ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਖੇਡ ਮੈਦਾਨ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਸਪੋਰਟਸ ਵਿਭਾਗ ਵੱਲੋਂ ਦੋ ਰੋਜ਼ਾ 13ਵੀਂ ਸਾਲਾਨਾ ਐਥਲੈਟਿਕਸ ਮੀਟ ਦੀ ਅੱਜ ਸ਼ਾਨਦਾਰ ਸ਼ੁਰੂਆਤ ਕੀਤੀ ਗਈ । ਇਸ ਐਥਲੈਟਿਕਸ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ, 1500 ਮੀਟਰ ਦੌੜ, ਲੰਮੀ ਛਾਲ, ਜੈਵਲਿਨ ਥਰੋਅ, ਸ਼ਾਟਪੁੱਟ ਅਤੇ ਰੱਸਾ-ਕਸ਼ੀ ਆਦਿ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਸਾਰੇ ਵਿਦਿਆਰਥੀਆਂ ਨੂੰ ਚਾਰ ਵੱਖ-ਵੱਖ ਹਾਊਸਾਂ ਜਿਵੇਂ ਗਰੀਨ ਹਾਊਸ, ਰੈੱਡ ਹਾਊਸ, ਯੈਲੋ ਹਾਊਸ ਅਤੇ ਬਲਿਊ ਹਾਊਸ ਵਿੱਚ ਵੰਡਿਆ ਗਿਆ ਹੈ।ਅੱਜ ਪਹਿਲੇ ਦਿਨ ਇਸ ਐਥਲੈਟਿਕਸ ਮੀਟ ਦੇ ਉਦਘਾਟਨੀ ਸਮਾਗਮ ਵਿੱਚ ਡੀ.ਐਸ. ਪੀ. (ਰੂਰਲ ) ਨਰਿੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਐਥਲੈਟਿਕਸ ਮੀਟ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਨੇ ਝੰਡਾ ਲਹਿਰਾਇਆ ਅਤੇ ਰੰਗ ਬਿਰੰਗੇ ਗ਼ੁਬਾਰੇ ਉਡਾ ਕੇ ਇਸ ਸਾਲਾਨਾ ਐਥਲੈਟਿਕਸ ਮੀਟ ਦਾ ਆਗਾਜ਼ ਕੀਤਾ। ਇਸ ਉਪਰੰਤ ਲੜਕੀਆਂ ਦੀ 100 ਮੀਟਰ ਦੀ ਦੌੜ ਕਰਵਾਈ ਗਈ ਜਿਸ ਵਿੱਚ ਯੈਲੋ ਹਾਊਸ ਦੀ ਅਰਸ਼ਜੋਤ ਕੌਰ ਨੇ ਪਹਿਲਾ ਸਥਾਨ, ਬਲਿਊ ਹਾਊਸ ਦੀ ਰਾਜਦੀਪ ਕੌਰ ਨੇ ਦੂਜਾ ਸਥਾਨ ਅਤੇ ਬਲਿਊ ਹਾਊਸ ਦੀ ਹੀ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮਹਿਮਾਨ ਸ. ਨਰਿੰਦਰ ਸਿੰਘ (ਪੀ.ਪੀ.ਐਸ.) ਡੀ.ਐਸ. ਪੀ. (ਰੂਰਲ ), ਬਠਿੰਡਾ ਨੇ ਜੇਤੂ ਖਿਡਾਰੀਆਂ ਦੀ ਭਰਪੂਰ ਹੌਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਨੂੰ ਮੈਡਲ ਪ੍ਰਦਾਨ ਕੀਤੇ । ਇਸ ਤੋਂ ਇਲਾਵਾ ਅੱਜ ਪਹਿਲੇ ਦਿਨ 100 ਮੀਟਰ, 200 ਮੀਟਰ, 400 ਮੀਟਰ, ਲੰਮੀ ਛਾਲ, ਜੈਵਲਿਨ ਥਰੋਅ, ਸ਼ਾਟਪੁੱਟ ਆਦਿ ਖੇਡਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੀ.ਐਫ.ਜੀ.ਆਈ. ਦੀ ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਕਾਲਜ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਕਾਲਜ ਦੇ ਖੇਡ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਸ. ਹਰਪਾਲ ਸਿੰਘ , ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਅਸਿਸਟੈਂਟ ਡਾਇਰੈਕਟਰ (ਐਡਮਨ) ਸ. ਰਜਿੰਦਰ ਸਿੰਘ ਧਨੋਆ ਤੋਂ ਇਲਾਵਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਹੈ।