WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪਿੰਡ ਕਲਿਆਣ ਸੁੱਖਾ ਵਿਖੇ ਕੈਂਪ ਲਗਾਇਆ

ਪੰਜਾਬੀ ਖ਼ਬਰਸਾਰ ਬਿਉਰੋ
ਨਥਾਣਾ, 17 ਮਾਰਚ: ਪਸ਼ੂਆਂ ਦੇ ਦੁੱਧ ਉਤਪਾਦਨ ਦੀ ਸਮਰੱਥਾ ਵਧਾਉਣ, ਉਨ੍ਹਾਂ ਦੀ ਖੁਰਾਕ ਸਬੰਧੀ ਅਤੇ ਡੇਅਰੀ ਵਿਭਾਗ ਦੀਆ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਪੰਜਾਬ ਡੇਅਰੀ ਵਿਕਾਸ ਵਿਭਾਗ ਜ਼ਿਲ੍ਹਾ ਬਠਿੰਡਾ ਵੱਲੋ ਡਿਪਟੀ ਡਇਰੈਕਟਰ ਡੇਅਰੀ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਪਿੰਡ ਕਲਿਆਣ ਸੁੱਖਾ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨ ਵੀਰਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡੇਅਰੀ ਵਿਕਾਸ ਵਿਭਾਗ ਜ਼ਿਲ੍ਹਾ ਬਠਿੰਡਾ ਤੋਂ ਆਏ ਮਾਹਿਰ ਸ੍ਰੀ ਐਸ ਆਰ ਚੌਹਾਨ ਸਹਾਇਕ ਅਤੇ ਜੀ ਐਸ ਸਿੱਧੂ ਇੰਸਪੈਕਟਰ ਨੇ ਡੇਅਰੀ ਵਿਭਾਗ ਦੀਆ ਸਕੀਮਾਂ ਬਾਰੇ ਚਾਨਣਾ ਪਾਇਆ। ਪਸ਼ੂਆਂ ਦੇ ਮਾਹਰ ਰਾਜਿੰਦਰ ਪ੍ਰਸਾਦ ਗੁਪਤਾ ਵੱਲੋਂ ਪ੍ਰਜਨਨ ਪ੍ਰਕ੍ਰਿਆ ਸਬੰਧੀ ਜਾਣਕਾਰੀ ਦਿੱਤੀ ਅਤੇ ਮਾਰਕਫੈਡ ਵੱਲੋਂ ਆਏ ਨੁਮਾਇੰਦਿਆਂ ਨੇ ਮਾਰਕਫੈੱਡ ਦੀ ਫੀਡ ਦੀ ਗੁਣਵੱਤਾ ਬਾਰੇ ਜਾਣਕਾਰੀ ਦਿੱਤੀ। ਡਾਕਟਰ ਲਛਮਣ ਸਿੰਘ ਰਿਟਾਇਰਡ ਏਡੀਓ ਨੇ ਖੇਤੀ ਸੰਬੰਧੀ ਨੁਕਤੇ ਸਾਂਝੇ ਕੀਤੇ। ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਕਲਿਆਣ ਸੁੱਖਾ ਦੀ ਤਰਫੋਂ ਸ੍ਰੀ ਅਮਰਦੀਪ ਪਾਲ ਫੀਲਡ ਅਫਸਰ ਵੱਲੋ ਬੈਂਕ ਦੁਆਰਾ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਸਟੇਜ ਦਾ ਸੰਚਾਲਨ ਸਰਬ ਕਲਿਆਣ ਭਲਾਈ ਕਲੱਬ ਦੇ ਪ੍ਰਧਾਨ ਰਾਮ ਸਿੰਘ ਕਲਿਆਣ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਜਗਮੋਹਨ ਸਿੰਘ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਗੁਰਪਿੰਦਰ ਸਿੰਘ, ਕੇਹਰ ਸਿੰਘ, ਸ਼ਾਮ ਸਿੰਘ, ਗੁਰਵਿੰਦਰ ਸਿੰਘ, ਬੂਟਾ ਸਿੰਘ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Related posts

ਜੇਪੀਐਮਓ ਵੱਲੋਂ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ ਕੌਮਾਂਤਰੀ ਮਜ਼ਦੂਰ ਦਿਹਾੜਾ

punjabusernewssite

ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਗਿੱਲ

punjabusernewssite

ਬੇਮੌਸਮੀ ਬਾਰਸ਼ ਤੇ ਗੜੇਮਾਰੀ ਜਾਰੀ, ਪੱਕਣ ’ਤੇ ਆਈ ਫ਼ਸਲ ਹੋਰ ਖ਼ਰਾਬ ਹੋਣ ਦੀ ਸੰਭਾਵਨਾ

punjabusernewssite