ਪਰਚੇ ਨੂੰ ਦਰਜ਼ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਰੋਸ਼ ਮਾਰਚ
ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਬੀਤੇ ਦਿਨੀਂ ਥਾਣਾ ਸਦਰ ਦੀ ਪੁਲਿਸ ਵਲੋਂ ਇੱਕ ਨਸ਼ਾ ਤਸਕਰ ਸਹਿਤ ਪਿੰਡ ਦਿਓਣ ਖ਼ੁਰਦ ਦੇ ਮੌਜੂਦਾ ਸਰਪੰਚ ਅਤੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼ ਕਰਨ ਦਾ ਮਾਮਲਾ ਦਿਨ-ਬ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਸਰਪੰਚ ਅਤੇ ਕਮੇਟੀ ਮੈਂਬਰਾਂ ਵਿਰੁਧ ਦਰਜ਼ ਪਰਚੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਦੇ ਲੋਕਾਂ ਵਲੋਂ ਅੱਜ ਪਿੰਡ ਵਿਚ ਰੋਸ ਮਾਰਚ ਕਰਦਿਆਂ ਪੁਲਿਸ ਪ੍ਰਸ਼ਾਸਨ ਵਿਰੁਧ ਨਾਅਰੇਬਾਜ਼ੀ ਕੀਤੀ । ਇਸ ਮੌਕੇ ਬੀਕੇਯੂ ਸਿੱਧੂਪੁਰ ਦੇ ਆਗੂ ਰਾਮ ਸਿੰਘ ਬਰਾੜ ਅਤੇ ਕਰਮਤੇਜ ਸਿੰਘ ਨੇ ਕਿਹਾ ਕਿ ਪਿੰਡ ਦੇ ਮੌਜੂਦਾ ਸਰਪੰਚ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ।
ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ
ਸਰਪੰਚ ਅਤੇ ਨਸ਼ਾ ਵਿਰੋਧੀ ਕਮੇਟੀ ਦੇ ਹੱਕ ਵਿਚ ਡਟਦੇ ਹੋਏ ਪਿੰਡ ਵਾਸੀਆਂ ਤੇ ਕਮੇਟੀ ਆਗੂਆਂ ਜਗਤਾਰ ਸਿੰਘ ਤੇ ਸੇਵਕ ਸਿੰਘ ਨੇ ਕਿਹਾ ਜੇਕਰ ਪਿੰਡ ਦੇ ਸਰਪੰਚ ਖ਼ਿਲਾਫ਼ ਮਾਮਲਾ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨ ਵਿਚ ਥਾਣਾ ਸਦਰ ਦਾ ਘਿਰਾਓ ਕਰਨਗੇ। ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ 32 ਮੈਂਬਰੀ ਨਸ਼ਾ ਵਿਰੋਧੀ ਕਮੇਟੀ ਦੇ ਵਰਕਰਾਂ ਵੱਲੋਂ ਰਾਤ ਸਮੇਂ ਪਹਿਰੇਦਾਰੀ ਕੀਤੀ ਜਾ ਰਹੀ ਸੀ ਤਾਂ ਸੱਕੀ ਹਾਲਤ ਵਿਚ ਪਿੰਡ ਦੀ ਦਾਣਾ ਮੰਡੀ ਵਿਚ ਖੜੀ ਪੁਲਿਸ ਦੀ ਗੱਡੀ ’ਚ ਸਵਾਰ ਪੁਲਿਸ ਮੁਲਾਜਮਾਂ ਦੀ ਪੁਛਗਿਛ ਕੀਤੀ ਗਈ ਸੀ।
ਪੁਲਿਸ ਵਲੋਂ ਨਸ਼ਾ ਤਸਕਰ ਸਹਿਤ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਵੀ ਪਰਚਾ ਦਰਜ਼
ਇਸ ਦੌਰਾਨ ਪੁਲਿਸ ਦੇ ਗੈਰ ਤਸੱਲੀਬਖ਼ਸ ਜਵਾਬਾਂ ਤੋਂ ਭੜਕੇ ਲੋਕਾਂ ਨੇ ਇਸ ਗੱਡੀ ਦਾ ਘਿਰਾਓ ਕਰ ਲਿਆ ਸੀ। ਜਿਸਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਟੀਮ ਨੇ ਮੌਕੇ ’ਤੇ ਪੁੱਜ ਕੇ ਇਸ ਗੱਡੀ ਸਵਾਰ ਪੁਲਿਸ ਮੁਲਾਜਮਾਂਨੂੰ ਛੁਡਵਾਇਆ ਸੀ। ਇਸ ਮਾਮਲੇ ਵਿਚ ਜਿੱਥੇ ਪੁਲਿਸ ਨੇ ਨਸਾ ਤਸਕਰ ਨਿਰਮਲ ਸਿੰਘ ਵਿਰੁਧ ਪਰਚਾ ਦਰਜ਼ ਕੀਤਾ ਸੀ, ਉਥੇ ਸਰਪੰਚ ਸੋਹਨ ਸਿੰਘ ਟੋਨੀ ਤੇ ਹੋਰਨਾਂ ਵਿਰੁਧ ਵੀ ਪੁਲਿਸ ਡਿਊਟੀ ’ਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਕਾਰਵਾਈ ਕਰ ਦਿੱਤੀ ਸੀ।
Share the post "ਸਰਪੰਚ ਸਹਿਤ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼ ਕਰਨ ਤੋਂ ਭੜਕੇ ਪਿੰਡ ਵਾਸੀ"