ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਮਈ : ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਸਪੈਸ਼ਲ ਸਟਾਫ ਵਲੋਂ ਦੋ ਸਕੇ ਭਰਾਵਾਂ ਨੂੰ ਭਾਰੀ ਮਾਤਰਾ ’ਚ ਹੈਰੋਇਨ ਅਤੇ ਡਰੱਗ ਮਨੀ ਸਹਿਤ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਦੋਨਾਂ ਭਰਾਵਾਂ ਕੋਲੋਂ 15 ਗ੍ਰਾਮ ਅਤੇ 42 ਹਜ਼ਾਰ ਰੁਪਏ ਡਰੱਗ ਮਨੀ ਸਹਿਤ 2 ਮੋਬਾਈਲ ਫ਼ੋਨ ਵੀ ਬਰਾਮਦ ਹੋਏ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸਪੈਸ਼ਲ ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਗੁਰਮੀਤ ਸਿੰਘ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਦੋਨਾਂ ਨੂੰ ਰਾਮਪੁਰਾ ਫ਼ੂਲ ਦੇ ਇਲਾਕੇ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਪਹਿਚਾਣ ਹਰਿੰਦਰ ਸਿੰਘ ਅਤੇ ਵਰਿੰਦਰ ਸਿੰਘ ਵਾਸੀ ਪਿੰਡ ਹਿੰਮਤਪੁਰਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਦੋਨਾਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸਤੋਂ ਬਾਅਦ ਕੀਤੀ ਪੁਛਗਿਛ ਦੇ ਆਧਾਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਤਰਨਤਾਰਨ ਇਲਾਕੇ ਵਿਚੋਂ ਹੈਰੋਇਨ ਲਿਆਉਂਦੇ ਸਨ ਤੇ ਅੱਗੇ ਪ੍ਰਚੂਨ ਵਿਚ ਅਪਣੇ ਪੱਕੇ ਗ੍ਰਾਹਕਾਂ ਨੂੰ ਵੇਚ ਦਿੰਦੇ ਸਨ। ਇਹ ਵੀ ਪਤਾ ਚੱਲਿਆ ਕਿ ਦੋਨਾਂ ਵਿਚੋਂ ਇੱਕ ਭਰਾ ਵਲੋਂ ਵਿਦੇਸ਼ ਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ ਤੇ ਇੰਨ੍ਹਾਂ ਦਾ ਇਰਾਦਾ ਨਸ਼ਾ ਤਸਕਰੀ ਵਿਚੋਂ ਪੈਸੇ ਇਕੱਠੇ ਕਰਨ ਦਾ ਸੀ।
ਹੈਰੋਇਨ ਤੇ ਡਰੱਗ ਮਨੀ ਸਹਿਤ ਦੋ ਸਕੇ ਭਰਾ ਕਾਬੂ, ਪੁਲਿਸ ਵਲੋਂ ਜਾਂਚ ਸ਼ੁਰੂ
18 Views