WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਫ਼ਿਰੋਜ਼ਪੁਰ

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਕਿਸਾਨਾਂ ਨੂੰ ਮਿਰਚਾਂ ਦੇ ਉਤਪਾਦਨ ਤੋਂ ਹੋਵੇਗੀ ਕਰੋੜਾਂ ਦੀ ਆਮਦਨ : ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ਼ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚਾਂ ਦੇ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਲਮ ਵਿਖੇ ਚਿਲੀ ਕਲੱਸਟਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰੋਜੈਕਟ ਫੇਜ਼ ਦੇ ਪੜਾਅ 1 ਦੀ ਸ਼ੁਰੂਆਤ ਕੀਤੀ ਗਈ।ਪੰਜਾਬ ਵਿੱਚ ਮਿਰਚਾਂ ਦੀ ਪੈਦਾਵਾਰ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਹਨ। ਇਨ੍ਹਾਂ ਵਿੱਚੋਂ ਜਿਲ੍ਹਾ ਫਿਰੋਜਪੁਰ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ।  ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ।  ਪੰਜਾਬ ਵਿੱਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟਰਿਕ ਟਨ/ਹੈਕਟੇਅਰ ਹੈ।  ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।ਜੌੜਾਮਾਜਰਾ ਨੇ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲਦਾ ਸੀ ਜਿਸ ਕਾਰਣ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ ਹੋ ਸਕੇਗਾ ਅਤੇ ਓਹਨਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ। ਮਿਰਚਾਂ ਦੇ ਇਸ ਕਲਸਟਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਖੇਤਾਂ ਵਿੱਚ ਜਾਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ ਵੱਖ ਕਿਸਮਾਂ ਦੀ ਜਾਣਕਾਰੀ ਲਈ ਅਤੇ ਓਹਨਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਕਲੱਸਟਰ ਅਤੇ ਹੋਰ ਕਈ ਕਲੱਸਟਰਾਂ ਵਿੱਚ ਬਾਗਬਾਨੀ ਉਤਪਾਦਕਾਂ ਦੇ ਉਤਸ਼ਾਹ ਨੇ ਪੰਜਾਬ ਸਰਕਾਰ ਨੂੰ ਸੂਬੇ ਯੋਜਨਾਬੱਧ ਗਤੀਵਿਧੀਆਂ ਦੇ ਰੋਜ਼ਾਨਾ ਪ੍ਰਬੰਧਨ ਲਈ ਪ੍ਰੋਜੈਕਟ ਡਾਇਰੈਕਟੋਰੇਟ, ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ ਸਥਾਪਤ ਕੀਤਾ ਜਾਵੇਗਾ।  ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪ੍ਰੋਜੈਕਟ ਮੁਲਾਂਕਣ ਅਤੇ ਪ੍ਰਵਾਨਗੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਹਨਾਂ ਨਵੀਆਂ ਪਹਿਲਕਦਮੀਆਂ ਨੂੰ ਅਗੇ ਲਿਜਾਉਣ ਲਈ ਆਪਣੇ ਵਡਮੂਲੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਟਰੇਨਿੰਗਾਂ/ਕੈਂਪਾਂ /ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਥੋੜੀ ਜਮੀਨ ਵਿੱਚੋਂ ਜਿਆਦਾ ਆਮਦਨ ਲੈ ਸਕਣ।ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਚਿਲੀ ਕਲਸਟਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੁੱਲ ਲੜੀ ਵਿੱਚ ਵਧੀ ਹੋਈ ਕੁਸ਼ਲਤਾ ਅਤੇ ਤਕਨੀਕੀ ਏਕੀਕਰਣ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਉਪਜ ਦੀ ਦਿੱਖ ਨੂੰ ਹੋਰ ਸੁਧਾਰੇਗਾ। ਇਸ ਤੋਂ ਇਲਾਵਾ, ਇਹ ਕਿਸਾਨ ਭਾਈਚਾਰੇ ਨੂੰ ਖੇਤੀ ਦੀ ਲਾਗਤ ਘਟਾਉਣ, ਖੇਤੀ-ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ, ਔਰਤਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁੱਲ ਲੜੀ ਵਿੱਚ ਹਿੱਸਾ ਲੈਣ ਦੇ ਮੌਕੇ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗਾ।        ਇਸ ਮੌਕੇ ਡਾਇਰੈਕਟਰ ਬਾਗਬਾਨੀ,ਪੰਜਾਬ ਸ਼ੈਲਿੰਦਰ ਕੌਰ ਅਤੇ  ਰਜਨੀਸ਼ ਕੁਮਾਰ ਦਹੀਆ (ਐਮ.ਐਲ.ਏ. ਫਿਰੋਜਪੁਰ ਦਿਹਾਤੀ), ਰਣਬੀਰ ਸਿੰਘ ਭੁੱਲਰ (ਐਮ.ਐਲ.ਏ. ਫਿਰੋਜਪੁਰ ਸਿਟੀ) ਅਤੇ ਫੌਜਾ ਸਿੰਘ ਸਰਾਰੀ (ਐਮ.ਐਲ.ਏ. ਗੁਰੂਹਰਸਹਾਏ) ਤੋਂ ਇਲਾਵਾ ਅਮਿਤ ਕੁਮਾਰ, ਆਈ.ਏ.ਐਸ. ਸੰਯੁਕਤ ਵਿਕਾਸ ਕਮਿਸ਼ਨਰ-ਕਮ-ਸੀ.ਈ.ਓ. ਪੀ.ਐਸ.ਆਰ.ਐਲ.ਐਮ. ਮੋਹਾਲੀ ਉੱਚੇਚੇ ਤੌਰ ਤੇ ਮੌਜੂਦ ਸਨ।

Related posts

ਬਠਿੰਡਾ ’ਚ ਵਿਤ ਮੰਤਰੀ ਦਾ ਕਿਸਾਨਾਂ ਵਲੋਂ ਭਰਵਾਂ ਵਿਰੋਧ

punjabusernewssite

BSF ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਕਾਂਸਟੇਬਲ ਨੂੰ 2 ਕਿਲੋ ਹੈਰੋਇਨ ਸਹਿਤ ਕੀਤਾ ਗ੍ਰਿਫ਼ਤਾਰ

punjabusernewssite

Firozpur News: ਮੇਲੇ ਦੇ ਝੂਲੇ ਤੋਂ ਡਿੱਗਣ ਕਾਰਨ ਦੋ ਬੱਚਿਆਂ ਦੀ ਮੌਤ 1 ਦੀ ਹਾਲਾਤ ਗੰਭੀਰ

punjabusernewssite