ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਕਾਰਜਕਾਰੀ ਡਿਪਟੀ ਕਮਿਸ਼ਨਰ ਡਾ. ਪੱਲਵੀ ਚੌਧਰੀ ਨੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਬੂਟੇ ਲਗਾਏ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਨੀਲ ਗਰਗ ਤੇ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ ਵੀ ਵਿਸੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਾ ਪੱਲਵੀ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ, ਹਰ ਨਾਗਰਿਕ ਨੂੰ ਪੌਦੇ ਲਗਾਉਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਦੋਨਾਂ ਚੇਅਰਮੈਨਾਂ ਨੇ ਵੀ ਕਿਹਾ ਕਿ ਸਾਨੂੰ ਆਪਣੇ ਬੱਚਿਆ ਨੂੰ ਪੌਦਿਆਂ ਦੀ ਮਨੁੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਅਤੇ ਹਰੇਕ ਖ਼ੁਸ਼ੀ ਅਤੇ ਗ਼ਮੀ ਦੇ ਮੌਕੇ ’ਤੇ ਪੌਦੇ ਲਗਾਉਣ ਦੀ ਪਿਰਤ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਬੂਟੇ ਲਗਾਏ ਤੇ ਉਹਨਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਏ। ਇਸ ਮੌਕੇ ਰਾਕੇਸ ਕੁਮਾਰ, ਕਰਮਜੀਤ ਸਿੰਘ ਤੇ ਸੁਖਜੀਤ ਸਿੰਘ ਆਦਿ ਹਾਜ਼ਰ ਸਨ।
Share the post "ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਲਗਾਏ ਬੂਟੇ"