ਸੁਖਜਿੰਦਰ ਮਾਨ
ਬਠਿੰਡਾ, 16 ਅਗਸਤ : ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟਾ ’ਤੇ ਕਬਜ਼ਾ ਦਿਵਾਉਣ, ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਮਜ਼ਦੂਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਅਤੇ ਜੀਦੇ ਟੋਲ ਪਲਾਜ਼ਾ ਤੇ ਮਜ਼ਦੂਰਾਂ ਦੀ ਕੁੱਟ ਮਾਰ ਕਰਨ ਵਾਲਿਆ ਵਿਰੁਧ ਕੇਸ ਦਰਜ ਕਰਵਾਉਣ ਲਈ ਲਗਾਤਾਰ ਚੱਲਣ ਵਾਲਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਸ਼ਾਮਲ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਿਲਾ ਕਨਵੀਨਰ ਮਾਸਟਰ ਸੇਵਕ ਸਿੰਘ,ਜਿਲਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾ ਗੁਰੂ, ਮਨਦੀਪ ਸਿੰਘ ਸਿਬੀਆ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪਾਲ ਸਿੰਘ ਦਿਉਣ ਨੇ ਐਲਾਨ ਕੀਤਾ ਕਿ ਜਦੋਂ ਤੱਕ ਮਜ਼ਦੂਰਾਂ ਨੂੰ ਪਲਾਟ ਅਲਾਟ ਨਹੀਂ ਕੀਤੇ ਜਾਂਦੇ ਅਤੇ ਘਰ ਬਨਾਉਣ ਲਈ ਦੋ ਲੱਖ ਰੁਪਏ ਨਹੀਂ ਦਿੱਤੇ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਗੈਸ ਪਾਈਪ ਲਾਈਨ ਪਾਉਣ ਬਦਲੇ ਮੁਆਵਜਾ ਨਾ ਦੇਣ ਦੇ ਰੋਸ਼ ਵਜੋਂ ਕਿਸਾਨਾਂ ਨੇ ਕੀਤਾ ਰੋਸ਼ ਮੁਜਾਹਰਾ
ਇਸਦੇ ਨਾਲ ਹੀ ਉਨਾਂ ਕਿਹਾ ਕਿ ਜੇਕਰ ਚੱਕ ਫਤਿਹ ਸਿੰਘ ਵਾਲਾ ਦੇ ਮਜ਼ਦੂਰ ਦੇ ਕਾਤਲਾਂ ਨੂੰ ਜਲਦੀ ਗ੍ਰਿਫਤਾਰ ਨਾ ਕੀਤਾ ਗਿਆ ਤਾ 22 ਅਗਸਤ ਨੂੰ ਭੁੱਚੋ ਚੌਕੀ ਅੱਗੇ ਧਰਨਾ ਲਾਇਆ ਜਾਵੇਗਾ ਅਤੇ ਜੇਕਰ ਜਿਲਾ ਪ੍ਰਸ਼ਾਸਨ ਨੇ ਮਜ਼ਦੂਰਾਂ ਨਾਲ ਮੀਟਿੰਗ ਕਰਕੇ ਮਸਲੇ ਹੱਲ ਨਾ ਕੀਤੇ ਤਾਂ ਜਲਦੀ ਹੀ ਤਿੱਖਾ ਐਕਸ਼ਨ ਕੀਤਾ ਜਾਵੇਗਾ । ਉਨ੍ਹਾਂ ਮਜ਼ਦੂਰਾਂ ਪਰਿਵਾਰਾਂ ਨੂੰ ਧਰਨੇ ਦੀ ਹਰ ਪੱਖੋਂ ਮਦਦ ਕਰਨ ਦੀ ਅਪੀਲ ਕੀਤੀ। ਹੋਰਨਾਂ ਤੋਂ ਇਲਾਵਾ ਧਰਨੇ ਨੂੰ ਹੰਸਾਂ ਸਿੰਘ ਕੋਠੇ ਨੱਥਾ ਸਿੰਘ ਵਾਲਾ, ਗ਼ੁਲਾਬ ਸਿੰਘ ਮਾਈਸਰਖਾਨਾ,ਮਾੜਾ ਸਿੰਘ, ਗੁਰਪ੍ਰੀਤ ਕੌਰ ਦਿਉਣ ਤੇ ਮੱਖਣ ਸਿੰਘ ਦਿਉਣ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
Share the post "ਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟਾਂ ਦਿਵਾਉਣ ਲਈ ਲੱਗਿਆ ਧਰਨਾ ਤੀਜ਼ੇ ਦਿਨ ’ਚ ਸ਼ਾਮਲ"