ਡੀ ਸੀ ਨੂੰ ਮੁਸ਼ਕਲਾਂ ਦੇ ਹੱਲ ਕਰਨ ਲਈ ਦਿੱਤਾ ਮੰਗ ਪੱਤਰ
ਬਠਿੰਡਾ, 24 ਅਗਸਤ: ਪਬਲਿਕ ਟਾਈਟਲ ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਦਲਿਤ ਨੇਤਾ ਕਿਰਨਜੀਤ ਸਿੰਘ ਗਹਿਰੀ ਨੇ ਸਫ਼ਾਈ ਕਾਮਿਆਂ ਦੀ ਕਮੇਟੀ ਦੇ ਪ੍ਰਧਾਨ ਦੀਪਕ ਭੱਟੀ ਤੇ ਹੋਰਨਾਂ ਮੈਂਬਰਾਂ ਨਾਲ ਮਿਲਕੇ ਡੀ ਸੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਫ਼ਾਈ ਕਾਮਿਆਂ ਅਤੇ ਗਹਿਰੀ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਡੀ ਸੀ ਰੇਟ ਤਨਖਾਹ ਦਿੱਤੀ ਜਾਵੇ, ਵਰਦੀਆਂ ਅਤੇ ਮੈਡੀਕਲ ਸਹੂਲਤਾਂ ਦੇਣ ਤੋਂ ਇਲਾਵਾ ਉਨ੍ਹਾਂ ਦੇ ਕੱਟੇ ਗਏ 8 ਸਾਲ ਦੇ ਈ ਪੀ ਐਫ਼ ਦਾ ਹਿਸਾਬ ਕਿਤਾਬ ਦਿਵਾਇਆ ਜਾਵੇ।
Fazilka News: ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ’ਤੇ ਨੌਕਰੀ ਕਰਦਾ ਪੰਜਾਬੀ ਲੈਕਚਰਾਰ ਕੜਿੱਕੀ ’ਚ ਫ਼ਸਿਆ
ਇਸ ਮੌਕੇ ਡੀ ਸੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਗਹਿਰੀ ਨੇ ਕਿਹਾ ਕਿ ਸਮਾਜ ਲਈ ਸਭ ਤੋਂ ਵੱਧ ਮਿਹਨਤ ਕਰਨ ਵਾਲੇ ਲੋਕਾਂ ਨੂੰ ਪੁੱਛਿਆ ਨਹੀਂ ਜਾਂਦਾ ਕਿ ਇਨ੍ਹਾਂ ਦੀਆਂ ਮੁਸ਼ਕਲਾਂ ਕੀ ਹਨ। ਗਹਿਰੀ ਨੇ ਕਿਹਾ ਕਿ ਸਰਕਾਰ ਨੇ ਹਮੇਸ਼ਾ ਹੀ ਸਫ਼ਾਈ ਕਾਮਿਆਂ ਨਾਲ ਭੇਦਭਾਵ ਕੀਤਾ ਹੈ। ਉਨ੍ਹਾਂ ਕਿਹਾ ਦਲਿਤ ਮਹਾਂ ਪੰਚਾਇਤ ਇਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਾਉਣ ਲਈ ਸੰਘਰਸ਼ ਤੇਜ਼ ਕਰੇਗੀ।
Chandigarh News: ਸਾਬਕਾ ਉਪ ਮੁੱਖ ਮੰਤਰੀ ਦੀ ਵਧੀਆਂ ਮੁਸ਼ਕਲਾਂ, ਬੇਟੇ ਨੇ ਹਾਟਲ ‘ਚ ਕਰਤਾ ਵੱਡਾ ਕਾਂਡ!
ਗਹਿਰੀ ਨੇ ਕਿਹਾ ਕਿ ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਨੂੰ ਵਿਧਾਨ ਸਭਾ ਵਿਚ ਚੁੱਕਣ ਲਈ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਮਿਲਿਆ ਜਾਵੇਗਾ। ਇਸ ਮੌਕੇ ਬੋਹੜ ਸਿੰਘ ਘਾਰੂ, ਲਵਪ੍ਰੀਤ ਸਿੰਘ ਹੁਸਨਰ, ਜਸਵੀਰ ਸਿੰਘ, ਗੁਰਜੰਟ ਸਿੰਘ ਗਹਿਰੀ ਅਤੇ ਵੱਡੀ ਗਿਣਤੀ ਵਿਚ ਸਫ਼ਾਈ ਕਾਮੇ ਅਤੇ ਦਲਿਤ ਨੇਤਾ ਹਾਜ਼ਰ ਸਨ।