Thursday, April 23, 2026
spot_img
spot_img

ਡਿਪਟੀ ਕਮਿਸ਼ਨਰ ਨੇ ਕੀਤਾ ਸਰਕਾਰੀ ਸਪੋਰਟਸ ਸਕੂਲ ਘੁੱਦਾ ਦਾ ਦੌਰਾ

Date:

spot_img

ਵੱਖ-ਵੱਖ ਵਿਸ਼ਿਆਂ ਤੇ ਸਕੂਲ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ
ਸਕੂਲ ਵਿਖੇ ਲਗਾਏ ਫ਼ਲਦਾਰ ਬੂਟੇ
ਸੁਖਜਿੰਦਰ ਮਾਨ
ਬਠਿੰਡਾ, 26 ਜੁਲਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਦੌਰਾ ਕੀਤਾ ਗਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਵੱਖ-ਵੱਖ ਵਿਸ਼ਿਆਂ ਤੇ ਗੱਲਬਾਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਪ੍ਰਬੰਧਕਾਂ ਨੂੰ ਸਕੂਲ ਦੀ ਮੈਨਟੀਨੈਂਸ, ਸਟਾਫ਼ ਦੀ ਘਾਟ ਜਾਂ ਹੋਰ ਕਿਸੇ ਵੀ ਕਿਸਮ ਦੀ ਸਮੱਸਿਆ ਸਬੰਧੀ ਗੱਲਬਾਤ ਕੀਤੀ ਗਈ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਕੂਲ ਦੀ ਮੈਨਟੀਨੈਂਸ ਸਬੰਧੀ ਜਲਦ ਤੋਂ ਜਲਦ ਐਸਟੀਮੇਟ ਤਿਆਰ ਕੀਤਾ ਜਾਵੇ ਤਾਂ ਜੋ ਸਕੂਲ ਦੀ ਮੈਨਟੀਨੈਂਸ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਸਕੂਲ ਵਿਖੇ ਵੱਖ-ਵੱਖ ਖੇਡਾਂ ਦੇ ਕੋਚਾਂ ਦੀ ਘਾਟ ਆਦਿ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਸ਼?ਰੀ ਸ਼ੌਕਤ ਅਹਿਮਦ ਪਰੇ ਨੇ ਸਕੂਲ ਪ੍ਰਿੰਸੀਪਲ ਨੂੰ ਆਦੇਸ਼ ਦਿੱਤੇ ਕਿ ਇਸ ਸਬੰਧੀ ਪ੍ਰਪੋਜ਼ਲਾਂ ਤਿਆਰ ਕੀਤੀਆਂ ਜਾਣ ਤਾਂ ਜੋ ਆਉਣ ਵਾਲੇ ਦਿਨਾਂ ਦੌਰਾਨ ਇਨ੍ਹਾਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।ਮੀਟਿੰਗ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਸਕੂਲ ਵਿਖੇ ਫ਼ਲਦਾਰ ਬੂਟੇ ਵੀ ਲਗਾਏ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੰਕਜ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ਼ਿਵਪਾਲ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ, ਸਕੂਲ ਪ੍ਰਿੰਸੀਪਲ ਸੁਸ਼ੀਲ ਕੁਮਾਰ, ਸਕੂਲੀ ਸਟਾਫ਼ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share post:

spot_img
spot_img

Popular

More like this
Related

ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ

👉ਕਿਹਾ: ਗੈਂਗਸਟਰ ਦੀ ਵਡਿਆਈ ਕਰਨਾ ਜਨਤਕ ਕਾਨੂੰਨ-ਵਿਵਸਥਾ ਲਈ ਖਤਰਾ Chandigarh...

Punjab ਵਿੱਚ ਮੁੜ ਵੱਜੇਗਾ ਜੰਗੀ ਸਾਇਰਨ ਤੇ ਹੋਵੇਗਾ Blackout, ਜਾਣੋਂ ਕਾਰਨ

👉ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼...

टेक्सटाइल इंडस्ट्री के लिए भी मील का पत्थर साबित होगी हरियाणा औद्योगिक पॉलिसी-2026 : नायब सिंह सैनी

👉उद्योगपतियों से वार्ता के दौरान तीसरे सत्र में टेक्सटाइल...