ਸੁਖਜਿੰਦਰ ਮਾਨ
ਬਠਿੰਡਾ, 2 ਅਗਸਤ : ਪੰਜਾਬ ਸਰਕਾਰ ਦੀਆਂ ਹਿਦਾਇਤਾਂ ’ਤੇ ਅੱਜ ਸੂਬੇ ਭਰ ਦੀਆਂ ਜੇਲ੍ਹਾਂ ਵਿਚ ਚਲਾਈ ਮੁਹਿੰਮ ਦੀ ਲੜੀ ਤਹਿਤ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਵੀ ਪੁਲਿਸ ਅਤੇ ਜੇਲ੍ਹ ਵਿਭਾਗ ਵਲੋਂ ਮਿਲਕੇ ਅਪ੍ਰੇਸ਼ਨ ਸਤਰਕ ਚਲਾਇਆ ਗਿਆ। ਹਾਲਾਂਕਿ ਕਈ ਘੰਟਿਆਂ ਦੀ ਤਲਾਸ਼ੀ ਤੋਂ ਬਾਅਦ ਵੀ ਪੁਲਿਸ ਦੇ ਹੱਥ ਕੋਈ ਗੈਰ ਕਾਨੂੰਨੀ ਵਸਤੂ ਨਹੀਂ ਲੱਗੀ । ਇਸ ਮੌਕੇ ਪੁਲਿਸ ਤੇ ਜੇਲ੍ਹ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਪਿਛਲੇ ਸਮੇਂ ਤੋਂ ਜੇਲ੍ਹ ਪ੍ਰਬੰਧਾਂ ਵਿਚ ਕਾਫ਼ੀ ਸੁਧਾਰ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਗੁਲਨੀਤ ਸਿੰਘ ਖ਼ੁਰਾਣਾ ਅਤੇ ਜੇਲ੍ਹ ਸੁਪਰਡੈਂਟ ਐਨ.ਡੀ ਨੇਗੀ ਨੇ ਦਸਿਆ ਕਿ ਇਸ ਮੁਹਿੰਮ ਵਿਚ ਪੁਲਿਸ ਦੇ 230 ਅਤੇ ਜੇਲ੍ਹ ਤੇ ਕੇਂਦਰੀ ਬਲ੍ਹਾਂ ਦੇ 80 ਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਸੀ। ਜਦ ਕਿ ਪੁਲਿਸ ਤੇ ਜੇਲ੍ਹ ਦੇ ਉਚ ਅਧਿਕਾਰੀਆਂ ਵਲੋਂ ਲਗਾਤਾਰ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਗਈ। ਉਨ੍ਹਾਂ ਦਸਿਆ ਕਿ ਜੇਲ੍ਹ ਅੰਦਰ ਗੈਂਗਸਟਰ ਦੇ ਸਪੈਸ਼ਲ ਸੈੱਲਾਂ ਦੀ ਵੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਦਸਿਆ ਕਿ ਤਲਾਸੀ ਮੁਹਿੰਮ ਦੌਰਾਨ ਨਸ਼ਾ, ਮੋਬਾਈਲ, ਜਾ ਕੋਈ ਹੋਰ ਗੈਰ ਕਾਨੂੰਨੀ ਸਮਗਰੀ ਬਰਾਮਦ ਨਹੀਂ ਹੋਈ। ਗੌਰਤਲਬ ਹੈ ਕਿ ਬਠਿੰਡਾ ਜੇਲ੍ਹ ਵਿਚ ਮੌਜੂਦਾ ਸਮੇਂ ਪੰਜਾਬ ਭਰ ਤੋਂ ਖ਼ਤਰਨਾਕ ਗੈਂਗਸਟਰ ਬੰਦ ਹਨ, ਜਿੰਨ੍ਹਾਂ ਵਿਚ ਗੈਂਗਸਟਰ ਲਾਰੰਸ ਬਿਸ਼ਨੋਈ ਵੀ ਸ਼ਾਮਲ ਹੈ।
Share the post "ਪੁਲਿਸ ਅਤੇ ਜੇਲ੍ਹ ਅਧਿਕਾਰੀਆਂ ਨੇ ਮਿਲਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਚਲਾਈ ਤਲਾਸੀ ਮੁਹਿੰਮ"