ਲੁਧਿਆਣਾ: ਬੀਤੀ ਦਿਨੀ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਦੇ ਘਰ ਈ.ਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਈਡੀ ਵੱਲੋਂ ਇਹ ਛਾਪੇਮਾਰੀ ਲਗਭਗ 12 ਘੰਟੇ ਤੱਕ ਚੱਲੀ ਸੀ। ਹੁਣ ਇਸ ਛਾਪੇਮਾਰੀ ਤੋਂ ਬਾਅਦ ਭਾਰਤ ਭੂਸ਼ਣ ਦੀ ਪਤਨੀ ਮਮਤਾ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 7 ਵਜੇ ਈਡੀ ਦੇ ਅਧਿਕਾਰੀ ਉਨ੍ਹਾਂ ਦੇ ਘਰ ਪਹੁੰਚੇ ਤਾਂ ਉਹ ਮੰਦਰ ਗਈ ਹੋਈ ਸੀ।
ਵਿਜੀਲੈਂਸ ਵਲੋਂ ਬਠਿੰਡਾ ’ਚ ‘ਖੁੰਬਾਂ’ ਵਾਂਗ ਉੱਗੀਆਂ ਪ੍ਰਾਈਵੇਟ ਕਲੌਨੀਆਂ ਦੀ ਜਾਂਚ ਸ਼ੁਰੂ
ਘਰ ਆਉਣ ‘ਤੇ ਪਤਾ ਲੱਗਾ ਕਿ ਅਧਿਕਾਰੀ ਵਿਜੀਲੈਂਸ ਮਾਮਲੇ ‘ਚ ਤਲਾਸ਼ੀ ਲੈਣ ਆਏ ਹਨ। ਈਡੀ ਨੇ ਕਿਸੇ ਵੀ ਤਰ੍ਹਾਂ ਨਾਲ ਉਸ ਦੇ ਘਰ ਛਾਪੇਮਾਰੀ ਨਹੀਂ ਕੀਤੀ। 12 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਤੋਂ ਬਾਅਦ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਈਡੀ ਨੇ ਉਨ੍ਹਾਂ ਦੇ ਘਰ ਛਾਪੇਮਾਰੀ ਨਹੀਂ ਕੀਤੀ ਸਗੋਂ ਤਲਾਸ਼ੀ ਲਈ ਸੀ।
20 ਲੱਖ ਰਿਸ਼ਵਤ ਕਾਂਡ ’ਚ ਫਰਾਰ ਇੰਸਪੈਕਟਰ ਖੇਮ ਚੰਦ ਪ੍ਰਾਸਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
ਉਥੇ ਹੀ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਭਾਰਤ ਭੂਸ਼ਨ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਵਾਲੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਭਾਜਪਾ ‘ਚ ਸ਼ਾਮਲ ਹੋਣ ਦੀਆਂ ਸਾਰੀਆਂ ਚਰਚਾਵਾਂ ‘ਤੇ ਵਿਰਾਮ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਆਸ਼ੂ ਕਾਂਗਰਸੀ ਸਨ, ਕਾਂਗਰਸੀ ਹਨ ਅਤੇ ਕਾਂਗਰਸੀ ਹੀ ਰਹਿਣਗੇ। ਕਿਸੇ ਹੋਰ ਪਾਰਟੀ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਹੈ। ਵਿਭਾਗੀ ਅਧਿਕਾਰੀਆਂ ਅਨੁਸਾਰ ਛਾਪੇਮਾਰੀ ਦੌਰਾਨ 2-3 ਕਰੋੜ ਰੁਪਏ ਦੀ ਨਕਦੀ ਅਤੇ ਕਈ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ, ਜਦਕਿ ਕੁਝ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ।