ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ
ਚੰਡੀਗੜ੍ਹ, 21 ਅਗਸਤ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ।ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ।
ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼, ਛੁੱਟੀਆਂ ਕੀਤੀਆਂ ਰੱਦ
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ।ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
Share the post "ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ"