Saturday, May 23, 2026
spot_img
spot_img
spot_img

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੇ ਕੀਤਾ ਬਠਿੰਡਾ ਦੇ ਪਿੰਡਾਂ ਦਾ ਦੌਰਾ 

Date:

spot_img
ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ: ਪੰਜਾਬ ਦੇ ਪਾਣੀ ਦੇ ਡਿੱਗਦੇ ਜਾ ਰਹੇ ਪੱਧਰ ਦੇ ਮੱਦੇਨਜ਼ਰ ਖੇਤੀਬਾੜੀ ਵੱਲੋਂ ਫ਼ਸਲੀ ਵਿਭਿੰਨਤਾ ਤਹਿਤ ਨਰਮੇ ਦੀ ਫ਼ਸਲ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਨੂੰ ਜ਼ਮੀਨੀ ਤੌਰ ‘ਤੇ ਲਾਗੂ ਕਰਨ ਲਈ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਵੱਲੋਂ ਅੱਜ ਪਿੰਡ ਬੱਲੂਆਣਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨਰਮੇ ਦੀ ਫਸਲ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਮਹਿਕਮੇ ਵਿਚ ਰੱਖੇ ਕਿਸਾਨ ਮਿੱਤਰਾ ਨਾਲ ਮੁਲਾਕਾਤ ਕੀਤੀ, ਅਤੇ ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਸਿਖਲਾਈ ਅਨੁਸਾਰ ਅਲਾਟ ਹੋਏ ਪਿੰਡਾਂ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਦਸਿਆ ਕਿ ਸਰਕਾਰ ਵੱਲੋਂ ਮੁੱਖ ਤੌਰ ਤੇ ਨਰਮੇ ਦੇ ਬੀਜ ਤੇ 33% ਸਬਸਿਡੀ ਤੇ ਅਗੇਤੀ ਬਿਜਾਈ ਲਈ ਸਮੇਂ ਸਿਰ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।  ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਨਰਮੇ ਦੀ ਵੱਧ ਤੋਂ ਵੱਧ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਅਤੇ ਵੱਧ ਤੋਂ ਵੱਧ ਫੀਲਡ ਵਿੱਚ ਰਹਿਣ ਲਈ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਲਈ ਕਿਸਾਨ ਭਰਾ ਨਰਮੇ ਵਾਲਾ ਜ਼ਿਲ੍ਹਾ ਹੋਣ ਕਰਕੇ ਮੂੰਗੀ ਦੀ ਕਾਸ਼ਤ ਕਰਨ ਤੋਂ ਗ਼ੁਰੇਜ਼ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਮੇ ਦੇ ਬੀਜ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਭਰਾ ਵਿਭਾਗ ਦੀ ਵੈਬਸਾਈਟ agrimachinerypb.com ਤੇ 15 ਮਈ ਤੱਕ ਅਰਜ਼ੀਆਂ ਦੇ ਸਕਦੇ ਹਨ। ਜੇਕਰ ਕਿਸੇ ਵੀ ਕਿਸਾਨ ਨੂੰ ਇਸ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਤਾਂ ਉਹ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਗੱਲ ਸਕਦੇ ਹਨ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ ਦਿਲਬਾਗ ਸਿੰਘ ਹੀਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ, ਡਾ ਮਨਜਿੰਦਰ ਸਿੰਘ, ਡਾ ਲਵਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫਸਰ ਆਦਿ ਵੀ ਹਾਜਰ ਸਨ।
spot_img

Share post:

spot_img

Popular

More like this
Related

मुख्यमंत्री नायब सिंह सैनी ने संत कबीर कुटीर में किया पौधारोपण

👉प्रदेशवासियों से अधिक से अधिक पौधे लगाने तथा प्रकृति...

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

Chandigarh News:ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ...

ਕਲਯੁਗੀ ਮਾਂ ਨੇ ਆਪਣੀ ਇਕਲੌਤੀ ਮਾਸੂਮ ਬੱਚੀ ਦਾ ਕੀਤਾ ਕ/ਤ/ਲ; ਪੁਲਿਸ ਨੇ ਕੀਤਾ ਗ੍ਰਿਫਤਾਰ

Patiala News: ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜਕੀ ਵਿਖੇ ਵਾਪਰੀ...