7 Views
ਪੰਜਾਬੀ ਖ਼ਬਰਸਾਰ ਬਿਉਰੋ
ਮੋੜ ਮੰਡੀ, 28 ਮਈ: ਅੱਜ ਸਰਕਲ ਮਾਈਸਰਖਾਨਾ ਦੇ ਭਾਜਪਾ ਵਰਕਰਾਂ ਦੀ ਕਾਰਜਕਾਰਨੀ ਦੀ ਮੀਟਿੰਗ ਪਿੰਡ ਰਾਏ ਖਾਨਾ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਹਲਕਾ ਮੌੜ ਦੇ ਇੰਚਾਰਜ ਦਿਆਲ ਸੋਢੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸਮੇਂ ਉਹਨਾਂ ਨੇ ਜੋ ਪਾਰਟੀ ਵੱਲੋਂ 30 ਮਈ ਤੋਂ 30 ਜੂਨ ਤੱਕ ਦੇ ਪ੍ਰੋਗਰਾਮ ਕਰਨੇ ਹਨ, ਉਨ੍ਹਾਂ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਪ੍ਰੋਗਰਾਮਾਂ ਨੂੰ ਕਿਵੇਂ ਲਾਗੂ ਕਰਨਾ ਹੈ ਉਸ ਬਾਰੇ ਵੀ ਦੱਸਿਆ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਨੌਂ ਸਾਲ ਦੀਆਂ ਪ੍ਰਾਪਤੀਆਂ ਨੂੰ ਦੱਸਣ ਲਈ ਘਰ-ਘਰ ਤੱਕ ਪਾਰਟੀ ਵਰਕਰਾਂ ਵੱਲੋਂ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ।ਇਹ ਪ੍ਰੋਗਰਾਮ ਜ਼ਿਲ੍ਹੇ ਤੋਂ ਲੈਕੇ ਹਰ ਬੂਥ ਲੈਵਲ ਤੱਕ ਕੀਤੇ ਜਾਣਗੇ।ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅੱਜ ਸੂਬੇ ਵਿੱਚ ਦਿਨ ਦਿਹਾੜੇ ਕਤਲੋਗਾਰਦ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਵੀ ਪੈਦਾ ਨਹੀਂ ਹੋ ਰਹੇ। ਇਸ ਮੌਕੇ ਜਿਲਾ ਬਠਿੰਡਾ ਦਿਹਾਤੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਮੈਡਮ ਅੰਮ੍ਰਿਤਪਾਲ ਕੌਰ ਨੇ ਸਾਰੇ ਪਾਰਟੀ ਵਰਕਰਾਂ ਨੂੰ ਜੀ ਆਇਆਂ ਆਖਿਆ ਅਤੇ ਸਰਕਲ ਮਾਈਸਰ ਖਾਨਾ ਦੇ ਪ੍ਰਧਾਨ ਮਲਕੀਤ ਸਿੰਘ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਇਹਨਾਂ ਪ੍ਰੋਗਰਾਮਾਂ ਨੂੰ ਪੂਰਾ ਕਰਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। ਇਸ ਸਮੇਂ ਆਈ ਟੀ ਸੈੱਲ ਇੰਚਾਰਜ ਗੁਰਪ੍ਰੀਤ ਸਿੰਘ, ਸਰਕਲ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ, ਮੀਤ ਪ੍ਰਧਾਨ ਸੁਨੀਲ ਕੁਮਾਰ, ਕਰਮ ਸਿੰਘ ਪੰਚ, ਸੁਦਾਗਰ ਸਿੰਘ, ਹਰਪ੍ਰੀਤ ਸਿੰਘ,ਰੁਲਦੂ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।
Share the post "ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ -ਘਰ ਪਹੁੰਚਾਵਾਂਗੇ: ਦਿਆਲ ਸੋਢੀ"