ਮਾਂ ਦਾ ਦੁੱਧ ਪੀਣ ਵਾਲੇ ਬੱਚੇ ਦੂਜ਼ੇ ਬੱਚਿਆਂ ਦੇ ਮੁਕਾਬਲੇ ਤੰਦਰੁਸਤ ਹੁੰਦੇ ਹਨ: ਡਾ ਸ਼ਤੀਸ਼ ਜਿੰਦਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 2 ਅਗਸਤ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਅਕੈਡਮੀ ਆਫ਼ ਪੈਡੀਆਟ੍ਰਿਕਸ ਦੇ ਸਹਿਯੋਗ ਨਾਲ ਜੱਚਾ ਬੱਚਾ ਹਸਪਤਾਲ ਬਠਿੰਡਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਾ ਸ਼ਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਦਿੱਤੇ ਥੀਮ ”ਕੰਮਕਾਜੀ ਮਾਪਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਨੂੰ ਸਮਰੱਥ ਬਨਾਉਣਾ ਅਤੇ ਬਦਲਾਅ ਲਿਆਉਣਾ ਹੈ” ਤਹਿਤ ਇਹ ਦਿਨ ਮਨਾਇਆ ਜਾ ਰਿਹਾ ਹੈ। ਇਸ ਦਿਨ ਦਾ ਮਹੱਤਵ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮਾਂ ਦੇ ਦੁੱਧ ਦੀ ਬੱਚੇ ਅਤੇ ਮਾਂ ਲਈ ਕੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਅੰਦਰ ਐਂਟੀਬਾਡੀਜ਼ ਪੈਦਾ ਕਰਦਾ ਹੈ ਜ਼ੋ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ। ਡਾ ਕਾਜ਼ਲ ਗੋਇਲ ਨੇ ਦੱਸਿਆ ਕਿ ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀੱਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ, ਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਜਰੂਰੀ ਹੈ ਅਤੇ ਬੱਚਿਆਂ ਦੀ ਮੌਤ ਦਰ ਵਿੱਚ ਵੀ ਸੁਧਾਰ ਆਉਂਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤਾਂ ਤੰਦਰੁਸਤ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘਟਦੀ ਹੈ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ। ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ। ਉਹਨਾਂ ਮਾਂਵਾਂ ਨੂੰ ਦੁੱਧ ਪਿਲਾਉਣ ਦੀ ਸਹੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਮਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਆਪਣਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਡਾ ਸੁਮਿਤ ਗੋਇਲ ਨੇ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਅੱਧੇ ਘੰਟੇ ਦੇ ਵਿੱਚ ਵਿੱਚ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ। ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦੇਣੀ ਚਾਹੀਦੀ ਹੈ। ਇਸ ਸਮੇਂ ਮੈਡਮ ਚਰਨਪਾਲ ਕੌਰ ਕੌਂਸਲਰ ਅਤੇ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਅਪੀਲ ਕੀਤੀ ਕਿ ਇਹ ਜਾਣਕਾਰੀ ਅੱਗੇ ਆਪਣੇ ਘਰ ਅਤੇ ਸੋਸਾਇਟੀ ਵਿੱਚ ਵੀ ਦਿੱਤੀ ਜਾਵੇ।ਇਸ ਸਮੇਂ ਜੀਐਨਐਮ ਅਤੇ ਏਐਨਐਮ ਸਕੂਲ ਦੇ ਬੱਚਿਆਂ ਨੇ ਰੰਗੋਲੀ ਰਾਹੀਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਰੰਗੋਲੀ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਡਾ ਰਵੀਕਾਂਤ, ਡਾ ਅੰਜਲੀ, ਡਾ ਮੈਦਾਨ, ਗਗਨਦੀਪ ਭੁੱਲਰ ਬੀਈਈ, ਨਰਸਿੰਗ ਸਟਾਫ਼, ਜੀਐਨਐਮ ਅਤੇ ਏ ਐਨ ਐਮ ਸਕੂਲ ਦੇ ਵਿਦਿਆਰਥੀ, ਮਰੀਜ਼ ਅਤੇ ਉਹਨਾਂ ਦੇ ਸਹਾਇਕ ਹਾਜ਼ਰ ਸਨ।
Share the post "ਜੱਚਾ ਬੱਚਾ ਹਸਪਤਾਲ ਵੱਲੋਂ ਅਕੈਡਮੀ ਆਫ਼ ਪੈਡੀਆਟ੍ਰਿਕਸ ਦੇ ਸਹਿਯੋਗ ਨਾਲ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਕੀਤਾ ਜਾਗਰੂਕਤਾ"