ਜੀਐਸਟੀ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਧਾਰਾ 10 ਵਿੱਚ ਸੋਧ ਲਈ ਕੀਤੀ ਜ਼ੋਰਦਾਰ ਬਹਿਸ : ਚੀਮਾ

Date:

spot_img

ਸੋਧ ਨਾਲ ਸੂਬੇ ਦੇ ਜੀਐਸਟੀ ਮਾਲੀਏ ਵਿੱਚ ਵਾਧਾ ਹੋਣ ਦੀ ਉਮੀਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਜੁਲਾਈ: ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਹੋਈ ਜੀਐਸਟੀ ਕੌਂਸਲ ਦੀ 50ਵੀਂ ਮੀਟਿੰਗ ਦੌਰਾਨ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਢਾਂਚਾਗਤ ਖਾਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਏਕੀਕ੍ਰਿਤ ਵਸਤਾਂ ਤੇ ਸੇਵਾਂਵਾਂ ਕਰ ਆਈਜੀਐਸਟੀ ਐਕਟ ਦੀ ਧਾਰਾ 10 ਵਿੱਚ ਸੋਧ ਸਬੰਧੀ ਪੰਜਾਬ ਵੱਲੋਂ ਜ਼ੋਰਦਾਰ ਢੰਗ ਨਾਲ ਦਲੀਲ ਪੇਸ਼ ਕੀਤੀ। ਵਿੱਤ ਮੰਤਰੀ ਸ. ਚੀਮਾ ਨੇ ਦੱਸਿਆ ਕਿ ਮੰਜ਼ਿਲ ਅਧਾਰਤ ਖਪਤ ਕਰ ਦੇ ਸਿਧਾਂਤ ਅਨੁਸਾਰ ਬਿਜ਼ਨਸ ਟੂ ਕੰਜ਼ਿਊਮਰ ਟਰਾਂਜੈਕਸ਼ਨ (ਬੀ2ਸੀ) ਵਿੱਚ ਕਾਊਂਟਰ ਸਪਲਾਈ ਦੀ ਜਗਾ ਸਪਲਾਈ ਦੇ ਸਥਾਨ ਦੀ ਸਪੱਸ਼ਟ ਪਰਿਭਾਸ਼ਾ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਲਈ ਸਫਲਤਾਪੂਰਵਕ ਢੰਗ ਨਾਲ ਤਰਕ ਪੇਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਸੋਧ ਨਾਲ ਸੂਬੇ ਦੇ ਜੀਐਸਟੀ ਮਾਲੀਏ ਨੂੰ ਵੱਡਾ ਲਾਹਾ ਪਹੁੰਚਣ ਦੀ ਉਮੀਦ ਹੈ।ਸਕਰੈਪ ਖੇਤਰ ਵਿੱਚ ਟੈਕਸ ਦੀ ਚੋਰੀ ਨੂੰ ਰੋਕਣ ਦਾ ਮੁੱਦਾ ਉਠਾਉਂਦੇ ਹੋਏ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਪਾਰ ਅਤੇ ਉਦਯੋਗ ਦੇ ਨਾਲ-ਨਾਲ ਟੈਕਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਸਮੇਤ ਪ੍ਰਮੁੱਖ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਮੀਟਿੰਗ ਦੀ ਤਜਵੀਜ਼ ਪੇਸ਼ ਕੀਤੀ ਹੈ ਤਾਂ ਜੋ ਉਕਤ ਖੇਤਰ ਵਿਚਲੀ ਇਸ ਸਮੱਸਿਆ ਲਈ ਢੁਕਵੇਂ ਹੱਲ ਕੱਢੇ ਜਾ ਸਕਣ। ਆਨਲਾਈਨ ਗੇਮਿੰਗ ’ਤੇ ਟੈਕਸ ਲਗਾਉਣ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਇਸਦੇ ਦੇਸ਼ ਦੇ ਨੌਜਵਾਨਾਂ ’ਤੇ ਪੈਣ ਵਾਲੇ ਪ੍ਰਭਾਵ ਅਤੇ ਇਸ ਖੇਤਰ ਦੀ ਗੈਰ-ਨਿਯੰਤਰਿਤ ਉੱਨਤੀ ਨਾਲ ਦੇਸ਼ ਦੇ ਸਮਾਜਿਕ ਤਾਣੇ-ਬਾਣੇ ’ਤੇ ਪੈਣ ਵਾਲੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਨਲਾਈਨ ਗੇਮਿੰਗ ’ਤੇ 28 ਫੀਸਦੀ ਟੈਕਸ ਲਗਾਉਣ ਦੀ ਤਜਵੀਜ਼ ਦਾ ਜ਼ੋਰਦਾਰ ਸਮਰਥਨ ਕੀਤਾ ਹੈ ਅਤੇ ਟੈਕਸ ਦਾ ਭੁਗਤਾਨ ਕੁੱਲ ਗੇਮਿੰਗ ਮਾਲੀਏ ਦੀ ਬਜਾਏ ਫੇਸ ਵੈਲਿਊ ਅਨੁਸਾਰ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਜੀ.ਐਸ.ਟੀ ਕੌਂਸਲ ਦੀ ਮੀਟਿੰਗ ਦੌਰਾਨ ਸਰਕਾਰ ਅਤੇ ਸਥਾਨਕ ਸਰਕਾਰਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਦਿੱਤੀ ਜਾ ਰਹੀ ਮੌਜੂਦਾ ਛੋਟ ਨੂੰ ਘਟਾਉਣ ਦੇ ਪ੍ਰਸਤਾਵ ’ਤੇ ਚਰਚਾ ਕਰਦੇ ਹੋਏ ਸੂਬੇ ਵੱਲੋਂ ਠੋਸ ਦਲੀਲ ਦਿੱਤੀ ਗਈ ਕਿ ਅਜਿਹੀ ਕਟੌਤੀ ਦਾ ਰਾਜ ਸਰਕਾਰ ਦੇ ਨਾਲ-ਨਾਲ ਸਥਾਨਕ ਸਰਕਾਰਾਂ ਜਿੰਨ੍ਹਾਂ ਵਿੱਚ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਸ਼ਾਮਿਲ ਹਨ ਵੱਲੋਂ ਲੋਕਾਂ ਨੂੰ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਦੀ ਸਮਰੱਥਾ ਤੇ ਮਾੜਾ ਪ੍ਰਭਾਵ ਪਵੇਗਾ ਇਸ ਲਈ ਉਕਤ ਏਜੰਡੇ ਨੂੰ ਹੋਰ ਆਤਮ-ਪੜਚੋਲ ਦੀ ਲੋੜ ਹੈ ਅਤੇ ਕੋਈ ਵੀ ਫੈਸਲਾ ਜਲਦਬਾਜ਼ੀ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਕਤ ਦਲੀਲ ਨੂੰ ਧਿਆਨ ਵਿੱਚ ਰੱਖਦਿਆਂ ਜੀਐਸਟੀ ਕੌਂਸਲ ਵੱਲੋਂ ਇਸ ਏਜੰਡੇ ਨੂੰ ਮੁਲਤਵੀ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

Bathinda ‘ਚ ਤੜਕਸਾਰ ਵਾਪਰੇ ਭਿਆਨਕ ਹਾਦਸੇ ਵਿੱਚ 4 ਦੀ ਮੌ*ਤ, 7 ਜ਼ਖਮੀ 

Bathinda News: ਬਠਿੰਡਾ ਡੱਬਵਾਲੀ ਕੌਮੀ ਮਾਰਗ ਉੱਪਰ ਬੁੱਧਵਾਰ ਤੜਕਸਾਰ...

हरियाणा में पहली बार होगा राज्य स्तरीय फिल्म फेस्टिवल, 12 से 15 नवंबर तक सजेगा ‘हरियाणा फिल्म फेस्टिवल-2026’

महानिदेशक के. मकरंद पांडुरंग की अध्यक्षता में हुई उच्चस्तरीय...

भविष्य की जरूरतों के अनुरूप बनाए जाएंगे हरियाणा के शहर: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...