ਸੁਖਜਿੰਦਰ ਮਾਨ
ਬਠਿੰਡਾ, 8 ਅਗਸਤ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬਠਿੰਡਾ ਵਲੋਂ ਮੁੱਖ ਖੇਤਬਾੜੀ ਅਫ਼ਸਰ ਡਾ. ਹਸਨ ਸਿੰਘ ਅਗਵਾਈ ਹੇਠ ਸਉਣੀ ਦੀਆਂ ਫ਼ਸਲਾਂ ਨਰਮੇ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਸਮਤੀ ਝੋਨੇ ਸਬੰਧੀ ਸਰਕਲ ਬੱਲੂਆਣਾ ਦੇ ਪਿੰਡ ਵਿਰਕ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਅਫਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਅਤੇ ਡਾ. ਲਵਪ੍ਰੀਤ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ, ਹਰੇ ਤੇਲੇ ਅਤੇ ਗੁਲਾਬੀ ਸੁੰਡੀ ਦੇ ਸਰਵੇਖਣ ਸਬੰਧੀ ਅਤੇ ਇਸ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।
ਬਠਿੰਡਾ ਦੀ ਬਹੁਮੰਜਿਲਾਂ ਪਾਰਕਿੰਗ ਦੇ ਮੁੱਦੇ ਦਾ ਜਲਦ ਹੋਵੇਗਾ ਹੱਲ, ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ
ਇਸ ਦੇ ਨਾਲ ਹੀ ਉਨ੍ਹਾਂ ਨੇ ਨਰਮੇ ਦੀ ਫ਼ਸਲ ਵਿੱਚ ਖਾਦ 13:0:45 ਦੀਆਂ ਚਾਰ ਸਪਰੇ ਹਫ਼ਤੇ- ਹਫ਼ਤੇ ਬਾਅਦ ਕਰਨ ਦੀ ਸਲਾਹ ਵੀ ਦਿੱਤੀ। ਇਸ ਮੌਕੇ ਉਨ੍ਹਾਂ ਮਿੱਟੀ ਤੇ ਪਾਣੀ ਦੀ ਪਰਖ ਦੇ ਅਧਾਰ ਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਖੇਤੀਬਾੜੀ ਉਪ-ਨਿਰਿਖਕ ਅਮਨਵੀਰ ਕੌਰ ਵੱਲੋਂ ਝੋਨੇ ਤੇ ਬਾਸਮਤੀ ਫ਼ਸਲ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੇਲੋੜੀਆ ਖਾਦਾਂ ਅਤੇ ਕੀੜੇਮਾਰ ਦਵਾਈਆ ਨਾ ਵਰਤਣ।ਇਸ ਮੌਕੇ ਸੁਪਰਵਾਇਜਰ ਕੁਲਵੰਤ ਸਿੰਘ, ਕਿਸਾਨ ਮਿੱਤਰ ਸੁਖਵਿੰਦਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।