Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਿੱਖਿਆ

ਅਧਿਆਪਕ ਦਿਵਸ ਮੌਕੇ ਅਧਿਆਪਕ ਕਰਨਗੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ :ਡੀ.ਟੀ.ਐਫ.

9 Views

ਜਥੇਬੰਦੀ ਦੇ ਫੈਸਲੇ ਅਨੁਸਾਰ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਹੋਣਗੇ ਰੋਸ ਮੁਜ਼ਹਾਰੇ
ਬਠਿੰਡਾ, 28 ਅਗਸਤ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਆਰਥਿਕ ਅਤੇ ਵਿਭਾਗੀ ਮੰਗਾਂ ਕਰਨ ਦੇ ਰੋਸ ਵਜੋਂ ਅਧਿਆਪਕ ਦਿਵਸ (ਪੰਜ ਸਤੰਬਰ ) ਨੂੰ ਜਿਲ੍ਹਾ ਪੱਧਰੀ ਰੋਸ ਮੁਜ਼ਹਾਰੇ ਕਰਨ ਦਾ ਫੈਸਲਾ ਜੱਥੇਬੰਦੀ ਦੇ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸਕੱਤਰ ਬਲਵੀਰ ਚੰਦ ਲੌਂਗੋਵਾਲ ਦੀ ਅਗਵਾਈ ਵਿੱਚ ਲਿਆ।

ਨਸ਼ਾ ਤਸਕਰਾਂ ਵਲੋਂ ਪ੍ਰਵਾਰ ਨਾਲ ਮਿਲਕੇ ਪੁਲਿਸ ’ਤੇ ਹਮਲਾ, ਤਿੰਨ ਕਾਬੂ

ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਰੇਸ਼ਮ ਸਿੰਘ , ਸਕੱਤਰ ਜਸਵਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੀਟਿੰਗ ਦੌਰਾਨ ਪੂਰੀਆਂ ਕਰਨ ਦਾ ਵਾਅਦਾ ਆਮ ਆਦਮੀ ਪਾਰਟੀ ਦੀ ਸਰਕਾਰ ਕਰਦੀ ਹੈ। ਪ੍ਰੰਤੂ ਅਜੇ ਤੱਕ ਕੋਈ ਵਾਅਦਾ ਵਫ਼ਾ ਨਹੀਂ ਹੋਇਆ। ਬਠਿੰਡਾ ਜ਼ਿਲ੍ਹੇ ਦੇ ਮੀਤ ਪ੍ਰਧਾਨ ਵਿਕਾਸ ਗਰਗ, ਵਿੱਤ ਸਕੱਤਰ ਅਨਿਲ ਭੱਟ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਖੇਮੂਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪ੍ਰੰਤੂ ਅਮਲੀ ਰੂਪ ਵਿਚ ਸਰਕਾਰ ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਕਮੇਟੀਆਂ ਬਣਾ ਕੇ ਲਮਕਾ ਰਹੀ ਹੈ।

ਬਠਿੰਡਾ ’ਚ ਮੰਗਲਵਾਰ ਨੂੰ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’, ਭਗਵੰਤ ਮਾਨ ਉਦਘਾਟਨੀ ਸਮਾਗਮ ਦੌਰਾਨ ਖੁਦ ਲਾਉਣਗੇ ਮੈਚ

ਜਿਸ ਕਾਰਨ ਇੱਕ ਜਨਵਰੀ 2004 ਤੋਂ ਬਾਅਦ ਭਰਤੀ ਸਾਰੇ ਅਧਿਆਪਕਾਂ ਅਤੇ ਮੁਲਾਜ਼ਮਾਂ ਵਿੱਚ ਬਹੁਤ ਭਾਰੀ ਰੋਸ ਹੈ। ਜਥੇਬੰਦਕ ਸਕੱਤਰ ਕੁਲਵਿੰਦਰ ਵਿਰਕ ਬਲਾਕ ਪ੍ਰਧਾਨ ਭੁਪਿੰਦਰ ਮਾੲਸਰਖਾਨਾ, ਭੋਲਾ ਰਾਮ ਅਤੇ ਬਲਕਰਨ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਈ.ਟੀ.ਟੀ. ਤੋਂ ਮਾਸਟਰ ਕੇਡਰ ,ਮਾਸਟਰ ਕੇਡਰ ਤੋਂ ਲੈਕਚਰਾਰ ਅਤੇ ਹੈਡਮਾਸਟਰਾਂ , ਲੈਕਚਰਾਰਾਂ ਤੋਂ ਪ੍ਰਿੰਸੀਪਲ ਆਦਿ ਹਰ ਤਰ੍ਹਾਂ ਦੀਆਂ ਪ੍ਰਮੋਸ਼ਨਾਂ ਰੋਕੀਆਂ ਹੋਈਆਂ ਹਨ ਜਿਸ ਕਾਰਨ ਹਜ਼ਾਰਾਂ ਅਧਿਆਪਕ ਬਿਨਾਂ ਪ੍ਰਮੋਸ਼ਨ ਤੋਂ ਸੇਵਾ ਮੁਕਤ ਹੋ ਰਹੇ ਹਨ। ਬਲਾਕ ਭਗਤਾਂ ਦੇ ਪ੍ਰਧਾਨ ਰਾਜਵਿੰਦਰ ਜਲਾਲ, ਔਰਤ ਅਧਿਅਪਕ ਆਗੂ ਨਵਚਰਨਪ੍ਰੀਤ ਬਲਜਿੰਦਰ ਕੌਰ,ਰਜਿੰਦਰ ਕੌਰ ਅਤੇ ਰਣਦੀਪ ਕੌਰ ਖਾਲਸਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਅਧਿਆਪਕਾ ਦੇ 12 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਰੋਕੀਆਂ ਹੋਈਆਂ ਹਨ। ਪੰਜਾਬ ਸਰਕਾਰ ਦੇ ਸਾਰੇ ਮੁਲਾਜ਼ਮਾਂ ਦੇ ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤਿਆਂ ਉੱਪਰ ਵੀ ਰੋਕ ਲਗਾਈ ਹੋਈ ਜਿਸ ਕਰਕੇ ਹਰੇਕ ਮੁਲਾਜ਼ਮ ਆਪਣੀ ਬਣਦੀ ਤਨਖਾਹ ਦਸ ਹਜ਼ਾਰ ਰੁਪਇਆ ਪ੍ਰਤੀ ਮਹੀਨਾ ਘੱਟ ਪ੍ਰਾਪਤ ਕਰ ਰਿਹਾ ਹੈ।

Related posts

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 675 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

punjabusernewssite

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 8ਵੇਂ ਸਥਾਪਨਾ ਦਿਵਸ ਦੀ ਸ਼ਾਨਦਾਰ ਸ਼ੁਰੁਆਤ

punjabusernewssite

ਸੇਂਟ ਜ਼ੇਵੀਅਰਜ਼ ਸਕੂਲ ਵਿਖੇ ਅਧਿਆਪਕ ਸਿਖਲਾਈ ਕੋਰਸ ਇਨ ਮੈਡੀਟੇਸ਼ਨ ਦਾ ਆਯੋਜਨ

punjabusernewssite