Sunday, April 19, 2026
spot_img
spot_img

’ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੇ ਪਾਰਕਿੰਗ ਪ੍ਰਸਤਾਵ ਦਾ ਕੀਤਾ ਸਖ਼ਤ ਵਿਰੋਧ

Date:

spot_img

ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕਰਨ ਦੀ ਲਗਾਤਾਰ ਸਾਜਿਸ਼ ਰਚ ਰਹੀ ਹੈ – ਮਲਵਿੰਦਰ ਸਿੰਘ ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਕਿੰਗ ਬਾਰੇ ਚੰਡੀਗੜ੍ਹ ਨਗਰ ਨਿਗਮ ਦੇ ਫੈਸਲੇ (ਜਿਸ ਵਿੱਚ ਚੰਡੀਗੜ੍ਹ ਵਿਚ ਬਾਹਰ ਤੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਫੀਸ ਦੁੱਗਣੀ ਕਰਨ ਦੀ ਤਜਵੀਜ਼ ਹੈ) ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਹ ਭਾਜਪਾ ਸ਼ਾਸਤ ਚੰਡੀਗੜ੍ਹ ਨਗਰ ਨਿਗਮ ਦਾ ਤਾਨਾਸ਼ਾਹੀ ਅਤੇ ਧੱਕੇਸ਼ਾਹੀ ਵਾਲਾ ਫੈਸਲਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਫੈਸਲੇ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬੇਦਖਲ ਕਰਨ ਦੀ ਲਗਾਤਾਰ ਸਾਜ਼ਿਸ਼ ਰਚ ਰਹੀ ਹੈ। ਇਹ ਫੈਸਲਾ ਉਨ੍ਹਾਂ ਸਾਜ਼ਿਸ਼ਾਂ ਦਾ ਇਹ ਹਿੱਸਾ ਹੈ।ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਮਜ਼ਬੂਤ ਕਰਦੇ ਹੋਏ ਕੰਗ ਨੇ ਕਿਹਾ ਕਿ ਭਾਜਪਾ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ। ਪੰਜਾਬ ਦੇ ਲੱਖਾਂ ਲੋਕ ਇੱਥੇ ਰਹਿੰਦੇ ਹਨ ਅਤੇ ਰੋਜ਼ਾਨਾ ਆਉਂਦੇ-ਜਾਂਦੇ ਹਨ। ਇਸ ਲਈ ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਲੋਕਾਂ ’ਤੇ ਪਵੇਗਾ।ਪੰਜਾਬ ਅਜਿਹੇ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।ਕੰਗ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਇਸ ਫੈਸਲੇ ਨੂੰ ਕਿਸੇ ਵੀ ਕੀਮਤ ’ਤੇ ਨਾ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀ ਤਜਵੀਜ਼ ਉਦੋਂ ਹੀ ਕਾਨੂੰਨ ਬਣ ਸਕਦੀ ਹੈ, ਜਦੋਂ ਰਾਜਪਾਲ ਇਸ ’ਤੇ ਆਪਣੇ ਦਸਤਖ਼ਤ ਕਰਨਗੇ। ਇਸ ਲਈ ਰਾਜਪਾਲ ਨੂੰ ਸੋਚ-ਵਿਚਾਰ ਕੇ ਇਸ ਪ੍ਰਸਤਾਵ ’ਤੇ ਦਸਤਖਤ ਕਰਨੇ ਚਾਹੀਦੇ ਹਨ।ਕੰਗ ਨੇ ਭਾਜਪਾ ਨੂੰ ਅਜਿਹੀਆਂ ਹਰਕਤਾਂ ਤੋਂ ਗੁਰੇਜ਼ ਕਰਨ ਅਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨਾਲ ਛੇੜਛਾੜ ਨਾ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਕੋਈ ਵੀ ਅਜਿਹਾ ਫੈਸਲਾ ਸਾਨੂੰ ਅਤੇ ਹਰ ਪੰਜਾਬੀ ਲਈ ਬਰਦਾਸ਼ਤਯੋਗ ਹੈ ਅਤੇ ਅਜਿਹੀ ਕੋਈ ਵੀ ਯੋਜਨਾ ਕਦੇ ਵੀ ਸਫਲ ਨਹੀਂ ਹੋ ਸਕਦੀ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...