ਆਯੂਸ਼ਮਾਨ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ
ਬਠਿੰਡਾ, 17 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਮੁੱਖ ਤਰਜੀਹ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਇੱਥੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਜ਼ਿਲ੍ਹੇ ਦੇ ਕਾਰਡ ਧਾਰਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਜਾਗਰੂਕਤਾ ਵੈਨ ਨੂੰ ਸਥਾਨਕ ਸਰਕਾਰੀ ਹਸਪਤਾਲ ਲਾਲ ਸਿੰਘ ਬਸਤੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਸਮੇਂ ਕੀਤਾ।
ਇਸ ਖਬਰ ਨੂੰ ਵੀ ਪੜ੍ਹੋ ਬਠਿੰਡਾ ’ਚ ਅਨੁਸ਼ਾਸਨ ਭੰਗ ਕਰਨ ਵਾਲੇ ਕਾਂਗਰਸੀਆਂ ’ਤੇ ਚੱਲੇਗਾ ਅਨੁਸਾਸਨੀ ਡੰਡਾ, ਪੰਜ ਮੈਂਬਰੀ ਕਮੇਟੀ ਗਠਿਤ
ਇਸ ਦੌਰਾਨ ਵਿਧਾਇਕ ਸ.ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਵੈਨ ਸਿਹਤ ਵਿਭਾਗ ਪੰਜਾਬ ਵੱਲੋਂ ਬਠਿੰਡਾ ਜ਼ਿਲ੍ਹੇ ਨੂੰ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਅਤੇ ਇਸ ਕਾਰਡ ਨਾਲ ਮਿਲਣ ਵਾਲੇ ਲਾਭਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।
ਇਸ ਖਬਰ ਨੂੰ ਵੀ ਪੜ੍ਹੋ“‘ਖੇਡਾਂ ਵਤਨ ਪੰਜਾਬ ਦੀਆਂ’ ਦੀ 29 ਅਗਸਤ ਨੂੰ ਬਠਿੰਡਾ ਤੋਂ ਹੋਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ”
ਇਸ ਮੌਕੇ ਵਿਧਾਇਕ ਜਗਰੂਪ ਗਿੱਲ ਨੇ ਇਹ ਵੀ ਦੱਸਿਆ ਕਿ ਇਸ ਵੈਨ ਦੁਆਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਜਿਵੇਂ ਕਿ ਲਾਲ ਸਿੰਘ ਬਸਤੀ, ਪਰਸਰਾਮ ਨਗਰ, ਜਨਤਾ ਨਗਰ, ਅਰਜੁਨ ਨਗਰ, ਗੋਪਾਲ ਨਗਰ ਅਤੇ ਪ੍ਰਤਾਪ ਨਗਰ ਆਦਿ ਵਿੱਚ ਕਾਰਡ ਬਣਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਤੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।
Share the post "ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਜਗਰੂਪ ਗਿੱਲ"