WhatsApp Image 2024-03-01 at 18.35.59
WhatsApp Image 2024-03-01 at 18.35.47
WhatsApp Image 2024-03-01 at 18.35.22 (1)
WhatsApp Image 2024-03-01 at 18.35.22
WhatsApp Image 2024-02-15 at 20.55.12
WhatsApp Image 2024-02-15 at 20.55.45
WhatsApp Image 2024-02-16 at 14.53.03
WhatsApp Image 2024-02-16 at 14.53.04
WhatsApp Image 2024-02-21 at 10.32.12
WhatsApp Image 2024-02-26 at 14.41.51
WhatsApp Image 2024-03-01 at 19.22.43
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਮੰਗ ਪੱਤਰ ਨਾ ਲੈਣ ਆਉਣ ’ਤੇ ਭੜਕੇ ਕਿਸਾਨਾਂ ਨੇ ਬਾਦਲਾਂ ਦੇ ਗੇਟ ਅੱਗੇ ਚਿਪਕਾਇਆ ਚੇਤਾਵਨੀ ਪੱਤਰ

ਸੁਖਜਿੰਦਰ ਮਾਨ
ਬਠਿੰਡਾ, 29 ਮਈ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਅਤੇ ਹੋਰ ਭਖ਼ਦੀਆਂ ਕਿਸਾਨੀ ਮੁੱਖ ਮੰਗਾਂ ਨੂੰ ਸੰਸਦ ਵਿੱਚ ਉਠਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਪੰਜ ਜ਼ਿਲਿਆਂ ਬਠਿੰਡਾ, ਫਿਰੋਜ਼ਪੁਰ, ਮਾਨਸਾ,ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਵੱਲੋਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਫਿਰੋਜ਼ਪੁਰ ਤੋਂ ਸਾਂਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਮੰਤਰੀ ਦੇ ਨਾਂ ਪਿੰਡ ਬਾਦਲ ਵਿਖੇ ਮੰਗ ਪੱਤਰ ਦੇਣ ਲਈ ਵੱਡਾ ਇਕੱਠ ਕੀਤਾ ਗਿਆ। ਇਸ ਦੌਰਾਨ ਦੋਨਾਂ ਸੰਸਦ ਮੈਂਬਰਾਂ ਵਿਚੋਂ ਕਿਸੇ ਇੱਕ ਦੇ ਵੀ ਮੰਗ ਪੱਤਰ ਨਾ ਲੈਣ ਆਉਣ ’ਤੇ ਭੜਕੇ ਕਿਸਾਨਾਂ ਨੇ ਬਾਦਲਾਂ ਦੇ ਘਰ ਦੇ ਮੁੱਖ ਗੇਟ ਅੱਗੇ ਇਹ ਪੱਤਰ ਚਿਪਕਾ ਦਿੱਤਾ ਗਿਆ। ਇਸਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ , ਮੀਤ ਪ੍ਰਧਾਨ ਰੂਪ ਸਿੰਘ ਛੰਨਾ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਇੱਕ ਸਾਲ ਤੋਂ ਵੱਧ ਸਮਾਂ ਚੱਲੇ ਦਿੱਲੀ ਅੰਦੋਲਨ ਦੌਰਾਨ ਭਾਵੇਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਵਿਰੋਧੀ ਕਾਨੂੰਨ ਤਾਂ ਵਾਪਸ ਲੈ ਲਏ ਸਨ ਅਤੇ ਸਾਰੀਆਂ ਫਸਲਾਂ ਦੀ ਸਰਕਾਰੀ ਖ਼ਰੀਦ ਤੇ ਐਮ ਐਸ ਪੀ ਦੀ ਗਰੰਟੀ ਦਾ ਕੀਤਾ ਲਿਖਤੀ ਵਾਅਦਾ ਪੂਰਾ ਨਹੀਂ ਕੀਤਾ,ਬਿਜਲੀ ਸੋਧ ਬਿਲ 2020 ਵਾਪਿਸ ਲੈਣ ਦੀ ਬਜਾਏ ਕੇਂਦਰ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕਰਕੇ ਬਿਜਲੀ ਬਿਲ ਨੂੰ ਸੰਸਦ ਵਿਚ ਪੇਸ਼ ਕਰ ਦਿੱਤਾ।ਇਸੇ ਤਰ੍ਹਾਂ ਦੇ ਲਖੀਮਪੁਰ ਘਟਨਾ ਦੌਰਾਨ ਕਿਸਾਨਾਂ ਦੇ ਕਤਲ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਖਿਲਾਫ਼ ਪੁਲਿਸ ਕੇਸ ਦਰਜ ਹੋਣ ਅਤੇ ਪੜਤਾਲੀਆ ਕਮੇਟੀ ਦੀ ਰਿਪੋਰਟ ਇਸ ਦੇ ਖਿਲਾਫ ਆਉਣ ਦੇ ਬਾਵਜੂਦ ਵੀ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ। ਜ਼ਿਲਾ ਬਠਿੰਡਾ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ , ਮਾਨਸਾ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਦੋਦੜਾ, ਮੁਕਤਸਰ ਦੇ ਪ੍ਰਧਾਨ ਹਰਬੰਸ ਸਿੰਘ ਕੋਟਲੀ, ਫਾਜ਼ਿਲਕਾ ਦੇ ਪ੍ਰਧਾਨ ਗੁਰਭੇਜ ਸਿੰਘ ਅਤੇ ਫਿਰੋਜ਼ਪੁਰ ਦੇ ਪ੍ਰਧਾਨ ਮਹਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਦੀਆਂ ਖੇਤੀ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੋ ਰਹੀ ਹੈ ਅਤੇ ਇਸ ਆਰਥਿਕ ਬੋਝ ਕਾਰਨ ਖ਼ੁਦਕੁਸ਼ੀਆਂ ਦਾ ਦੌਰ ਵਿਚ ਵਾਧਾ ਹੋ ਰਿਹਾ ਹੈ। ਅੱਜ ਦੇ ਇਕੱਠ ਵੱਲੋਂ ਉਲੰਪਿਕ ਸੋਨ ਤਮਗ਼ਾ ਜਿੱਤਣ ਵਾਲੇ ਮਹਿਲਾ ਪਹਿਲਵਾਨ ਖਿਡਾਰੀਆਂ ਨੂੰ ਦਿੱਲੀ ਦੀਆਂ ਸੜਕਾਂ ਤੇ ਇੱਕ ਘਸੀਟ ਕੇ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ ਸਮੂਹ ਇਨਸਾਫਪਸੰਦ ਲੋਕਾਂ ਨੂੰ ਇਨ੍ਹਾਂ ਪਹਿਲਵਾਨਾਂ ਦੇ ਹੱਕ ਵਿਚ ਆਉਣ ਵਾਲੇ ਸੱਦੇ ਨੂੰ ਲਾਗੂ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Related posts

ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

punjabusernewssite

ਖੇਤ ਮਜ਼ਦੂਰਾਂ ਵੱਲੋਂ 16 ਦੇ ਬੰਦ ਨੂੰ ਸਫਲ ਬਣਾਉਣ ਲਈ ਕੀਤੀ ਮੀਟਿੰਗ

punjabusernewssite

ਅਮਨ ਅਰੋੜਾ ਦੇ ਬਿਆਨ ਦੀ ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

punjabusernewssite