ਸੁਖਜਿੰਦਰ ਮਾਨ
ਬਠਿੰਡਾ, 15 ਅਗਸਤ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬਲਾਕ ਬਠਿੰਡਾ ਤੇ ਨਥਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਗੋਨੇਆਣਾ ਦੀ ਅਗਵਾਈ ਹੇਠ ਪਿਛਲੇਂ ਲੰਮੇ ਸਮੇਂ ਤੋਂ ਮਾਣ ਭੱਤਾ ਨਾ ਮਿਲਣ ਕਰਕੇ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਕਾਲਾ ਦਿਵਸ ਮਨਾਇਆ ਗਿਆ ਤੇ ਕਾਲੀਆਂ ਚੁੰਨੀਆਂ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਬਲਾਕ ਬਠਿੰਡਾ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਦੀ ਅਗਵਾਈ ਹੇਠ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਪੁਲਿਸ ਨਾਕਾ ਤੋੜਣ ਵਾਲਾ ਫ਼ਰਾਰ ਪੰਜਵਾਂ ਨੌਜਵਾਨ ਵੀ ਕਾਬੁੂ
ਇਸ ਮੌਕੇ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲੀਆਂ ਤੇ ਵਰਕਰਾਂ ਤੇ ਹੈਲਪਰਾਂ ਰੁਲਦੀਆਂ ਫਿਰਦੀਆਂ ਹਨ ਤੇ ਮਹਿੰਗਾਈ ਦੇ ਯੁੱਗ ਵਿੱਚ ਔਖ ਭਰੀ ਜ਼ਿੰਦਗੀ ਕੱਟ ਰਹੀਆਂ ਹਨ । ਉਹਨਾਂ ਕਿਹਾ ਕਿ ਐਨ ਜੀ ਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਾਂ ਤਨਖਾਹਾਂ ਮਿਲੀਆਂ ਨੂੰ ਲਗਭਗ 10 ਮਹੀਨੇ ਬੀਤ ਗਏ ਹਨ ਜਦੋਂ ਕਿ ਮੁੱਖ ਵਿਭਾਗ ਵਿੱਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ । ਉਹਨਾਂ ਮੰਗ ਕੀਤੀ ਹੈ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਤਨਖਾਹਾਂ ਮਾਣ ਭੱਤੇ ਤੁਰੰਤ ਕਲੀਅਰ ਕੀਤੇ ਜਾਣ । ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਤੱਕ ਸੈਂਟਰ ਅਤੇ ਸਟੇਟ ਫੰਡ ਇਕੱਠਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ।
ਕੋਵਿਡ ਸੈਂਟਰ ਦਾ ਮਾਮਲਾ: ਡੀਸੀ ਨੇ ਸੁਸਾਇਟੀ ਨੂੰ 20 ਲੱਖ ਜਮ੍ਹਾਂ ਕਰਵਾਉਣ ਦਾ ਕੱਢਿਆ ਨੋਟਿਸ
ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਇਆ ਜਾਵੇ । ਪਿਛਲੇਂ ਸਾਲ ਦਾ ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਇਸ ਤੋਂ ਵੀ ਵੱਡਾ ਕੀਤਾ ਜਾਵੇਗਾ । ਇਸ ਮੌਕੇ ਵਿਧਾਇਕਾਂ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਯੂਨੀਅਨ ਦੀਆਂ ਆਗੂਆਂ ਮਨਮੀਤ ਕੌਰ ਭੁੱਚੋ,ਮਨਪ੍ਰੀਤ ਕੌਰ ਸਿਵੀਆ,ਰੇਖਾ ਰਾਣੀ ਜੀਦਾ, ਸੁਮਨਦੀਪ ਕੌਰ,ਸੁਨੈਨਾ ਗੋਨੇਆਣਾ, ਬਲਬੀਰ ਕੌਰ ਭੋਖੜਾ, ਮਨਜੀਤ ਕੌਰ ਗੰਗਾ,ਵੀਰਪਾਲ ਕੌਰ ਸਿਵੀਆ,ਕੁਲਦੀਪ ਕੌਰ ਆਕਲੀਆਂ ਵੀਰਪਾਲ ਕੌਰ ਨਹੀਆਂ ਵਾਲਾ,ਆਸ਼ਾ ਰਾਣੀ ਗੋਨੇਆਣਾ ਆਦਿ ਮੌਜੂਦ ਸਨ ।
Share the post "ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਲਾ ਦਿਵਸ ਮਨਾ ਕੇ ਆਪ ਦੇ ਵਿਧਾਇਕਾਂ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ"