Saturday, May 16, 2026
spot_img
spot_img
spot_img

ਭਗਵੰਤ ਮਾਨ ਨੇ ਖਿਡਾਰਣ ਹਰਨਵਦੀਪ ਕੌਰ ਨੂੰ 5 ਲੱਖ ਰੁਪਏ ਦੀ ਨਕਦ ਰਾਸ਼ੀ ਤੇ ਸਨਮਾਨ ਪੱਤਰ ਨਾਲ ਕੀਤਾ ਸਨਮਾਨਿਤ

Date:

spot_img

ਖੇਡਾਂ ਵਿੱਚ ਸਭ ਤੋਂ ਛੋਟੀ ਉਮਰ ਚ ਭਾਗ ਲੈਣ ਦਾ ਮਾਣ ਪ੍ਰਾਪਤ ਹੈ ਇਸ ਖਿਡਾਰਨ ਨੂੰ
ਸੁਖਜਿੰਦਰ ਮਾਨ
ਬਠਿੰਡਾ, 27 ਅਪ੍ਰੈਲ :ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਜ਼ਿਲ੍ਹੇ ਦੀ ਇਤਿਹਾਸਕ ਨਗਰੀ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਖਿਡਾਰਣ (ਸ਼ੂਟਿੰਗ ਖੇਡ) ਹਰਨਵਦੀਪ ਕੌਰ ਨੂੰ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 5 ਲੱਖ ਰੁਪਏ ਦੀ ਨਗਦ ਰਾਸ਼ੀ ਇਨਾਮ ਤੇ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਤੇ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਖਿਡਾਰਣ ਹਰਨਵਦੀਪ ਕੌਰ ਬੀਐਸਸੀ ਨਰਸਿੰਗ ਕੋਰਸ ਦੀ ਪਹਿਲੇ ਸਾਲ ਦੀ ਵਿਦਿਆਰਥਣ ਹੈ। 4 ਜਨਵਰੀ 2005 ਨੂੰ ਜਨਮੀ ਹਰਨਵਦੀਪ ਕੌਰ ਬਚਪਨ ਤੋਂ ਹੀ ਖੇਡਾਂ ਵਿਚ ਰੁਚੀ ਰੱਖਦੀ ੀ ਤੇ ਇਸ ਹੋਣਹਾਰ ਖਿਡਾਰਨ ਨੇ ਖੇਡਾਂ ਨਾਲ ਕੋਈ ਵੀ ਪਰਿਵਾਰਕ ਪਿਛੋਕੜ ਨਾ ਹੋਣ ਦੇ ਬਾਵਜੂਦ ਵੀ ਸ਼ੂਟਿੰਗ ਖੇਡ ਵਿੱਚ ਆਪਣੀ ਮਿਹਨਤ ਤੇ ਲਗਨ ਨਾਲ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਅਨੇਕਾਂ ਮੈਡਲ ਜਿੱਤ ਕੇ ਨਾਮਣਾ ਖੱਟਿਆ ਹੈ। ਸਾਲ 2017 ਵਿੱਚ ਜ਼ਿਲ੍ਹਾ ਤੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਅੱਵਲ ਆਉਂਦਿਆਂ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਵੱਲੋਂ ਕਰਵਾਈ ਸ਼ੂਟਿੰਗ ਚੈਂਪੀਅਨਸ਼ਿਪ ਕੇਰਲਾ ਵਿੱਚ ਬਹੁਤ ਵਧੀਆ ਸਕੋਰ ਹਾਸਲ ਕਰਦਿਆਂ ਸਭ ਤੋਂ ਪਹਿਲੀਆਂ ਖੇਲੋ ਇੰਡੀਆ ਸਕੂਲ ਖੇਡਾਂ ਵਿੱਚ ਸਭ ਤੋਂ ਛੋਟੀ ਉਮਰ ਵਿੱਚ ਭਾਗ ਲੈਣ ਵਾਲੀ ਖਿਡਾਰਨ ਦਾ ਮਾਣ ਵੀ ਪ੍ਰਾਪਤ ਕੀਤਾ। ਸੈਸ਼ਨ 2022-23 ਵਿੱਚ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਵੱਲੋਂ ਕਰਵਾਈ ਚੈਂਪੀਅਨਸ਼ਿਪ ਵਿੱਚ ਵਧੀਆ ਸਕੋਰ ਕਰਦਿਆਂ ਨੈਸ਼ਨਲ ਸੁਕੈਅਡ 10 ਮੀਟਰ ਏਅਰ ਪਿਸਟਲ ਵਿਚ ਸਥਾਨ ਬਣਾਇਆ ਤੇ ਆਪਣੀ ਰੈਂਕਿੰਗ ਤੇ ਆਧਾਰਿਤ ਨੈਸ਼ਨਲ ਰੈਂਕਿੰਗ ਵਿੱਚ ਜਗਾ ਬਣਾਈ। ਸਾਲ 2022 ਵਿੱਚ ਪੰਜਾਬ ਸਟੇਟ ਸ਼ੂਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਚੈਂਪੀਅਨਸ਼ਿਪ ਵਿੱਚ ਸੀਨੀਅਰ ਕੈਟਾਗਰੀ ਵਿੱਚ ਖੇਡਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਦਿਆਂ ਗੋਲਡ ਮੈਡਲ ਜਿੱਤਿਆ ਤੇ ਆਪਣੇ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗੀ ਕਲਾਂ ਜ਼ਿਲ੍ਹਾ ਬਠਿੰਡਾ ਦਾ ਨਾਮ ਰੋਸ਼ਨ ਕੀਤਾ। ਪੰਜਾਬ ਸਟੇਟ ਸ਼ੂਟਿੰਗ ਰੈਂਕਿੰਗ ਵਿੱਚ ਪਹਿਲੇ ਸਥਾਨ ਤੇ ਹੋਣ ਕਾਰਨ ਹਰਨਵਦੀਪ ਕੌਰ ਦੀ ਚੋਣ ਭਾਰਤ ਦੀਆਂ ਸਭ ਤੋਂ ਵੱਕਾਰੀ ਖੇਡਾਂ ਨੈਸ਼ਨਲ ਗੇਮਸ 2022 ਵਿੱਚ ਹੋਈ ਤੇ ਹਰਨਵਦੀਪ ਕੌਰ ਨੇ ਨੈਸ਼ਨਲ ਗੇਮਸ 2022 ਗੁਜਰਾਤ ਵਿੱਚ ਸੀਨੀਅਰ ਕੈਟਾਗਰੀ ਵਿੱਚ 10 ਮੀਟਰ ਏਅਰ ਪਿਸਟਲ ਮਿਕਸ ਟੀਮ ਵਿਚ ਖੇਡਦਿਆਂ ਉੱਤਰ ਪ੍ਰਦੇਸ਼ ਦੀ ਸੀਨੀਅਰ ਟੀਮ ਨੂੰ ਵਧੀਆ ਸਕੋਰਾਂ ਨਾਲ ਮਾਤ ਦਿੰਦਿਆਂ ਗੋਲਡ ਮੈਡਲ ਜਿੱਤ ਕੇ ਪੰਜਾਬ ਸਟੇਟ ਦਾ ਨਾਂ ਪੂਰੇ ਦੇਸ਼ ਵਿਚ ਚਮਕਾਇਆ। ਸਾਲ 2022 ਵਿੱਚ ਹੀ ਨੈਸ਼ਨਲ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ, ਨਵੀਂ ਦਿੱਲੀ ਵੱਲੋਂ ਅੰਤਰਰਾਸ਼ਟਰੀ ਪੱਧਰ ਤੇ ਯੂਥ ਟੀਮ ਵਿਚ ਖੇਡਦਿਆਂ 10 ਮੀਟਰ ਏਅਰ ਪਿਸਟਲ ਈਵੈਂਟ ਵਿਚ ਦੱਖਣੀ ਕੋਰੀਆ ਦੀ ਮੇਜ਼ਬਾਨ ਟੀਮ ਨੂੰ ਉਨ੍ਹਾਂ ਦੇ ਹੀ ਖੇਡ ਮੈਦਾਨ ਵਿੱਚ ਹਰਾ ਕੇ ਗੋਲਡ ਮੈਡਲ ਜਿੱਤਦਿਆਂ ਆਪਣੀ ਮਿਹਨਤ ਦਾ ਲੋਹਾ ਮਨਵਾਇਆ।

spot_img

Share post:

spot_img

Popular

More like this
Related

ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ ਨਾਲ ਹੋਈ ਚੋਣ; ਰੂਪ ਸਿੰਘ ਬਣੇ ਪ੍ਰਧਾਨ

Bathinda News: ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ...

ਪੰਜਾਬ ‘ਚ ਹੀਟਵੇਵ ਅਲਰਟ, 5 ਦਿਨਾਂ ਲਈ ਯੈਲੋ ਅਲਰਟ ਜਾਰੀ

Punjab News : ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ...

ਗੁਰਦਾਸਪੁਰ ਦੀ ਐਸ.ਡੀ.ਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Gurdaspur News : ਗੁਰਦਾਸਪੁਰ ਸੰਵੇਦਨਸ਼ੀਲ ਖ਼ਬਰ ਸਾਹਮਣੇ ਆਈ ਹੈ,...