spot_img
spot_img

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ

Date:

spot_img

ਲੋਕ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 14 ਜੂਨ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸ. ਸੰਧਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸਾਰੀਆਂ ਕਮੇਟੀਆਂ ਵਿਧਾਨ ਸਭਾ ਦੇ ਕਾਰਜ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਗੀਆਂ ਤਾਂ ਜੋ ਜਵਾਬਦੇਹੀ ਪ੍ਰਣਾਲੀ ਨੂੰ ਹੋਰ ਪੁਖ਼ਤਾ ਬਣਾਇਆ ਜਾ ਸਕੇ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਕਮੇਟੀਆਂ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਸ ਕਰਕੇ ਕਮੇਟੀਆਂ ਦੀ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਅਹੁਦੇਦਾਰਾਂ ਨੂੰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਨਿਰੰਤਰ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਵੱਖ-ਵੱਖ ਕਮੇਟੀਆਂ ਨਾਲ ਤਾਇਨਾਤ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਸਾਹਿਬਾਨ ਨੂੰ ਮੀਟਿੰਗਾਂ ਸਬੰਧੀ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਿਧਾਨ ਸਭਾ ਦੀਆਂ ਕਮੇਟੀਆਂ ਦੀ ਕਾਰਜ ਨਿਯਮਾਂਵਲੀ ਤੋਂ ਵੀ ਜਾਣੂ ਕਰਵਾਉਣ।ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਉਹ ਕਮੇਟੀਆਂ ਦਾ ਕਾਰਜ ਸਹੀ ਤਰੀਕੇ ਨਾਲ ਚਲਾਉਣਗੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related