ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦਾ ਅਚਨਚੇਤ ਦੌਰਾ ਕਰਕੇ ਸਰਕਾਰੀ ਸਕੂਲਾਂ ਚ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਤਹਿਤ ਮੁਹੱਈਆ ਕਰਵਾਏ ਜਾ ਰਹੇ ਖਾਣੇ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭਾਗੀਵਾਂਦਰ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭਾਗੀਵਾਂਦਰ ਕਲੋਨੀ ਅਤੇ ਆਂਗਣਵਾੜੀ ਸੈਂਟਰ ਭਾਗੀਵਾਂਦਰ, ਸਰਕਾਰੀ ਹਾਈ ਸਕੂਲ ਲੈਲੇਵਾਲਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੈਲੇਵਾਲਾ, ਰਾਸ਼ਨ ਡਿਪੂ ਅਤੇ ਆਂਗਣਵਾੜੀ ਸੈਂਟਰ ਲੈਲੇਵਾਲਾ ਅਤੇ ਰਾਸ਼ਨ ਡਿਪੂ ਗੁਰੂਸਰ ਜਗਾ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੋ ਵੀ ਛੋਟੀਆਂ-ਮੋਟੀਆਂ ਊਣਤਾਈਆਂ ਪਾਈਆਂ ਗਈਆਂ, ਉਨ੍ਹਾਂ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਮੀਤ ਹੇਅਰ ਵੱਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼
ਚੈਕਿੰਗ ਉਪਰੰਤ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਵੱਖ-ਵੱਖ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਮੁਹੱਈਆ ਕਰਵਾਏ ਜਾ ਰਹੇ ਖਾਣੇ ਦੀ ਕੁਆਲਟੀ ਵਿਚ ਕਿਸੇ ਵੀ ਕਿਸਮ ਦੀ ਊਣਤਾਈ ਨਾ ਰਹਿਣ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਭੁਪਿੰਦਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਪ੍ਰੋਗਰਾਮ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਪੰਜਾਬ ਰਾਜ ਖ਼ੁਰਾਕ ਕਮਿਸ਼ਨ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਹੈ ਵਚਨਬੱਧ : ਚੇਤਨ ਪ੍ਰਕਾਸ਼ ਧਾਲੀਵਾਲ"