ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਅਪਰੈਲ:ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ।ਪੰਜਾਬ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ।ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।
Share the post "ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ"