ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸਿਰਕਤ — ਭੁਪਿੰਦਰ ਸਿੰਘ ਮੱਕੜ
ਸੁਖਜਿੰਦਰ ਮਾਨ
ਬਠਿੰਡਾ, 24 ਮਾਰਚ:-ਸ਼ਹੀਦ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦ ਭਗਤ ਸਿੰਘ ਪਾਰਕ ਕਮੇਟੀ ਬਠਿੰਡਾ ਵਲੋਂ ਸਥਾਨਕ ਪੁਖਰਾਜ ਕਾਲੋਨੀ ਅਤੇ ਮਿਨੋਚਾ ਕਾਲੋਨੀ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਪੂਰੀ ਸ਼ਰਧਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਦੇਸ਼ ਭਗਤੀ ਨੂੰ ਸਮਰਪਿਤ ਪ੍ਰੋਗਰਾਮ ਪੇਸ਼ ਕੀਤੇ ਗਏ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸਨਰ ਸੌਕਤ ਅਹਿਮਦ ਪਰੇ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼ਹੀਦਾਂ ਨੂੰ ਸਮਰਪਿਤ ਸਵੈ ਇੱਛੁਕ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਖ਼ੂਨਦਾਨ ਕੀਤਾ।ਇਸ ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਪ੍ਰਤੀ ਪੇਸ਼ਕਾਰੀਆਂ ਕਰਕੇ ਹਾਜਰੀਨਾਂ ਦਾ ਮਨ ਮੋਹ ਲਿਆ ਗਿਆ। ਇਸ ਉਪਰੰਤ ਬਾਅਦ ਦੁਪਿਹਰ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਮਸ਼ਾਲ ਰੈਲੀ ਵੀ ਕੱਢੀ ਗਈ ,ਜਿਸ ਨੂੰ ਈ.ਓ.ਵਿੰਗ ਦੇ ਇੰਚਾਰਜ ਹਰਜੀਤ ਸਿੰਘ ਮਾਨ ਨੇ ਝੰਡੀ ਦੇ ਕੇ ਰਵਾਨਾ ਕੀਤਾ। ਸ਼ਾਮ ਵੇਲੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਹਾਜਰੀ ਵਿੱਚ ਨਾਟਿਅਮ ਪੰਜਾਬ ਵੱਲੋਂ ਖੇਡੇ ਨਾਟਕ “ਅਜੇ ਵੀ ਵਕਤ ਹੈ” ਦੀ ਵਿਲੱਖਣ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਅਤੇ ਉੱਘੇ ਸਮਾਜ ਸੇਵੀ ਭੁਪਿੰਦਰ ਮੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਿਰਕਤ ਕੀਤੀ ਅਤੇ ਇਸੇ ਦੌਰਾਨ ਹੀ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੂੰ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਗੁਲਨੀਤ ਸਿੰਘ ਖੁਰਾਣਾ ਦੇ ਰੂਪ ਵਿੱਚ ਬਠਿੰਡਾ ਵਾਸੀਆਂ ਨੂੰ ਇਕ ਕਾਬਲ ਅਤੇ ਇਮਾਨਦਾਰ ਅਫਸਰ ਦਿੱਤਾ ਹੈ। ਇਸ ਸਮਾਗਮ ਮੌਕੇ ਜਿਲਾ ਭਾਸ਼ਾ ਅਫ਼ਸਰ ਕਿਰਤੀ ਕਿਰਪਾਲ, ਅਵਤਾਰ ਸਿੰਘ ਕੈਂਥ, ਤੇਜਿੰਦਰ ਸਿੰਘ, ਗੁਰਦੀਪ ਸਿੰਘ ਮਾਨ ਅਤੇ ਅਨੇਕਾਂ ਹੋਰ ਪਤਵੰਤਿਆਂ ਨੇ ਵੀ ਸਿਰਕਤ ਕੀਤੀ।
Share the post "ਸ਼ਹੀਦ ਭਗਤ ਸਿੰਘ ਪਾਰਕ ਕਮੇਟੀ ਵੱਲੋਂ ਸਹੀਦਾਂ ਨੂੰ ਸਪਰਪਿਤ ਸ਼ਰਧਾਂਜਲੀ ਸਮਾਰੋਹ ਆਯੋਜਿਤ"