spot_img
spot_img

ਪਿੰਡ ਗਗੜਵਾਲ ਦੀ ਪੰਚਾਇਤ ਚੇਅਰਮੈਨ ਨਵਦੀਪ ਸਿੰਘ ਜੀਦਾ ਦੀ ਅਗਵਾਈ ਹੇਠ ਹੋਈ ਆਪ ਚ ਸ਼ਾਮਲ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਸਾਹਕੋਟ, 7 ਮਈ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਅੱਜ ਹਲਕਾ ਸ਼ਾਹਕੋਟ ਦੇ ਪਿੰਡ ਗਗੜਵਾਲ ਵਿਖੇ ਉਸ ਸਮੇ ਆਮ ਆਦਮੀ ਪਾਰਟੀ ਨੂੰ ਭਾਰੀ ਹੁੰਗਾਰਾ ਮਿਲਿਆ ਜਦੋਂ ਚੈਅਰਮੈਨ ਸੂਗਰਫੈਡ ਪੰਜਾਬ ਐਡਵੋਕੇਟ ਨਵਦੀਪ ਸਿੰਘ ਜੀਦਾ ਅਤੇ ਸ਼ਾਹਕੋਟ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੀ ਅਗਵਾਈ ਵਿਚ ਮੋਜੂਦਾ ਸਰਪੰਚ ਹਰਕੀਰਤ ਸਿੰਘ ਤੇ ਸਾਬਕਾ ਸਰਪੰਚ ਦਿਲਬਾਗ ਸਿੰਘ ਸਹਿਤ ਪਿੰਡ ਦੀ ਪੰਚਾਇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਪਿਛਲੇ ਇਕ ਮਹੀਨੇ ਤੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਰਚਾਰ ਕਰ ਰਹੇ ਹਨ ਤੇ ਪਿਛਲੇ ਕੁੱਝ ਦਿਨਾਂ ਤੋਂ ਅਨੇਕਾਂ ਹੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਮਿਲੇ ਹਨ ਤੇ ਪੰਚਾਇਤਾਂ ਵਲੋ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਦੌਰਾਨ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਬਾਰੇ ਦਸਿਆ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦੇ ਹੋਣ ਵਾਲੇ ਕੰਮਾਂ ਬਾਰੇ ਦੱਸਿਆ। ਇਸ ਮੌਕੇ ਤੇ ਮਨਦੀਪ ਕੌਰ ਰਾਮਗੜ੍ਹੀਆ ਪ੍ਰਧਾਨ ਬੀ ਸੀ ਵਿੰਗ ਜਿਲ੍ਹਾ ਬਠਿੰਡਾ, ਗੁਰਮੀਤ ਸਿੰਘ ਰਾਮਗੜ੍ਹੀਆ, ਹੈਪੀ ਢਿੱਲੋਂ ਬਲਾਕ ਪ੍ਰਧਾਨ ਬਠਿੰਡਾ ਸ਼ਹਿਰੀ ਤੇ ਗੋਗੀ ਮੰਡੀ ਕਲਾਂ ਐਕਸ ਮੀਡੀਆ ਇੰਚਾਰਜ ਮੌਜੂਦ ਰਹੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Firozpur ‘ਚ ਫ਼ੌਜੀ ਦੇ ਘਰ ਨੂੰ ਅੱਗ ਲਗਾਈ; ਪੁਲਿਸ ਵੱਲੋਂ ਪਰਚਾ ਦਰਜ਼

Firozpur News: Firozpur ਜ਼ਿਲ੍ਹੇ ਦੇ ਪਿੰਡ ਚੂਚਕ ਵਿੰਡ ਵਿਖੇ...

Chandigarh ‘ਚ ਪੁਰਾਣੀ ਇਮਾਰਤ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌ*ਤ; 5 ਜਖ਼ਮੀ

Chandigarh News: Chandigarh ਸਥਿਤ ਇੰਡਸਟਰੀਅਲ ਏਰੀਆ ਦੇ ਫ਼ੇਜ-2 ਵਿਚ...

ਸੜਕ ਕਿਨਾਰੇ ਕਾਰ ਦਾ ਟਾਈਰ ਬਦਲ ਰਹੇ ਦੋ ਦੋਸਤਾਂ ਨੂੰ ਟਰੱਕ ਨੇ ਕੁਚਲਿਆ

Khana News: ਉੱਤਰ ਪ੍ਰਦੇਸ਼ ਤੋਂ ਪ੍ਰਵਾਰ ਸਮੇਤ ਮਾਤਾ ਵੈਸਨੋ...

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...