ਬਠਿੰਡਾ ’ਚ ਮੇਅਰ ਕਾਂਗਰਸ ਦੀ ਨਹੀਂ, ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਹਿਮਾਇਤੀ: ਰਾਜਾ ਵੜਿੰਗ
ਸੁਖਜਿੰਦਰ ਮਾਨ
ਬਠਿੰਡਾ, 7 ਅਗਸਤ: ਸ਼ਹਿਰ ਦੇ ਮਾਲ ਰੋਡ ’ਤੇ ਕਰੀਬ 30 ਕਰੋੜ ਦੀ ਲਾਗਤ ਨਾਲ ਤਿਆਰ ਕੀਤੀ ਬਹੁਮੰਜਿਲਾਂ ਪਾਰਕਿੰਗ ਨੂੰ ਠੇਕੇ ’ਤੇ ਦੇਣ ਦਾ ਮਾਮਲਾ ਹੁਣ ਗੰਭੀਰ ਹੁੰਦਾ ਜਾ ਰਿਹਾ ਹੈ। ਪਿਛਲੇ ਕੁੱਝ ਦਿਨਾਂ ਤੋਂ ਵਪਾਰੀਆਂ ਤੇ ਆਮ ਲੋਕਾਂ ਵਲੋਂ ਪਾਰਕਿੰਗ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਅਤੇ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨੂੰ ਚੁੱਕਣ ਦੇ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਨੇ ਨਿਗਮ ਪ੍ਰਸ਼ਾਸਨ ਨੂੰ ਦੋ ਦਿਨਾਂ ‘ਚ ਮਸਲੇ ਦੇ ਹੱਲ ਦਾ ਅਲਟੀਮੇਟਮ ਦਿੱਤਾ ਹੈ। ਅੱਜ ਇਸ ਮਸਲੇ ’ਤੇ ਨਗਰ ਨਿਗਮ ਦੇ ਕਮਿਸ਼ਨਰ ਰਾਹੁਲ ਸਿੰਧੂ ਨਾਲ ਮੀਟਿੰਗ ਕਰਨ ਲਈ ਵਿਸੇਸ ਤੌਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਅਚਾਨਕ ਬਠਿੰਡਾ ਪੁੱਜੇ।
ਪਾਰਕਿੰਗ ਮੁੱਦਾ: ਸ਼੍ਰੋਮਣੀ ਅਕਾਲੀ ਦਲ ਦੇ ਕੌਸਲਰਾਂ ਨੇ ਮੇਅਰ ਕੋਲੋਂ ਜਨਰਲ ਹਾਊਸ ਦੀ ਮੀਟਿੰਗ ਸੱਦਣ ਦੀ ਕੀਤੀ ਮੰਗ
ਇਸ ਦੌਰਾਨ ਉਨ੍ਹਾਂ ਮੀਟਿੰਗ ਦੌਰਾਨ ਕਮਿਸ਼ਨਰ ਨੂੰ ਤੁਰੰਤ ਇਸ ਮਸਲੇ ਦਾ ਹੱਲ ਕੱਢਣ ਲਈ ਕਿਹਾ ਤਾਂ ਕਿ ਸ਼ਹਿਰ ਦੇ ਲੋਕਾਂ ਦੀ ਲੁੱਟ ਬੰਦ ਹੋ ਸਕੇ। ਉਨ੍ਹਾਂ ਕਮਿਸ਼ਨਰ ਨੂੰ ਸੁਝਾਅ ਦਿੱਤਾ ਕਿ ਨਿਗਮ ਇਸ ਪਾਰਕਿੰਗ ਨੂੰ ਠੇਕੇ ’ਤੇ ਦੇ ਕੇ ਪੈਸੇ ਕਮਾਉਣ ਦੀ ਬਜਾਏ ਖ਼ੁਦ ਪਾਰਕਿੰਗ ਨੂੰ ਚਲਾਵੇ ਕਿਉਂਕਿ ਸਰਕਾਰਾਂ ਤੇ ਸਥਾਨਕ ਸੰਸਥਾਵਾਂ ਮੁਨਾਫ਼ਾ ਕਮਾਉਣ ਲਈ ਨਹੀਂ, ਬਲਕਿ ਲੋਕਾਂ ਦੀ ਭਲਾਈ ਲਈ ਹੀ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦ ਜਾਹਰ ਕੀਤੀ ਕਿ ਕਮਿਸ਼ਨਰ ਇਸ ਮਸਲੇ ਦਾ ਹੱਲ ਕੱਢਣਗੇ ਤੇ ਕਾਂਗਰਸ ਪਾਰਟੀ ਦੇ ਕੌਂਸਲਰ ਇਸ ਮੁੱਦੇ ’ਤੇ ਖੁੱਲ ਕੇ ਸਾਥ ਦੇਣਗੇ। ਇਸਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਜੇਕਰ ਨਿਗਮ ਅਧਿਕਾਰੀਆਂ ਨੇ ਇਸ ਮਸਲੇ ਦਾ ਹੱਲ ਨਾ ਕੀਤਾ ਤਾਂ ਕਾਂਗਰਸ ਪਾਰਟੀ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਅੱਗੇ ਕਿਹਾ ਕਿ ਜਦੋਂ ਤੋਂ ਇਹ ਪਾਰਕਿੰਗ ਠੇਕੇ ’ਤੇ ਦਿੱਤੀ ਹੈ, ਉਸ ਸਮੇਂ ਤੋਂ ਹੀ ਲੋਕ ਪ੍ਰੇਸ਼ਾਨ ਹਨ, ਕਿਉਂਕਿ ਠੇਕੇਦਾਰ ਦੇ ਬੰਦੇ ਗੁੰਡਾਗਰਦੀ ’ਤੇ ਉਤਰੇ ਹੋਏ ਹਨ।
ਪੀਲੀ ਲਾਈਨ ਅੰਦਰ ਖੜ੍ਹੀਆਂ ਗੱਡੀਆਂ ਚੁੱਕਣ ਦੇ ਮਾਮਲੇ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਨੇ ਲਿਆ ਗੰਭੀਰ ਨੋਟਿਸ
ਇਸ ਮੌਕੇ ਰਾਜਾ ਵੜਿੰਗ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਕਾਂਗਰਸ ਪਾਰਟੀ ਦੀ ਨੁਮਾਇੰਦਾ ਨਹੀਂ ਹਨ ਕਿਉਂਕਿ ਉਨ੍ਹਾਂ ਦੀ ਵਫ਼ਾਦਾਰੀ ਕਾਂਗਰਸ ਨਾਲ ਨਹੀਂ, ਬਲਕਿ ਭਾਜਪਾ ਆਗੂ ਮਨਪ੍ਰੀਤ ਬਾਦਲ ਨਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਅਰ ਕਾਂਗਰਸ ਪਾਰਟੀ ਦਾ ਹੁੰਦਾ ਤਾਂ ਇਹ ਮਸਲਾ ਹੁਣ ਤੱਕ ਹੱਲ ਹੋ ਚੁੱਕਿਆ ਹੋਣਾ ਸੀ। ਇਸ ਦੌਰਾਨ ਉਨ੍ਹਾਂ ਇਹ ਵੀ ਇਸ਼ਾਰਾ ਕੀਤਾ ਕਿ ਸਮੇਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਤੇ ਜਦ ਵੀ ਸਹੀ ਸਮਾਂ ਆਇਆ ਇੱਕ ਮਿੰਟ ਵਿਚ ਮੇਅਰ ਨੂੰ ਕੁਰਸੀ ਤੋਂ ਉਤਾਰ ਦਿੱਤਾ ਜਾਵੇਗਾ। ਰਾਜਾ ਵੜਿੰਗ ਨੇ ਕਿਹਾ ਕਿ ਨਿਗਮ ਵਿਚ ਚੁਣੇ ਹੋਏ ਨੁਮਾਇੰਦਿਆਂ ਨੂੰ ਲੋਕ ਭਲਾਈ ਲਈ ਇਹ ਠੇਕਾ ਰੱਦ ਕਰ ਦੇਣਾ ਚਾਹੀਦਾ ਹੈ ਤੇ ਠੇਕੇਦਾਰ ਨੂੰ ਉਸਦੇ ਪੈਸੇ ਵਾਪਸ ਕਰ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਮਨਪ੍ਰੀਤ ਬਾਦਲ ਸਬੰਧੀ ਪੁੱਛੇ ਸਵਾਲ ਦੇ ਜਵਾਬ ਦੇਣ ਤੋਂ ਸਪੱਸ਼ਟ ਇੰਨਕਾਰ ਕਰਦਿਆਂ ਕਿਹਾ ਕਿ ‘‘ ਜਿੰਨ੍ਹਾਂ ਬੰਦਿਆਂ ਨੂੰ ਪੰਜਾਬ ਵਿਚ ਕੋਈ ਪਸੰਦ ਨਹੀਂ ਕਰਦਾ, ਉਨ੍ਹਾਂ ਬਾਰੇ ਰਾਜਾ ਵੜਿੰਗ ਕੋਈ ਟਿੱਪਣੀ ਨਹੀਂ ਕਰੇਗਾ। ’’
ਪੀ.ਆਰ.ਟੀ.ਸੀ ਦੇ ਬਠਿੰਡਾ ਡਿੱਪੂ ’ਚ ਫ਼ੈਲੇ ਕਥਿਤ ਭ੍ਰਿਸ਼ਟਾਚਾਰ ਵਿਰੁਧ ਮੁਲਾਜਮ ਜਥੇਬੰਦੀਆਂ ਵੀ ਹੋਈਆਂ ਇੱਕਜੁਟ
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਹਰਵਿੰਦਰ ਸਿੰਘ ਲੱਡੂ, ਮੀਤ ਪ੍ਰਧਾਨ ਬਲਜਿੰਦਰ ਠੇਕੇਦਾਰ, ਸਾਬਕਾ ਪ੍ਰਧਾਨ ਅਰੁਣ ਵਧਾਵਨ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਪਵਨ ਮਾਨੀ, ਚਰਨਜੀਤ ਭੋਲਾ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਕੋਂਸਲਰ ਮਲਕੀਤ ਸਿੰਘ ਗਿੱਲ, ਕੰਵਲਜੀਤ ਸਿੰਘ ਭੰਗੂ, ਕਿਰਨਜੀਤ ਸਿੰਘ ਗਹਿਰੀ, ਕਮਲ ਗੁਪਤਾ, ਸਾਧੂ ਸਿੰਘ, ਸੁਖਦੇਵ ਸਿੰਘ ਸੁੱਖਾ, ਵਿਪਨ ਮਿੱਤੂ, ਹਰੀ ਓਮ, ਵਿਕਰਮ ਕ੍ਰਾਂਤੀ, ਵਿਨੋਦ ਸੈਣੀ, ਸੋਨੂੰ ਸੈਣੀ, ਸੁਰੇਸ ਚੌਹਾਨ, ਸਾਜਨ ਸਰਮਾ, ਯੂਥ ਆਗੂ ਬਲਜੀਤ ਸਿੰਘ ਆਦਿ ਹਾਜ਼ਰ ਸਨ।
ਬਾਕਸ
ਸੀਨੀਅਰ ਡਿਪਟੀ ਮੇਅਰ ਦੀ ਪਤਨੀ ਦਾ ਏਮਜ਼ ’ਚ ਪੁੱਛਿਆ ਹਾਲਚਾਲ
ਬਠਿੰਡਾ: ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਗਰ ਨਿਗਮ ਬਠਿੰਡਾ ਦੇ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਦੀ ਪਤਨੀ ਜੋਕਿ ਕਾਫ਼ੀ ਗੰਭੀਰ ਬੀਮਾਰ ਹਨ ਤੇ ਏਮਜ਼ ਹਸਪਤਾਲ ਅੰਦਰ ਭਰਤੀ ਹਨ, ਦਾ ਹਸਪਤਾਲ ਜਾ ਕੇ ਹਾਲਚਾਲ ਪੁੱਛਿਆ। ਉਨ੍ਹਾਂ ਜਲਦੀ ਸਿਹਤਯਾਬੀ ਦੀ ਅਰਦਾਸ ਕਰਦਿਆਂ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ।
Share the post "ਬਹੁਮੰਜਿਲਾਂ ਪਾਰਕਿੰਗ: ਰਾਜਾ ਵੜਿੰਗ ਵਲੋਂ ਨਿਗਮ ਪ੍ਰਸ਼ਾਸਨ ਨੂੰ ਦੋ ਦਿਨਾਂ ‘ਚ ਮਸਲੇ ਦੇ ਹੱਲ ਦਾ ਅਲਟੀਮੇਟਮ"