ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਲੱਖਣ ਸਨਮਾਨ ਦੀ ਪਾਈ ਪਿਰਤ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 6 ਮਾਰਚ: ਸਿੱਖਿਆ ਵਿਕਾਸ ਮੰਚ ਮਾਨਸਾ ਅਤੇ ਨਹਿਰੂ ਯੁਵਾ ਕੇਦਰ ਮਾਨਸਾ ਵੱਲ੍ਹੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਲੱਖਣ ਕਾਰਜ ਕਰਦਿਆਂ ਮਾਨਸਾ ਜ਼ਿਲ੍ਹੇ ਦੀਆਂ ਮਹਿਲਾ ਅਧਿਕਾਰੀਆਂ ਨੂੰ ਉਨ੍ਹਾਂ ਦੇ ਦਫ਼ਤਰਾਂ ਚ ਜਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਆਗੂਆਂ ਨੇ ਮਾਣ ਮਹਿਸੂਸ ਕੀਤਾ ਕਿ ਜ਼ਿਲ੍ਹੇ ਅੰਦਰ ਵੱਡੀ ਗਿਣਤੀ ਚ ਮਹਿਲਾ ਅਧਿਕਾਰੀ ਅਹਿਮ ਪ੍ਰਸ਼ਾਸਕ ਜ਼ਿੰਮੇਵਾਰੀਆਂ ਨਿਭਾਕੇ ਲੜਕੀਆਂ ਲਈ ਪ੍ਰੇਰਨਾ ਸਰੋਤ ਬਣ ਰਹੇ ਨੇ। ਵੱਖ ਵੱਖ ਮਹਿਲਾ ਅਧਿਕਾਰੀਆਂ ਦੇ ਦਫ਼ਤਰਾਂ ਚ ਹੋਏ ਅਚਾਨਕ ਸਨਮਾਨ ਲਈ ਉਨ੍ਹਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਉਹ ਨਿਆਂ ਦੇਣ ਲਈ ਹੋਰ ਗੰਭੀਰਤਾ ਨਾਲ ਕਾਰਜ ਕਰਨਗੇ।ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ, ਪ੍ਰੋਗਰਾਮ ਅਫਸਰ ਡਾ ਸੰਦੀਪ ਘੰਡ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਲਈ ਇਹ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਚ ਮਹਿਲਾ ਅਧਿਕਾਰੀ ਸਿਵਲ,ਪੁਲੀਸ ਪ੍ਰਸ਼ਾਸਨ ਅਤੇ ਹੋਰਨਾਂ ਵੱਖ ਵੱਖ ਵਿਭਾਗਾਂ ਚ ਅਹਿਮ ਪੋਸਟਾਂ ’ਤੇ ਕਾਰਜ ਕਰ ਰਹੇ ਹਨ।ਇਹ ਵੱਡੀਆਂ ਜ਼ਿੰਮੇਵਾਰੀਆਂ ਹੋਰਨਾਂ ਲੜਕੀਆਂ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤੇ ਇਸ ਨਿਵੇਕਲੇ ਸਨਮਾਨ ਸਮਾਰੋਹ ਦੌਰਾਨ ਅੱਜ ਜਿੰਨਾਂ ਮਹਿਲਾ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨਾਂ ਚ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਆਈ ਏ ਐੱਸ, ਡਾ ਜੋਤੀ ਯਾਦਵ ਆਈ ਪੀ ਐੱਸ,ਐੱਸ ਵੀ ਐੱਚ ਮਾਨਸਾ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਭੁਪਿੰਦਰ ਕੌਰ,ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਅਤੇ ਐਡਵੋਕੇਟ ਗਗਨਦੀਪ ਕੌਰ ਸੈਂਟਰਲ ਪ੍ਰਸ਼ਾਸਕ ਸਖੀ ਵਨ ਸਟਾਪ ਸੈਂਟਰ ਮਾਨਸਾ ਸ਼ਾਮਲ ਸਨ। ਇਸ ਮੌਕੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਪ੍ਰਧਾਨ ਹਰਦੀਪ ਸਿੱਧੂ,ਡਾ ਗੁਰਪ੍ਰੀਤ ਕੌਰ,ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਐਡਵੋਕੇਟ ਮੰਜੂ ਰਾਣੀ, ਬੇਅੰਤ ਕੌਰ,ਮਨਪ੍ਰੀਤ ਕੌਰ ਵੀ ਹਾਜ਼ਰ ਸਨ।
Share the post "ਸਿੱਖਿਆ ਵਿਕਾਸ ਮੰਚ ਅਤੇ ਨਹਿਰੂ ਯੁਵਾ ਕੇਦਰ ਮਾਨਸਾ ਵੱਲ੍ਹੋਂ ਮਹਿਲਾ ਪ੍ਰਸ਼ਾਸਕ ਅਧਿਕਾਰੀਆਂ ਦਾ ਸਨਮਾਨ"