇਸ਼ ਕੁਮਾਰ ਵਾਧਵਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਆਸ਼ੀਸ਼ ਅਬਰੋਲ, ਸੀਜੇਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਦਲਜੀਤ ਕੌਰ, ਸੀ.ਜੇ.ਐਮ ਵੱਲੋਂ ਕੇਂਦਰੀ ਜੇਲ੍ਹ ਸ੍ਰੀ ਮਹੇਸ਼ ਕੁਮਾਰ ਸ਼ਰਮਾ ਵਲੋਂ ਜ਼ਨਾਨਾ ਜੇਲ ਬਠਿੰਡਾ ਦੀਆਂ ਬੈਰਕਾਂ ਦਾ ਦੌਰਾ ਕੀਤਾ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ਉਪਰ ਮੌਜੂਦ ਜੇਲ੍ਹ ਪ੍ਰਸ਼ਾਸ਼ਨ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਜੇਲ੍ਹ ਸੁਪਰਡੈਂਟ ਸ੍ਰੀ ਐਨ ਡੀ ਨੇਗੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਤੋਂ ਇਲਾਵਾ ਡਾ. ਮਨੀਸ਼ ਗੁਪਤਾ, ਜ਼ਿਲ੍ਹਾ ਨੋਡਲ/ਕੋਵਿਡ ਅਫ਼ਸਰ ਵੀ ਮੌਜੂਦ ਸਨ।
ਬਠਿੰਡਾ ਦੀ ਕੇਂਦਰੀ ਜੇਲ੍ਹ ਚ ਲਗਾਇਆ ਮੈਡੀਕਲ ਕੈਂਪ
10 Views