24 Views
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 1 ਅਗੱਸਤ: ਪਿਛਲੇ ਲੰਮੇ ਸਮੇਂ ਤੋਂ ਹੋ ਰਹੀਆਂ ਬਰਸਾਤਾਂ ਅਤੇ ਹੜ੍ਹਾਂ ਕਾਰਣ ਹੁਣ ਸੂਬੇ ਵਿਚ ਡੇਂਗੂ ਮਲੇਰੀਆ ਤੋਂ ਇਲਾਵਾ ਹੋਰ ਬਿਮਾਰੀਆਂ ਦੇ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ। ਇਸਤੋਂ ਇਲਾਵਾ ਪੀਣ ਵਾਲੇ ਪਾਣੀ ਵਿੱਚ ਬਰਸਾਤੀ ਜਾਂ ਸੀਵਰੇਜ਼ ਦਾ ਪਾਣੀ ਰਲ ਜਾਣ ਕਾਰਣ ਹੋਰ ਬਿਮਾਰੀਆਂ ਵੀ ਫੈਲ ਸਕਦੀਆਂ ਹਨ। ਇਸਦੇ ਚੱਲਦੇ ਲੋਕਾਂ ਨੂੰ ਸ਼ੁੱਧ ਪਾਣੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਬਠਿੰਡਾ ਢਾਬਾ ਐਸ਼ੋਸ਼ੀਏਸ਼ਨ ਵੱਲੋਂ ਸਿਹਤ ਵਿਭਾਗ ਨੂੰ 30000 ਕਲੋਰੀਨ ਦੀਆਂ ਗੋਲੀਆਂ ਦਿੱਤੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸਾ ਗੋਇਲ ਨੇ ਐਸ਼ੋਸ਼ੀਏਸ਼ਨ ਦਾ ਧੰਨਵਾਦ ਕੀਤਾ।
Share the post "ਬਠਿੰਡਾ ਢਾਬਾ ਐਸ਼ੋਸ਼ੀਏਸ਼ਨ ਨੇ ਸਿਹਤ ਵਿਭਾਗ ਨੂੰ ਦਿੱਤੀਆਂ 30 ਹਜ਼ਾਰ ਕਲੋਰੀਨ ਦੀਆਂ ਗੋਲੀਆਂ"