ਸਕੂਲ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ
ਸੁਖਜਿੰਦਰ ਮਾਨ
ਬਠਿੰਡਾ, 29 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ 100 ਫੁੱਟੀ ਰੋਡ ਤੇ ਸਥਿਤ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ ਹੈ। ਅਲਾਨੇ ਗਏ ਨਤੀਜਿਆਂ ਅਨੁਸਾਰ ਸਕੂਲ ਦੇ ਵਿਦਿਆਰਥੀ ਸਿਵਮ ਗਰਗ ਪੁੱਤਰ ਨਰੇਸ਼ ਗਰਗ ਨੇ 93.53 ਫ਼ੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਟਾਪ ਕੀਤਾ ਹੈ, ਜਦੋਂਕਿ ਪ੍ਰਭਜੋਤ ਕੌਰ ਪੁੱਤਰੀ ਸੁਰਿੰਦਰਪਾਲ ਸਿੰਘ ਨੇ 93.38 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਹੀ ਪਲਕ ਪਾਂਡੇ ਪੁੱਤਰ ਸੰਤੋਸ਼ ਪਾਂਡੇ ਨੇ 91.38 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਮੈਨਜਿੰਗ ਡਾਇਰੈਕਟਰ ਡਾ. ਰਵਿੰਦਰ ਸਿੰਘ ਮਾਨ, ਪ੍ਰਿੰਸੀਪਲ ਤਸ਼ਵਿੰਦਰ ਸਿੰਘ ਮਾਨ ਅਤੇ ਉੱਪ ਪ੍ਰਿੰਸੀਪਲ ਰੇਨੂੰ ਉੱਪਲ ਵੱਲੋਂ ਨਗਦ ਰਾਸ਼ੀ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਸਕੂਲ ਦੇ ਐਮਡੀ ਡਾ. ਰਵਿੰਦਰ ਸਿੰਘ ਮਾਨ ਨੇ ਆਖਿਆ ਕਿ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਰ ਦਾ ਸਭ ਤੋਂ ਪੁਰਾਣਾ ਤੇ ਭਰੋਸੇਮੰਦ ਸਕੂਲ ਹੈ। ਸਕੂਲ ਦੇ ਨਤੀਜੇ ਹਰ ਸਾਲ 100 ਫੀਸਦੀ ਆਉਦੇ ਹਨ। ਸਕੂਲ ਵਿਚ ਤਜਾਰਬੇਕਾਰ ਸਟਾਫ਼ ਵੱਲੋਂ ਆਧੁਨਿਕ ਤਰੀਕੇ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾਂਦੀ ਹੈ ਤਾਂ ਜੋ ਉਹ ਜਲਦੀ ਤੇ ਸੌਂਖਿਆ ਸਮਝ ਸਕਣ। ਡਾ. ਮਾਨ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਲਈ ਵੱਖੋਂ ਵੱਖਰੀਆਂ ਲੈਬ ਸਮੇਤ ਹਰ ਕਿਸਮ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵੱਲੋ ਬਾਰਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾੁਬਾਂ ਮਹੁੱਈਆ ਕਰਵਾਈਆਂ ਗਈਆਂ ਹਨ। ਦਸ਼ਮੇਸ਼ ਸਕੂਲ ਦੇ ਪ੍ਰਿੰਸੀਪਲ ਤਸ਼ਵਿੰਦਰ ਸਿੰਘ ਮਾਨ ਨੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਹੀ ਨਹੀਂ ਸਗੋਂ ਖੇਡਾਂ ਤੇ ਸੱਭਿਆਚਰਕ ਮੁਕਾਬਲਿਆਂ ਵਿਚ ਵੀ ਆਪਣਾ ਲੋਹਾ ਮੰਨਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮੁਕਾਬਲਿਆਂ ਲਈ ਸਕੂਲ ਵਿਚ ਵਿਦਿਆਰਥੀਆਂ ਦੀ ਵਿਸ਼ੇਸ ਤੌਰ ’ਤੇ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦਸ਼ਮੇਸ਼ ਸਕੂਲ ਵਿੱਚੋਂ ਪੜ੍ਹੇ ਵਿਦਿਆਰਥੀ ਆਈਏਐਸ ਤਕ ਪਹੁੰਚ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਨੂੰ ਦੇਖਦਿਆਂ ਸਕੂਲ ਨੂੰ ਫੁੱਲ ਏਅਰ ਕੰਡੀਸ਼ਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਅਮਨਦੀਪ ਕੌਰ, ਅਵਤਾਰ ਸਿੰਘ, ਹਰਪ੍ਰੀਤ ਕੌਰ, ਨਿਸ਼ੂ ਅਰੋੜਾ, ਸਵਾਲੀ ਅਤੇ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ।
ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
18 Views