ਜਿਲ੍ਹੇ ਤੋਂ ਸਮੂਹ ਨੋਡਲ ਅਫ਼ਸਰ, ਬੀਈਈ ਅਤੇ ਐਲਐਚਵੀ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 18 ਮਈ : ਸਿਹਤ ਵਿਭਾਗ ਵੱਲੋਂ 28 ਤੋਂ 30 ਮਈ 2023 ਤੱਕ ਚਲਾਈ ਜਾ ਰਹੀ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਅੱਜ ਸਿਵਲ ਸਰਜ਼ਨ ਡਾ ਤੇਜਵੰਤ ਸਿੰਘ ਢਿੱਲੋਂ ਵਲੋਂ ਜਿਲ੍ਹੇ ਤੋਂ ਸਮੂਹ ਨੋਡਲ ਅਫ਼ਸਰ, ਬੀਈਈ ਅਤੇ ਐਲਐਚਵੀ ਨਾਲ ਮੀਟਿੰਗ ਕੀਤੀ ਗਈ। ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਡ ਲਈ ਜਿਲ੍ਹਾ ਬਠਿੰਡਾ ਸਮੇਤ ਪੰਜਾਬ ਦੇ 12 ਜਿਲ੍ਹਿਆਂ ਦੀ ਚੋਣ ਕੀਤੀ ਗਈ ਹੈ। ਇਸ ਰਾਊਂਡ ਵਿੱਚ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਇਸ ਰਾਊਂਡ ਲਈ ਜਿਲ੍ਹਾ ਬਠਿੰਡਾ ਵਿੱਚ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਸਬੰਧੀ ਸਿਹਤ ਸਟਾਫ਼ ਨੂੰ ਟਰੇਨਿੰਗਾਂ ਵੀ ਦਿੱਤੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ ਸਮੂਹ ਹਾਜ਼ਰੀਨ ਨੂੰ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਣ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਨਵੀਆਂ ਗਾਈਡਲਾਈਨਾਂ ਸਬੰਧੀ ਜਾਣਕਾਰੀ ਦਿੱਤੀ। ਡਾ ਤੇਜਵੰਤ ਸਿੰਘ ਢਿੱਲੋਂ ਸਮਾਜ ਸੇਵੀ ਸੰਸਥਾਵਾਂ, ਕਲੱਬਾਂ, ਪੰਚਾਇਤਾਂ ਅਤੇ ਮੀਡੀਏ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਨੌਬਲ ਕਾਰਜ ਵਿੱਚ ਸਹਿਯੋਗ ਦੇਣ ਤਾਂ ਜ਼ੋ ਇਸ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਹਨਾਂ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਨਿਕਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ 2014 ਵਿੱਚ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਪ੍ਰੰਤੂ ਭਾਰਤ ਦੇ ਆਲੇ ਦੁਆਲੇ ਦੇ ਦੇਸ਼ਾਂ ਜਿਵੇਂ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਨਾਈਜੀਰੀਆ ਵਿੱਚ ਅਜੇ ਵੀ ਪੋਲੀਓ ਦੇ ਕੇਸ ਮਿਲ ਰਹੇ ਹਨ। ਇਨ੍ਹਾਂ ਦੇਸ਼ਾਂ ਤੋਂ ਭਾਰਤ ਵਿੱਚ ਲੋਕਾਂ ਦਾ ਆਉਣਾ ਜਾਣਾ ਜਾਰੀ ਹੈ। ਜਿਸ ਕਰਕੇ ਭਾਰਤ ਨੂੰ ਉਨ੍ਹਾਂ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਇਸ ਲਈ ਸਾਨੂੰ ਰਲ ਮਿਲ ਕੇ ਜ਼ੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜਰੂਰਤ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਬਠਿੰਡਾ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਲ 1316 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 1255 ਟੀਮਾਂ ਮਿਤੀ 28 ਮਈ ਨੂੰ ਬੂਥਾਂ ਅਤੇ 29 ਅਤੇ 30 ਮਈ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ।29 ਮੋਬਾਈਲ ਟੀਮਾਂ, ਜ਼ੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ ਅਤੇ 32 ਟਰਾਂਜਿਟ ਟੀਮਾਂ ਜ਼ੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾ ਆਦਿ ਤੇ ਬੂੰਦਾ ਪਿਲਾਓਣਗੀਆਂ। ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ 138 ਸੁਪਰਵਾਈਜਰ ਲਗਾਏ ਗਏ ਹਨ। ਇਸ ਮੁਹਿੰਮ ਦੌਰਾਨ ਲੱਗਭਗ 153678 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈੈ। ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਸਟਾਫ਼ ਨੂੰ ਟੇਰਨਿੰਗ ਦਿੱਤੀ।
ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ 28 ਤੋਂ 30 ਮਈ ਤੱਕ: ਸਿਵਲ ਸਰਜ਼ਨ
26 Views