ਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਸੀ.ਐਮ.ਓ. ਨਾਲ ਬੈਠਕ ਆਯੋਜਿਤ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਜੁਲਾਈ: ਜ਼ਿਲ੍ਹਾ ਬਠਿੰਡਾ ਦੇ ਹੜ੍ਹ ਪੀੜਤਾਂ ਦੀ ਸਿਹਤ ਸੁਰੱਖਿਆ ਲਈ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਪਰੋਕਤ ਗੱਲਾਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਸੀ.ਐਮ.ਓ ਨਾਲ ਮੀਟਿੰਗ ਕਰਨ ਉਪਰੰਤ ਕਹੀਆਂ। ਉਕਤ ਮੀਟਿੰਗ ਵਿੱਚ ਸੀ.ਐਮ.ਓ ਡਾ.ਤੇਜਵੰਤ ਸਿੰਘ ਢਿੱਲੋਂ, ਡੀ.ਐਚ.ਓ ਡਾ.ਊਸ਼ਾ ਗੋਇਲ, ਜ਼ੈੱਡ.ਐਲ.ਏ ਅਮਨ ਵਰਮਾ, ਜ਼ਿਲ੍ਹਾ ਡਰੱਗ ਅਫ਼ਸਰ ਏਕਾਂਤ ਸਿੰਗਲਾ ਅਤੇ ਨਰੇਸ਼ ਕੁਮਾਰ ਤੋਂ ਇਲਾਵਾ ਟੀ.ਬੀ.ਡੀ.ਸੀ.ਏ ਦੇ ਜ਼ਿਲ੍ਹਾ ਵਿੱਤ ਸਕੱਤਰ ਰਮੇਸ਼ ਗਰਗ, ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਜੋੜਾ, ਭੁੱਚੋ ਯੂਨਿਟ ਦੇ ਪ੍ਰਧਾਨ ਕ੍ਰਿਸ਼ਨ ਲਾਲ ਅਤੇ ਜਨਰਲ ਸਕੱਤਰ ਰਤਨ ਲਾਲ, ਜ਼ਿਲ੍ਹਾ ਸਕੱਤਰ ਅਨਿਲ ਗਰਗ, ਆਰਸੀਏ ਦੇ ਸਰਪ੍ਰਸਤ ਪ੍ਰੀਤਮ ਸਿੰਘ ਵਿਰਕ ਅਤੇ ਕੈਸ਼ੀਅਰ ਵਿਜੇ ਕੁਮਾਰ ਗਣਪਤੀ ਵਾਲੇ ਹਾਜ਼ਰ ਸਨ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਸੀ.ਐਮ.ਓ ਅਤੇ ਉਨ੍ਹਾਂ ਦੀ ਟੀਮ ਨਾਲ ਗੱਲਬਾਤ ਕਰਨ ਤੋਂ ਬਾਅਦ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਉਨ੍ਹਾਂ ਨੂੰ ਪੱਤਰ ਦੇ ਕੇ ਭਰੋਸਾ ਦਿੱਤਾ ਹੈ ਕਿ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀਆਂ ਸਾਰੀਆਂ 11 ਯੂਨਿਟਾਂ ਹੜ੍ਹ ਪੀੜਤਾਂ ਦੀ ਮਦਦ ਲਈ ਤਿਆਰ ਹਨ, ਜਿਨ੍ਹਾਂ ਵੱਲੋਂ ਸਾਰੇ ਹੜ੍ਹ ਪੀੜਤਾਂ ਨੂੰ ਲੋੜ ਅਨੁਸਾਰ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੌਰਾਨ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਸੀਐਮਓ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਦਿਨ-ਰਾਤ ਕੋਰੋਨਾ ਪੀੜਤਾਂ ਦੀ ਮਦਦ ਕੀਤੀ ਗਈ ਸੀ।
Share the post "ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਰੇਗੀ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ: ਅਸ਼ੋਕ ਬਾਲਿਆਂਵਾਲੀ"