Thursday, April 16, 2026
spot_img
spot_img

ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

Date:

spot_img

ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਗੋਲਡਨ ਸੰਧਰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼
ਚੰਡੀਗੜ੍ਹ, 23 ਅਗਸਤ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਬੈਠਕ

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...