Friday, April 17, 2026
spot_img
spot_img

ਆਂਗਣਵਾੜੀ ਵਰਕਰਾਂ ਵੱਲੋਂ 6 ਅਗਸਤ ਨੂੰ ਮੰਤਰੀ ਬਲਜੀਤ ਕੌਰ ਦੇ ਘਰ ਦੇ ਘਿਰਾਓ ਦਾ ਐਲਾਨ

Date:

spot_img

ਮਾਮਲਾ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 10 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਤੇ ਹੋਰ ਮੰਗਾਂ ਦਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 4 ਅਗਸਤ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅਪਣੀਆਂ ਬਕਾਇਆ ਪਈਆਂ ਮੰਗਾਂ ਨੂੰ ਲੈ ਕੇ 6 ਅਗਸਤ ਨੂੰ ਸੂਬੇ ਦੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇੱਥੇ ਜਾਰੀ ਬਿਆਨ ਵਿਚ ਯੂਨੀਅਨ ਦੇ ਆਗੂਆਂ ਨੇ ਦਸਿਆ ਕਿ ਇਹ ਘਿਰਾਓ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਫਰੀਦਕੋਟ ਵਿਖੇ ਕੀਤਾ ਜਾਵੇਗਾ । ਇਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਸ ਰੋਸ ਪ੍ਰਦਰਸ਼ਨ ਵਿੱਚ ਪੁੱਜਣਗੀਆਂ।

ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ 17 ਅਗਸਤ ਨੂੰ ਧਰਨਾ ਦੇਣ ਦਾ ਐਲਾਨ

ਯੂਨੀਅਨ ਦੇ ਜ਼ਿਲਾ ਬਠਿੰਡਾ ਦੀ ਪ੍ਰਧਾਨ ਗੁਰਮੀਤ ਕੌਰ ਗੋਨੇਆਣਾ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਦਸਿਆ ਕਿ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਤਿੰਨ ਵਾਰ ਪੰਜਾਬ ਸਰਕਾਰ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਸਰਕਾਰ ਲਗਾਤਾਰ ਲਾਰਾ ਲਗਾ ਕੇ ਤੋਰ ਦਿੰਦੀ ਹੈ ਤੇ ਮਸਲਿਆਂ ਦਾ ਕੋਈ ਹੱਲ ਨਹੀਂ ਕਰਦੀ, ਜਿਸਦੇ ਚੱਲਦੇ ਜਥੇਬੰਦੀ ਨੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ । ਇਸਤੋਂ ਇਲਾਵਾ ਉਹਨਾਂ ਕਿਹਾ ਕਿ 15 ਅਗਸਤ ਦਾ ਦਿਨ ਪੰਜਾਬ ਵਿੱਚ ਰੋਸ ਦਿਵਸ ਵਜੋ ਮਨਾਇਆ ਜਾਵੇਗਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ਤੇ ਰੋਸ ਪ੍ਰਦਰਸ਼ਨ ਕਰਨਗੀਆਂ।

ਜ਼ਿਲ੍ਹਾ ਪ੍ਰੀਸ਼ਦ ਵਿਖੇ ਤੀਜ ਤਿਉਹਾਰ ਦੇ ਮੱਦੇਨਜ਼ਰ ਮਨਾਇਆ ਤੀਆਂ ਦਾ ਮੇਲਾ

ਅਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਆਗੂ ਨੇ ਦਸਿਆ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਤਨਖਾਹਾਂ ਮਾਣ ਭੱਤੇ ਤੁਰੰਤ ਕਲੀਅਰ ਕੀਤੇ ਜਾਣ । ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਤੱਕ ਸੈਂਟਰ ਅਤੇ ਸਟੇਟ ਫੰਡ ਇਕੱਠਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ ।

ਪਾਰਕਿੰਗ ਦੇ ਨਾਂ ‘ਤੇ ਪੀਲੀ ਲਾਇਨ‌ ਦੇ ਵਿਚੋਂ ਗੱਡੀਆਂ ਚੁੱਕਣ ਖਿਲਾਫ ਅਕਾਲੀ ਦਲ ਨੇ ਦਿੱਤਾ ਮੰਗ ਪੱਤਰ

ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਇਆ ਜਾਵੇ । ਪਿਛਲੇਂ ਸਾਲ ਦਾ ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਜਿੰਨਾ ਆਂਗਣਵਾੜੀ ਸੈਂਟਰਾਂ ਵਿੱਚ ਅਜੇ ਤੱਕ ਰਾਸ਼ਨ ਬਣਾਉਣ ਲਈ ਗੈਸ ਸਿਲੰਡਰ , ਬਰਤਨ ਤੇ ਬੱਚਿਆਂ ਦੇ ਬੈਠਣ ਲਈ ਦਰੀਆਂ ਆਦਿ ਨਹੀਂ ਦਿੱਤੀਆਂ ਗਈਆਂ ਉਹਨਾਂ ਨੂੰ ਤੁਰੰਤ ਇਹ ਸਮਾਨ ਮੁਹੱਈਆ ਕਰਵਾਇਆ ਜਾਵੇ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਈਆਂ ਜਾਣ ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ: ਹਰਸਿਮਰਤ ਕੌਰ ਬਾਦਲ

👉ਮਹਿਲਾ ਰਾਖਵਾਂਕਰਨ ਕਾਨੂੰਨ ’ਤੇ ਪਾਰਦਰਸ਼ਤਾ ਮੰਗੀ ਤੇ ਕਿਹਾ ਕਿ...