ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਅਪ੍ਰੈਲ: ਮੋਹਾਲੀ ਨਿਵਾਸੀ ਰਜਨੀਤ ਕੌਰ ਨੇ ਮਿਸ ਚੰਡੀਗੜ੍ਹ 2023 ਬਾਡੀ ਬਿਲਡਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਿਆ ਹੈ।ਚੰਡੀਗੜ੍ਹ ਬਾਡੀ ਬਿਲਡਿੰਗ ਐਂਡ ਫਿਜ਼ਿਕ ਸਪੋਰਟਸ ਐਸੋਸੀਏਸ਼ਨ ਦੇ ਨਾਲ ਲੀਗ ਵਿੱਚ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਮਾਨਤਾ ਪ੍ਰਾਪਤ ਇੰਡੀਅਨ ਬਾਡੀ ਬਿਲਡਰਜ਼ ਐਸੋਸੀਏਸ਼ਨ ਵਲੋਂ ਅੱਜ ਸੈਕਟਰ 32 ਸਥਿਤ ਐਸ.ਡੀ.ਕਾਲਜ ਵਿਖੇ ਇਹ ਸਮਾਗਮ ਕਰਵਾਇਆ ਗਿਆ। ਵੱਡੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਰਜਨੀਤ ਕੌਰ ਨੇ ਇਸ ਮੁਕਾਬਲੇ ਵਿਚ ਪਹਿਲੀ ਵਾਰ ਭਾਗ ਲਿਆ ਸੀ ਤੇ ਪਹਿਲੇ ਹੀ ਹੱਲੇ ਵਿੱਚ ਇਹ ਗੋਲਡ ਮੈਡਲ ਜਿੱਤਣ’ਚ ਸਫ਼ਲ ਰਹੀ ਹੈ।





