ਦਫ਼ਤਰ ਸਿਵਲ ਸਰਜਨ ਵਿਖੇ ਅੱਖਾਂ ਦਾਨ ਪੰਦਰਵਾੜਾ ਦੌਰਾਨ ਜਾਗਰੂਕਤਾ ਪ੍ਰਿੰਟਿੰਗ ਮੀਟੀਰੀਅਲ ਰਿਲੀਜ਼ ਕੀਤਾ
ਸੁਖਜਿੰਦਰ ਮਾਨ
ਬਠਿੰਡਾ, 28 ਅਗਸਤ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਡਾ ਮੀਨਾਕਸ਼ੀ ਸਿੰਗਲਾ ਅੱਖਾਂ ਦੇ ਮਾਹਿਰ ਕਮ ਡੀ.ਪੀ.ਐਮ. ਜ਼ਿਲ੍ਹਾ ਬਲਾਈਂਡਨੈਸ ਕੰਟਰੋਲ ਸੋਸਾਇਟੀ ਦੀ ਦੇਖ ਰੇਖ ਹੇਠ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿਚ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ।
ਜਿਸ ਨੂੰ ਸੰਬੋਧਨ ਕਰਦਿਆਂ ਡਾ. ਤੇਜਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ।ਇਸ ਪੰਦਰਵਾੜੇ ਦਾ ਉਦੇਸ਼ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਜਾਗਰੂਕ ਕਰਨਾ ਹੈ। ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨੇਪਣ ਦੇ ਕਾਰਨ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਨਸ਼ਾ ਤਸਕਰਾਂ ਵਲੋਂ ਪ੍ਰਵਾਰ ਨਾਲ ਮਿਲਕੇ ਪੁਲਿਸ ’ਤੇ ਹਮਲਾ, ਤਿੰਨ ਕਾਬੂ
ਇਸ ਸਮੇਂ ਡਾ. ਮੀਨਾਕਸ਼ੀ ਸਿੰਗਲਾ ਅੱਖਾਂ ਦੇ ਮਾਹਿਰ ਨੇ ਦੱਸਿਆ ਕਿ ਹਰ ਸਾਲ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਨੇਤਰਦਾਨ ਕਰਨ ਵਾਲਾ ਇੱਕ ਵਿਅਕਤੀ 2 ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ। ਇਸ ਮੌਕੇ ਡਾ. ਡਿੰਪੀ ਦਿਓੜਾ , ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਡਾ. ਅਨੁਪਮਾ ਸ਼ਰਮਾ, ਡਾ. ਮਨੀਸ਼ ਗੁਪਤਾ, ਡਾ. ਡਿੰਪੀ, ਡਾ. ਪੱਲਵੀ, ਡਾ. ਵੀਨੂੰ, ਮੈਡਮ ਰੂਪਾਲੀ ਡਿਪਟੀ ਮਾਸ ਮੀਡੀਆ ਕ੍ਰਿਸ਼ਨ ਕੁਮਾਰ, ਪਵਨਜੀਤ ਕੌਰ ਬੀ.ਈ.ਈ. ਤੇ ਬਲਦੇਵ ਸਿੰਘ ਹਾਜ਼ਰ ਸਨ।
Share the post "ਸਿਹਤ ਵਿਭਾਗ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ 38ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ: ਸਿਵਲ ਸਰਜਨ"