Punjabi Khabarsaar
ਸਿੱਖਿਆ

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਨੈਸ਼ਨਲ ਵਾਟਰ ਐਵਾਰਡ 2022 ਵਿੱਚ ਤੀਜਾ ਰੈਂਕ ਪ੍ਰਾਪਤ ਕੀਤਾ

whtesting
0Shares

’ਬੈਸਟ ਇੰਸਟੀਟਿਊਸ਼ਨ ਫਾਰ ਕੈਂਪਸ ਯੁਸੇਜ’ ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਤੀਜਾ ਰੈਂਕ ਮਿਲਿਆ ਸੁਖਜਿੰਦਰ ਮਾਨ
ਬਠਿੰਡਾ, 23 ਮਈ : ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਨੇ ਨੈਸ਼ਨਲ ਵਾਟਰ ਐਵਾਰਡ 2022 ਦੀ ’ਬੈਸਟ ਇੰਸਟੀਟਿਊਸ਼ਨ ਫਾਰ ਕੈਂਪਸ ਯੁਸੇਜ’ ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਤੀਜਾ ਰੈਂਕ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਲ ਸ਼ਕਤੀ ਮੰਤਰਾਲੇ ਦਾ ਪੱਤਰ ਹਾਲ ਹੀ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਮਿਲਿਆ ਹੈ। ਇਸ ਪੱਤਰ ਅਨੁਸਾਰ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਇਸ ਪੁਰਸਕਾਰ ਦੇ ਜੇਤੂ ਵਜੋਂ ਟਰਾਫ਼ੀ ਅਤੇ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ ਨਕਦ ਇਨਾਮ ਵੀ ਦਿੱਤਾ ਜਾਵੇਗਾ। ਜਲ ਸ਼ਕਤੀ ਮੰਤਰਾਲਾ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਜਲ ਪੁਰਸਕਾਰ 2022 ਸਮਾਗਮ ਦੌਰਾਨ ਸਾਰੇ ਜੇਤੂਆਂ ਨੂੰ ਸਨਮਾਨਿਤ ਕਰੇਗਾ।ਨੈਸ਼ਨਲ ਵਾਟਰ ਐਵਾਰਡ ਦਾ ਉਦੇਸ਼ ਲੋਕਾਂ ਨੂੰ ਪਾਣੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਪਾਣੀ ਦੀ ਵਰਤੋਂ ਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸੀਯੂਪੀਬੀ ਪਰਿਵਾਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂਨੇ ਡਾ. ਸੁਨੀਲ ਮਿੱਤਲ (ਡੀਨ, ਸਕੂਲ ਆਫ਼ ਐਨਵਾਇਰਮੈਂਟ ਐਂਡ ਅਰਥ ਸਾਇੰਸਜ਼), ਡਾ. ਜੇ.ਕੇ. ਪਟਨਾਇਕ (ਭੂ-ਵਿਗਿਆਨ ਵਿਭਾਗ ਦੇ ਮੁਖੀ), ਡਾ. ਪੀ.ਕੇ. ਸਾਹੂ (ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿਭਾਗ), ਪ੍ਰੋ. ਸੰਜੀਵ ਠਾਕੁਰ (ਬੋਟਨੀ ਵਿਭਾਗ), ਇੰਜੀਨੀਅਰ ਸੌਰਭ ਗੁਪਤਾ (ਐਕਸਿਕੁਟਿਵ ਇੰਜੀਨੀਅਰ), ਅਤੇ ਇੰਜੀਨੀਅਰ ਪੁਨੀਤ (ਜੂਨੀਅਰ ਇੰਜੀਨੀਅਰ) ਦੀ ਯੂਨੀਵਰਸਿਟੀ ਵਿੱਚ ਜਲ ਸਰੋਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਕਰਨ ਅਤੇ ਮੰਤਰਾਲੇ ਨੂੰ ਰਿਪੋਰਟਾਂ ਸੌਂਪਣ ਵਿਚ ਯੋਗਦਾਨ ਲਈ ਸ਼ਲਾਘਾ ਕੀਤੀ। ਪ੍ਰੋ. ਤਿਵਾਰੀ ਨੇ ਕਿਹਾ ਕਿ ਸੀਯੂਪੀਬੀ ਪ੍ਰਸ਼ਾਸਨ ਪਾਣੀ ਦੀ ਹਰ ਬੂੰਦ ਨੂੰ ਬਚਾਉਣ ਲਈ ਵਚਨਬੱਧ ਹੈ ਕਿਉਂਕਿ ਸਾਡੀ ਯੂਨੀਵਰਸਿਟੀ ਪੰਜਾਬ ਵਿੱਚ ਪਾਣੀ ਦੀ ਘਾਟ ਵਾਲੇ ਖੇਤਰ ਵਿੱਚ ਸਥਿਤ ਹੈ।

0Shares

Related posts

ਬਾਬਾ ਫ਼ਰੀਦ ਕਾਲਜ ਵੱਲੋਂ ਕੈਰੀਅਰ ਦੇ ਮੌਕੇਵਿਸ਼ੇ ‘ਤੇ ਮਾਹਿਰ ਭਾਸ਼ਣ ਦਾ ਆਯੋਜਨ

punjabusernewssite

ਭਾਸ਼ਾ ਵਿਭਾਗ ਨੇ ਕਰਵਾਏ ਹਿੰਦੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ

punjabusernewssite

ਬੀ.ਐਫ.ਜੀ.ਆਈ. ਵਿਖੇ ਚੱਲ ਰਹੇ 8 ਰੋਜ਼ਾ ਐਨ.ਸੀ.ਸੀ. ਸਾਲਾਨਾ ਸਿਖਲਾਈ ਕੈਂਪ ਵਿੱਚ ਬੈੱਸਟ ਕੈਡਿਟ ਮੁਕਾਬਲਾ ਆਯੌਜਿਤ

punjabusernewssite

Leave a Comment