ਸੁਖਜਿੰਦਰ ਮਾਨ
ਬਠਿੰਡਾ, 9 ਜੂਨ: ਬਠਿੰਡਾ ਦੇ ਜੱਚਾ-ਬੱਚਾ ਜ਼ਿਲ੍ਹਾ ਹਸਪਤਾਲ ਵਿਖੇ ਐਸ.ਐਮ.ਡੀ ਡਾ ਸਤੀਸ਼ ਜਿੰਦਲ ਦੀ ਅਗਵਾਈ ਹੇਠ ਨਵਜੰਮੇ ਬੱਚੇ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸਦੇ ਵਿਚ ਹਸਪਤਾਲ ਦੇ ਬੱਚਿਆਂ ਦੇ ਮਾਹਰ ਡਾਕਟਰਾਂ ਤੋਂ ਇਲਾਵਾ ਹੋਰਨਾਂ ਮਾਹਰਾਂ ਨੇ ਵੀ ਇਸ ਮੌਕੇ ਹਾਜ਼ਰ ਮਾਵਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦਸਿਆ ਕਿ ਬੱਚੇ ਨੂੰ 6 ਮਹੀਨੇ ਮਾਂ ਦਾ ਦੁੱਧ ਦੇਣ ਦੇ ਨਾਲ ਨਾਲ ਹੋਰ ਪੂਰਕ ਭੋਜਨ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਜਿਸ ਵਿਚ ਦਲੀਆਂ, ਖਿੱਚੜੀ ਤੇ ਮਿਕਸ ਕੀਤੇ ਫ਼ਲ ਆਦਿ ਮੁੱਖ ਤੌਰ ‘ਤੇ ਸ਼ਾਮਲ ਹਨ। ਇਸ ਖੁਰਾਕ ਦੇ ਨਾਲ ਬੱਚੇ ਦਾ ਮਾਨਸਿਕ ਤੇ ਸਰੀਰਿਕ ਵਿਕਾਸ ਵਧੀਆਂ ਤਰੀਕੇ ਨਾਲ ਹੁੰਦਾ ਹੈ। ਇਸ ਮੌਕੇ ਕੋਂਸਲਰ ਚਰਨਪਾਲ ਕੌਰ, ਡਾ ਕਾਜ਼ਲ, ਡਾ ਰਾਹੁਲ ਮਦਾਨ, ਮੈਟਰਨ ਦਲਜੀਤ ਕੌਰ, ਨਰਸਿੰਗ ਸਿਸਟਰ ਪਰਮਜੀਤ ਕੌਰ ਸਿੱਧੂ, ਕੁਲਦੀਪ ਕੌਰ, ਸੰਤੋਸ਼ ਕੁਮਾਰੀ ਅਤੇ ਪੀਪੀ ਯੂਨਿਟ ਦਾ ਸਟਾਫ਼ ਹਾਜ਼ਰ ਰਿਹਾ।
Share the post "ਬਠਿੰਡਾ ਦੇ ਜੱਚਾ-ਬੱਚਾ ਹਸਪਤਾਲ ’ਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਪ੍ਰੋਗਰਾਮ ਆਯੋਜਿਤ"