ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਚਲਾਈ ਜਾ ਰਹੀ ‘ਵਾਤਾਵਰਣ ਬਚਾਓ ਮੁਹਿੰਮ’ ਤਹਿਤ ਵਿਸ਼ਵ ਵਾਤਾਵਰਣ ਦਿਹਾੜਾ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ, ਉੱਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ, ਵਰਸਿਟੀ ਅਧਿਕਾਰੀਆਂ ਤੇ ਫੈਕਲਟੀ ਮੈਂਬਰਾਂ ਵੱਲੋਂ ਬੂਟੇ ਲਗਾਕੇ ਮਨਾਇਆ ਗਿਆ। ਇਸ ਮੌਕੇ ਸ. ਸਿੱਧੂ ਨੇ ਹਾਜ਼ਰੀਨ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਤੇ ਕਿਸਾਨ ਭਰਾਵਾਂ ਨੂੰ ਰਵਾਇਤੀ ਫਸਲੀ ਚੱਕਰ ਛੱਡ ਕੇ ਬਾਗਵਾਨੀ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਧਰਤੀ ਦਾ ਵੱਧ ਰਿਹਾ ਤਾਪਮਾਨ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਧਰਤੀ ਨੂੰ ਪਲਾਸਟਿਕ ਮੁਕਤ ਅਤੇ ਜਹਿਰਾਂ ਮੁਕਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਡਾ. ਬਾਵਾ ਵੱਲੋਂ ਸਾਰਿਆਂ ਤੋਂ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ ਸੰਭਾਲ ਦਾ ਵੀ ਪ੍ਰਣ ਲਿਆ ਗਿਆ। ਇਸ ਮੌਕੇ ਪਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ, ਡੀਨ ਵਿਦਿਆਰਥੀ ਭਲਾਈ ਐੱਸ.ਐੱਸ ਸਿੱਧੂ, ਡਾਇਰੈਕਟਰ ਆਈ.ਕਿਉ.ਏ.ਸੀ ਡਾ. ਅਸ਼ਵਨੀ ਸੇਠੀ, ਐਨ.ਐੱਸ.ਐੱਸ ਕੋਆਰਡੀਨੇਟਰ ਡਾ. ਜਸਵਿੰਦਰ ਸਿੰਘ, ਫੈਕਲਟੀ ਮੈਂਬਰਾਂ ਤੇ ਸਟਾਫ ਮੈਂਬਰਾਂ ਵੱਲੋਂ ਛਾਂ ਦਾਰ ਅਤੇ ਫਲਦਾਰ ਬੂਟੇ ਲਗਾਏ ਗਏ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਮਨਾਇਆ ਗਿਆ “ਵਿਸ਼ਵ ਵਾਤਾਵਰਣ ਦਿਹਾੜਾ”"