Tuesday, May 5, 2026
spot_img
spot_img

ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਕਾਬੂ, ਪੰਜ ਮੋਟਰਸਾਈਕਲ ਬਰਾਮਦ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 29 ਜੂਨ : ਸਥਾਨਕ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਾਹਨ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕੋਲੋ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕਰਵਾਏ ਹਨ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦਸਿਆ ਕਿ ਕਥਿਤ ਦੋਸੀ ਰੂਪ ਸਿੰਘ ਵਾਸੀ ਡਿੱਖ ਨੂੰ ਲੰਘੀ 26 ਜੂਨ ਨੂੰ ਸਥਾਨਕ ਦਾਦੀਪੋਤੀ ਪਾਰਕ ਨਜਦੀਕ ਇੱਕ ਮੋਟਰਸਾਈਕਲ ਚੋਰੀ ਕਰਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ ਸੀ। ਇਸ ਸਬੰਧ ਵਿਚ ਉਸਦੇ ਵਿਰੁਧ ਧਾਰਾ 379,411 ਅਤੇ 413 ਆਈ.ਪੀ.ਸੀ ਦਾ ਪਰਚਾ ਦਰਜ ਕੀਤਾ ਗਿਆ ਸੀ। ਬਾਅਦ ਵਿਚ ਮੁਜਰਮ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਜਿੱਥੇ ਪੁਛਗਿਛ ਦੌਰਾਨ ਕਥਿਤ ਦੋਸੀ ਨੇ ਹੋਰ ਮੋਟਰਸਾਈਕਲ ਚੋਰੀ ਕਰਨ ਦੀ ਵੀ ਗੱਲ ਕਬੂਲੀ ਅਤੇ ਉਸਦੇ ਕੋਲੋ ਤਿੰਨ ਸਪਲੈਂਡਰ ਅਤੇ ਦੋ ਡੀਲਕਸ ਮੋਟਰਸਾਈਕਲ ਬਰਾਮਦ ਕਰਵਾਏ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸੀ ਵਿਰੁਧ ਪਹਿਲਾਂ ਵੀ ਤਿੰਨ ਮੁਕੱਦਮੇ ਦਰਜ਼ ਹਨ।

Share post:

spot_img

Popular

More like this
Related

ਵਰਦੀ ਦੀ ਆੜ ‘ਚ ‘ਗੁੰਡਾਗਰਦੀ’ ਕਰਨ ਵਾਲਾ SHO ਬੁਰਾ ਫ਼ਸਿਆ, ਹੋਇਆ ਪਰਚਾ ਦਰਜ਼, ਜਾਣੋ ਮਾਮਲਾ

Amritsar News: ਪੈਸਿਆਂ ਦੇ ਵਿਵਾਦ 'ਚ ਕਾਨੂੰਨ ਨੂੰ ਹੱਥ...