Friday, May 22, 2026
spot_img
spot_img
spot_img

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਠਾਕੁਰ ਅਤੇ ਬਾਬੂ ਰਾਮ ਚਾਵਲਾ, ਸਾਬਕਾ ਵਿਧਾਇਕ ਮਲਕੀਅਤ ਸਿੰਘ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਅਤੇ ਪੱਤਰਕਾਰ ਨਿਰੰਜਨ ਸਿੰਘ ਪਰਵਾਨਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

spot_img

Share post:

spot_img

Popular

More like this
Related

Haryana ‘ਚ ACR प्रणाली में बड़ा बदलाव; अप्रैल 2027 से बंद होगी मैनुअल एसीआर व्यवस्था

👉 डिजिटल परफॉर्मेंस मॉनिटरिंग सिस्टम बनेगा,कर्मचारियों की रैंकिंग भी प्रदर्शित...

पीएम सूर्य घर मुफ्त बिजली योजना की प्रगति को लेकर हुई उच्च स्तरीय समीक्षा बैठक

👉 बैठक के दौरान सभी रूफटॉप सोलर सिस्टम की स्थापना...

Bathinda Police ਵੱਲੋਂ ਭੁੱਚੋ ਮੰਡੀ ‘ਚ ਸਾਬਕਾ ਪ੍ਰਧਾਨ ਦੇ ਪੁੱਤਰ ‘ਤੇ ਹੋਏ ਹਮਲੇ ‘ਚ ਦੋ ਕਾਬੂ

Bathinda News: Bathinda Police; ਨਗਰ ਕੋਂਸਲ ਭੁੱਚੋਂ ਮੰਡੀ ਦੇ...

Bathinda MC Elections; BJP ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਾਰੀ ਕੀਤਾ ਸੰਕਲਪ ਪੱਤਰ

👉ਨਗਰ ਨਿਗਮ ਬਠਿੰਡਾ ਨੂੰ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਕਰਨ...