ਬਠਿੰਡਾ, 23 ਅਗਸਤ : ਹਾਲ ਹੀ ਵਿੱਚ ਨੈਕ ਏ++ ਦਰਜਾ ਹਾਸਿਲ ਕਰਨ ਵਾਲੀ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰਬੰਧਨ, ਅਕਾਦਮਿਕ ਨਿਯਮਾਂ, ਸਹੂਲਤਾਂ ਅਤੇ ਪ੍ਰਕਿਰਿਆਵਾਂ ਨਾਲ ਰਾਬਤਾ ਕਰਾਉਣ ਦੇ ਮੰਤਵ ਨਾਲ ਤਿੰਨ ਰੋਜ਼ਾ ਓਰੀਐਨਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਮੌਕ ਮੁੱਖ ਕਾਰਜਕਾਰੀ ਅਧਿਕਾਰੀ ਡਾ. ਬਲਦੇਵ ਰਾਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਮੰਤਵ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਅਤੇ ਕਿੱਤਾ ਮੁੱਖੀ ਵਿਦਿਆ ਪ੍ਰਦਾਨ ਕਰਨਾ ਹੈ, ਜਿਸ ਰਾਹੀਂ ਉਹ ਚੰਗੇਰੇ ਇਨਸਾਨ ਬਣ ਕੇ ਸਮਾਜ ਵਿੱਚ ਉੱਚਾ ਰੁਤਬਾ ਹਾਸਿਲ ਕਰ ਸਕਦੇ ਹਨ।
ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੇ ਸੰਭਾਲਿਆ ਅਹੁੱਦਾ
ਕਾਰਜਕਾਰੀ ਉਪ ਕੁਲਪਤੀ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਨੇ ਵਰਸਿਟੀ ਦੇ ਨਿਯਮਾਂ, ਨੀਤੀਆਂ, ਪ੍ਰਸ਼ਾਸਨਿਕ ਢਾਂਚੇ ਅਤੇ ਵਰਸਿਟੀ ਨਾਲ ਸਬੰਧਿਤ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਵਰਸਿਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਨ੍ਹਾਂ ਰਾਹੀਂ ਵਿਦਿਆਰਥੀ ਆਪਣੇ ਸੁਪਨੇ ਸਾਕਾਰ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਹੋਰ ਉੱਚੇ ਕਰਨ ਅਤੇ ਇਮਾਨਦਾਰੀ ਨਾਲ ਇਸ ਪਾਸੇ ਵਧਣ ਲਈ ਕਿਹਾ।ਮੁੱਖ ਮਹਿਮਾਨ ਡਾ. ਹਰਪਾਲ ਸਿੰਘ ਪੰਨੂ ਨੇ ਭਾਰਤੀ ਅਮੀਰ ਵਿਰਸੇ, ਸੰਸਕਿ੍ਰਤੀ, ਸੱਭਿਆਚਾਰ ਵਿੱਚੋਂ ਉਦਾਹਰਣਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਨੇਕ ਇਨਸਾਨ ਬਣਨ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਤੇ ਸੱਚੇ ਦਿਲ ਨਾਲ ਆਪਣੀਆਂ ਕਦਰਾਂ ਕੀਮਤਾਂ ਦੀ ਰਾਖੀ ਕਰਨ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਬੈਠਕ
ਵਿਸ਼ੇਸ਼ ਮਹਿਮਾਨ ਡੀ.ਐਸ.ਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਹੱਕਾਂ ਦੇ ਨਾਲ-ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨ ਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਚੜ੍ਹਦੀ ਕਲਾ ਲਈ ਆਪਣੀ ਤਾਕਤ ਅਤੇ ਸਮਰੱਥਾ ਲਗਾਉਣ ਦੀ ਅਪੀਲ ਕੀਤੀ।ਡੀਨ ਅਕਾਦਮਿਕ ਕਰਨਲ (ਰਿਟਾ.) ਡਾ. ਬੀ.ਐਸ.ਧਾਲੀਵਾਲ ਨੇ ਅਕਾਦਮਿਕ ਢਾਂਚੇ ਦੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਵਿੱਚ ਕਰਾਏ ਜਾਂਦੇ ਕੋਰਸਾਂ, ਯੋਗਤਾਵਾਂ, ਪਰੀਖੀਆ ਪ੍ਰਕਿਰਿਆਵਾਂ ਬਾਰੇ ਚਾਨਣਾ ਪਾਇਆ ।
ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ
ਡਿਪਟੀ ਡਾਇਰੈਕਟਰ ਡਾ. ਵਿਕਾਸ ਗੁਪਤਾ ਨੇ ਵਿਦਿਆਰਥੀਆਂ ਦੀ ਪਲੇਸਮੈਂਟ, ਸਿਖਲਾਈ ਲਈ ਕੀਤੇ ਜਾਂਦੇ ਉਪਰਾਲਿਆਂ ਅਤੇ ’ਵਰਸਿਟੀ ਵੱਲੋਂ ਦਿੱਤੇ ਜਾਂਦੇ ਵਜੀਫਿਆਂ ਬਾਰੇ ਜਾਣਕਾਰੀ ਦਿੱਤੀ। ਵੱਖ-ਵੱਖ ਪ੍ਰੇਦਸ਼ਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਅਨੇਕਤਾ ਵਿੱਚ ਏਕਤਾ ਦੀ ਮਿਸਾਲ ਪੇਸ਼ ਕਰਨ ਵਾਲਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਆਯੋਜਕਾਂ ਵੱਲੋਂ ਵਿਸ਼ੇਸ਼ ਮਹਿਮਾਨਾਂ ਨੂੰ ਯਾਦਾਸ਼ਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਲਵਲੀਨ ਸੱਚਦੇਵਾ ਅਤੇ ਕਨਿਕਾ ਵੱਲੋਂ ਨਿਵੇਕਲੇ ਸ਼ਾਇਰਾਨਾ ਅੰਦਾਜ਼ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਗਈ।