Saturday, May 23, 2026
spot_img
spot_img
spot_img

ਬਠਿੰਡਾ ਦੇ ਥਾਣਾ ਸੰਗਤ ਦੀ ਪੁਲਿਸ ਵੱਲੋਂ ਢਾਈ ਕਿੱਲੋ ਅਫ਼ੀਮ ਸਹਿਤ ਇੱਕ ਕਾਬੂ

Date:

spot_img

ਸੁਖਜਿੰਦਰ ਮਾਨ
ਬਠਿੰਡਾ, 24 ਮਾਰਚ: ਜ਼ਿਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਥਾਣਾ ਸੰਗਤ ਦੀ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 2 ਕਿੱਲੋ 600 ਗ੍ਰਾਮ ਅਫ਼ੀਮ ਸਹਿਤ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਚੌਂਕੀ ਇੰਚਾਰਜ ਨੇ ਇਕ ਗੁਪਤ ਸੂਚਨਾ ਦੇ ਆਧਾਰ ਤੇ ਅਭੀ ਵਰਮਾ ਵਾਸੀ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ, ਜਿਸਦੀ ਤਲਾਸ਼ੀ ਦੌਰਾਨ ਉਸਦੇ ਕੋਲੋ ਇਹ ਅਫੀਮ ਬਰਾਮਦ ਹੋਈ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਵਲੋਂ ਇਹ ਅਫੀਮ ਮੱਧ ਪ੍ਰਦੇਸ਼ ਤੋਂ ਲਿਆਂਦੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁਢਲੀ ਪੜਤਾਲ ਦੌਰਾਨ ਉਸਨੇ ਦਸਿਆ ਹੈ ਕਿ ਇਹ ਅਫੀਮ ਉਸਨੇ ਅੱਗੇ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਹੀ ਸਪਲਾਈ ਕਰਨੀ ਸੀ। ਉਸਦੇ ਵਿਰੁੱਧ ਥਾਣਾ ਸੰਗਤ ਵਿੱਚ ਪਰਚਾ ਦਰਜ ਕਰ ਲਿਆ ਗਿਆ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਸਿਟੀ ਰਾਮਪੁਰਾ ਵਲੋਂ ਗੋਪਾਲ ਸਿੰਘ ਵਾਸੀ ਮੁਦਕੀ ਜਿਲ੍ਹਾ ਫਿਰੋਜਪੁਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕੋਲੋ 60 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਉਸਦੇ ਵਿਰੁੱਧ ਅ/ਧ 21 ਬੀ 61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਸਿਟੀ ਰਾਮਪੁਰਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ।

spot_img

Share post:

spot_img

Popular

More like this
Related

ਕਲਯੁਗੀ ਮਾਂ ਨੇ ਆਪਣੀ ਇਕਲੌਤੀ ਮਾਸੂਮ ਬੱਚੀ ਦਾ ਕੀਤਾ ਕ/ਤ/ਲ; ਪੁਲਿਸ ਨੇ ਕੀਤਾ ਗ੍ਰਿਫਤਾਰ

Patiala News: ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜਕੀ ਵਿਖੇ ਵਾਪਰੀ...

ਮੁੜ ਮਹਿੰਗਾਈ ਦੀ ਪਈ ਮਾਰ; 9 ਦਿਨਾਂ ‘ਚ ਤੀਜ਼ੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

👉ਆਪ ਆਗੂ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ 'ਤੇ...

CM Bhagwant Mann ਅੱਜ ਜੇਲ੍ਹ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲਣਗੇ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...