WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਪੰਜ ਸਾਲ ਤੋਂ ਲਟਕੀ ਤਰੱਕੀ ਦਾ ਮਾਮਲਾ ਨਹੀਂ ਲੱਗਿਆ ਕਿਸੇ ਤਣ-ਪੱਤਣ

ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਨੇਪਰੇ ਨਾ ਚਾੜਣਾ ਸਿੱਖਿਆ ਵਿਭਾਗ ਦੀ ਘੋਰ ਨਾਕਾਮੀ: ਡੀ.ਟੀ.ਐੱਫ.
ਸੁਖਜਿੰਦਰ ਮਾਨ
ਬਠਿੰਡਾ, 18 ਮਈ: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇ ਰਹੇ 40 ਹਜ਼ਾਰ ਦੇ ਕਰੀਬ ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕਾਡਰ ਲਈ ਪੰਜ ਸਾਲਾਂ ਤੋਂ ਪੈਂਡਿੰਗ ਤਰੱਕੀ ਦਾ ਮਾਮਲਾ’ਆਪ’ ਸਰਕਾਰ ਦਾ ਸਵਾ ਸਾਲ ਬੀਤਣ ਦੇ ਬਾਵਜੂਦ ਵੀ ਜਿਉਂ ਦਾ ਤਿਉਂ ਖੜਾ ਹੈ। ਇੱਥੇ ਦੱਸਣ ਯੋਗ ਹੈ ਕੇ ਇਸ ਤੋਂ ਪਹਿਲਾ ਸਾਲ 2018 ਦੇ ਸ਼ੁਰੂ ਵਿੱਚ ਇਹ ਤਰੱਕੀ ਕੀਤੀ ਗਈ ਸੀ, ਪ੍ਰੰਤੂ ਉਸ ਤੋਂ ਬਾਅਦ ਪਹਿਲੀ ਸਰਕਾਰ ਦੀ ਤਰ੍ਹਾਂ ਮੌਜਦਾ ਸਰਕਾਰ ਵੀ ਇਸ ਤਰੱਕੀ ਨੂੰ ਕਿਸੇ ਨਾ ਕਿਸੇ ਬਹਾਨੇ ਲਟਕਾ ਰਹੀ ਹੈ, ਜਿਸ ਕਾਰਨ ਕਿੱਤੇ ਵਿੱਚ ਖੜੋਤ ਦਾ ਸ਼ਿਕਾਰ ਪ੍ਰਾਇਮਰੀ ਅਧਿਆਪਕ ਮਜਬੂਰਨ ਬਿਨਾਂ ਤਰੱਕੀ ਤੋਂ ਸੇਵਾ ਮੁੱਕਤ ਹੋ ਰਹੇ ਹਨ।ਇਸ ਸਬੰਧੀ ਗੱਲਬਾਤ ਕਰਦਿਆਂ ਡਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਜ਼ਿਲਾ ਪ੍ਰਧਾਨ ਜਗਪਾਲ ਬੰਗੀ ਜਨਰਲ ਸਕੱਤਰ ਰਾਜੇਸ਼ ਮੋਂਗਾ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਸੂਬਾ ਕਮੇਟੀ ਮੇਂਬਰ ਬੂਟਾ ਸਿੰਘ ਰੋਮਾਣਾ ਨੇ ਦੱਸਿਆ ਕੇ ਉਨ੍ਹਾਂ ਦੀ ਜਥੇਬੰਦੀ ਵੱਲੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਪੈਂਡਿੰਗ ਤਰੱਕੀ ਮੁਕੰਮਲ ਕਰਨ ਦਾ ਮਾਮਲਾ ਲਗਾਤਾਰ ਸੰਘਰਸ਼ਾਂ ਦੌਰਾਨ ਉਭਾਰਨ ਦੇ ਨਾਲ-ਨਾਲ ਸਿੱਖਿਆ ਮੰਤਰੀ ਅਤੇ ਡਾਇਰੈਕਟਰਜ਼ ਸਕੂਲ ਸਿੱਖਿਆ (ਸੈਕੰਡਰੀ ਅਤੇ ਪ੍ਰਾਇਮਰੀ) ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ। ਪ੍ਰੰਤੂ ਇਹ ਮਾਮਲਾ ਬੀਤੇ ਕਈ ਮਹੀਨਿਆਂ ਤੋਂ ਪ੍ਰਮੁੱਖ ਸਿੱਖਿਆ ਸਕੱਤਰ ਦੇ ਪੱਧਰ ‘ਤੇ ਪੈਂਡਿੰਗ ਹੋਣ ਦਾ ਹਵਾਲਾ ਦੇ ਕੇ ਪੱਲਾ ਝਾੜ ਲਿਆ ਜਾਂਦਾ ਹੈ। ਪਿਛਲੇ ਸਾਲ 30 ਦਸੰਬਰ ਨੂੰ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਬਹੁਤ ਜਲਦ ਕਰਨ ਦਾ ਦਾਅਵਾ ਕਰਨ ਵਾਲੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹਾਲੇ ਤੱਕ ਆਪਣਾ ਵਾਅਦਾ ਨਹੀਂ ਪੁਗਾ ਸਕੇ ਹਨ। ਡੀ.ਟੀ.ਐੱਫ. ਦੇ ਆਗੂਆਂ ਗੁਰਮੇਲ ਸਿੰਘ ਮਲਕਾਣਾ,ਗੁਰਪਲ ਸਿੰਘ,ਹਰਜਿੰਦਰ ਸੇਮਾ,ਅਮਰਦੀਪ ਸਿੰਘ,ਅੰਗਰੇਜ ਮੌੜ,ਨਰਿੰਦਰ ਬੱਲੂਆਣਾ ,ਸੁਨੀਲ ਕੁਮਾਰ,ਅਮ੍ਰਿਤਪਾਲ ਸੇਨੇਵਾਲਾ,ਜਤਿੰਦਰ ਕੁਮਾਰ,ਨਛੱਤਰ ਸਿੰਘ ਜੇਠੂਕੇ ਨੇ ਦੱਸਿਆ ਕੇ ਜਥੇਬੰਦੀ ਦੀ ਕੁੱਝ ਦਿਨਾਂ ਪਹਿਲਾ ਸਿੱਖਿਆ ਮੰਤਰੀ ਨਾਲ ਸਮੁੱਚੇ ਅਧਿਕਾਰੀਆਂ ਦੀ ਮੌਜੂਦਗੀ ਹੋਈ ਪੈਨਲ ਮੀਟਿੰਗ ਵਿੱਚ ਵੀ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਪੈਂਡਿੰਗ ਤਰੱਕੀ ਨੂੰ ਨੇਪਰੇ ਚਾੜ੍ਹਣ ਦੀ ਮੰਗ ਜ਼ੋਰ ਦੇ ਕੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕੇ ਜੇਕਰ ਹੁਣ ਵੀ ਸਿੱਖਿਆ ਵਿਭਾਗ ਵੱਲੋਂ ਇਸ ਮਾਮਲੇ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਪੈਂਡਿੰਗ ਤਰੱਕੀਆਂ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਸਬੰਧੀ ਜਲਦ ਅਗਲੇ ਸੰਘਰਸ਼ ਉਲੀਕੇ ਜਾਣਗੇ।

Related posts

ਸ੍ਰੀ ਗੁਰੂ ਹਰਕਿ੍ਰਸਨ ਪਬਲਿਕ ਸਕੂਲ ਵਿੱਚ 75 ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਹਫ਼ਤਾਵਾਰ ਸਮਾਗਮ ਕਰਵਵਾਏ

punjabusernewssite

ਮਹਾਂਰਿਸ਼ੀ ਮਾਰਕੰਡੇ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ਪੇਂਟਿੰਗ ਮੁਕਾਬਲਿਆਂ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਰਹੀ ਝੰਡੀ

punjabusernewssite

ਮੁੱਖ ਮੰਤਰੀ ਦੇ ਆਦੇਸਾਂ ਦੇ ਬਾਵਜੂਦ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਜਾਰੀ!

punjabusernewssite