ਸੁਖਜਿੰਦਰ ਮਾਨ
ਬਠਿੰਡਾ, 13 ਅਗਸਤ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਐਨ ਜੀ ਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਸਥਾਨਕ ਵਿਧਾਇਕ ਜਗਰੂਪਲ ਸਿੰਘ ਗਿੱਲ ਦੇ ਘਰ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਦੀਆਂ ਆਗੂਆਂ ਅੰਮ੍ਰਿਤਪਾਲ ਕੌਰ ਬੱਲੂਆਣਾ, ਮਨਪ੍ਰੀਤ ਕੌਰ ਸਿਵੀਆ, ਨਵਜੋਤ ਕੌਰ, ਲੀਲਾਵੰਤੀ, ਰੂਪ ਕੌਰ ਤੇ ਸੁਖਦੇਵ ਕੌਰ ਆਦਿ ਨੇ ਕਿਹਾ ਕਿ ਪਿਛਲੇਂ ਲਗਭਗ 10 ਮਹੀਨਿਆਂ ਤੋਂ ਉਨ੍ਹਾਂ ਨੂੰ ਮਾਣ ਭੱਤਾ ਨਹੀਂ ਮਿਲਿਆ ਹੈ।
ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲਣ ਦੀ ਬਜਾਏ ਉਨ੍ਹਾਂ ਨੂੰ ਰਸੋਈ ਦੇ ਰਾਸਨ ਲਈ ਹਜ਼ਾਰ-ਹਜ਼ਾਰ ਰੁਪਏ ਦਿੱਤੇ ਜਾਣ: ਹਰਗੋਬਿੰਦ ਕੌਰ
ਜਿਸ ਕਰਕੇ ਮਹਿੰਗਾਈ ਦੇ ਯੁੱਗ ਵਿੱਚ ਉਹਨਾਂ ਨੂੰ ਘਰ ਦਾ ਗੁਜਾਰਾ ਕਰਨਾ ਬੜਾ ਔਖਾ ਹੋਇਆ ਪਿਆ ਹੈ ਤੇ ਚੁੱਲ੍ਹੇ ਠੰਡੇ ਹੋਏ ਪਏ ਹਨ। ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਜਦੋਂ ਤੋਂ ਸੂਬੇ ਵਿਚ ਮੌਜੂਦਾ ਸਮਰਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲੀਆਂ ਤੇ ਵਰਕਰਾਂ ਤੇ ਹੈਲਪਰਾਂ ਰੁਲਦੀਆਂ ਫਿਰਦੀਆਂ ਹਨ। ਜਥੇਬੰਦੀ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਸਾਰੇ ਬਕਾਏ ਦਿੱਤੇ ਜਾਣ ਤੇ ਅੱਗੇ ਤੋਂ ਹਰ ਮਹੀਨੇ ਦੀ 3 ਤਰੀਕ ਨੂੰ ਮਾਣ ਭੱਤਾ ਦੇਣਾ ਯਕੀਨੀ ਬਣਾਇਆ ਜਾਵੇ।
ਜੀਦਾ ਟੋਲ ਪਲਾਜ਼ੇ ਵਾਲਿਆਂ ਦੀ ਗੁੰਡਾਗਰਦੀ: ਕਿਸਾਨ ਆਗੂ ਦੀ ਪੱਗ ਲਾਹੀ, ਹੋਇਆ ਪਰਚਾ ਦਰਜ਼
ਉਹਨਾਂ ਕਿਹਾ ਕਿ ਤਿੰਨਾਂ ਬਲਾਕਾਂ ਬਠਿੰਡਾ, ਤਰਸਿੱਕਾ ਅਤੇ ਸਿੱਧਵਾਂ ਬੇਟ ਨੂੰ ਬਾਲ ਭਲਾਈ ਕੌਂਸਲ ਐਨ ਜੀ ਓ ਤੋਂ ਬਾਹਰ ਕਰਕੇ ਮੁੱਖ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ। ਇਹਨਾਂ ਬਲਾਕਾਂ ਨੂੰ ਐਨ ਜੀ ਓ ਤੋਂ ਵਾਪਸ ਲੈਣ ਲਈ ਅਕਤੂਬਰ 2017 ਵਿਚ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਉਹਨਾਂ ਇਹ ਵੀ ਮੰਗ ਕੀਤੀ ਹੈ ਕਿ ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ। ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਇਆ ਜਾਵੇ । ਪਿਛਲੇਂ ਸਾਲ ਦਾ ਵਰਦੀ ਭੱਤਾ ਰਲੀਜ਼ ਕੀਤਾ ਜਾਵੇ।
Share the post "ਐਨ ਜੀ ਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ"