Punjabi Khabarsaar
ਬਠਿੰਡਾ

ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਪਾਰਟੀ ’ਤੇ ਹਮਲਾ ਨਿੰਦਣਯੋਗ: ਖੁਸ਼ਬਾਜ ਜਟਾਣਾ

ਇਸ ਘਟਨਾ ਨੇ ਮੁੱਖ ਮੰਤਰੀ ਦੀ ਬੇਬਸੀ ਕੀਤੀ ਜੱਗ ਜ਼ਾਹਿਰ,ਮੁੱਖ ਮੰਤਰੀ ਦੇਣ ਅਸਤੀਫ਼ਾ
ਸੁਖਜਿੰਦਰ ਮਾਨ
ਬਠਿੰਡਾ, 28 ਅਗਸਤ:- ਜੇਕਰ ਪੰਜਾਬ ਵਿੱਚ ਪੁਲਿਸ ਹੀ ਸੁਰੱਖਿਅਤ ਨਹੀਂ ਫਿਰ ਆਮ ਲੋਕਾਂ ਦੀ ਸੁਰੱਖਿਅਤ ਕੀ ਹੋਵੇਗੀ ਇਹ ਅੰਦਾਜ਼ਾ ਧੋਬੀਆਣਾ ਬਸਤੀ ਵਿੱਚ ਬੀਤੀ ਰਾਤ ਨਸ਼ਾ ਸਮੱਗਲਰਾਂ ਨੂੰ ਫੜਨ ਗਈ ਸੀਆਈਏ-2 ਦੀ ਪੁਲਿਸ ਪਾਰਟੀ ਤੇ ਨਸ਼ਾ ਸਮੱਗਲਰਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋਣ ਤੋਂ ਲਾਇਆ ਜਾ ਸਕਦਾ ਹੈ,ਜਿਸ ਲਈ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ ਅਤੇ ਮੁੱਖ ਮੰਤਰੀ ਦੀ ਬੇਬਸੀ ਸਾਹਮਣੇ ਆਉਂਦੀ ਹੈ।

ਨਸ਼ਾ ਤਸਕਰਾਂ ਵਲੋਂ ਪ੍ਰਵਾਰ ਨਾਲ ਮਿਲਕੇ ਪੁਲਿਸ ’ਤੇ ਹਮਲਾ, ਤਿੰਨ ਕਾਬੂ

ਇਹਨਾਂ ਗੱਲਾਂ ਦਾ ਪ੍ਰਗਟਾਵਾ ਜ਼ਿਲਾ ਕਾਂਗਰਸ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਖੁਸਬਾਜ ਸਿੰਘ ਜਟਾਣਾ ਵੱਲੋਂ ਪੁਲਿਸ ਪਾਰਟੀ ’ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਖੁਸ਼ਬਾਜ ਜਟਾਨਾਂ ਨੇ ਕਿਹਾ ਕਿ ਪੁਲਿਸ ਪਾਰਟੀ ਪੂਰੀ ਤਨਦੇਹੀ ਨਾਲ ਨਸ਼ਾ ਸਮਗਲਰਾਂ ਨੂੰ ਨੱਥ ਪਾਉਣ ਲਈ ਕੰਮ ਕਰ ਰਹੀ ਪਰ ਇਸ ਤਰ੍ਹਾਂ ਹਮਲੇ ਹੋਣੇ ਮੰਦਭਾਗੀਆਂ ਘਟਨਾਵਾਂ ਹਨ ਜਿਸ ਦੀ ਕਾਂਗਰਸ ਪਾਰਟੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਇਸ ਹਮਲੇ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੂੰ ਅਸਤੀਫਾ ਦੇਕੇ ਪਾਸੇ ਹੋਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੇ ਬਠਿੰਡਾ ਦੌਰੇ ਤੇ ਇਕ ਦਿਨ ਪਹਿਲਾਂ ਪੁਲਿਸ ਪਾਰਟੀ ਤੇ ਨਸ਼ਾ ਸਮੱਗਲਰਾਂ ਵੱਲੋਂ ਹਮਲਾ ਕਰਨਾ ਬਹੁਤ ਵੱਡਾ ਚਿੰਤਾ ਦਾ ਵਿਸ਼ਾ ਹ।

ਨਸ਼ੇ ਖ਼ਿਲਾਫ਼ ਬਠਿੰਡਾ ਦੇ ਸਾਬਕਾ ਕੌਂਸਲਰ ਨੇ ਅੱਜ ਫੇਰ ਕੀਤਾ ਅਨੋਖਾ ਪ੍ਰਦਰਸ਼ਨ

ਉਨ੍ਹਾਂ ਪੁਲਿਸ ਪਾਰਟੀ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਜਖ਼ਮੀ ਪੁਲੀਸ ਮੁਲਾਜਮਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਖੁਸ਼ਬਾਜ ਜਟਾਣਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚੋਣਾਂ ਵੇਲੇ ਕੀਤੇ ਪੰਜਾਬੀਆਂ ਨਾਲ ਵਾਅਦਿਆਂ ਨੂੰ ਯਾਦ ਕਰਨਾ ਚਾਹੀਦਾ ਹੈ ਅਤੇ ਨਸ਼ਾ ਸਮੱਗਲਿੰਗ ਨੂੰ ਨੱਥ ਪਾਉਣ ਲਈ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਬਠਿੰਡਾ ’ਚ ਮੰਗਲਵਾਰ ਨੂੰ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’, ਭਗਵੰਤ ਮਾਨ ਉਦਘਾਟਨੀ ਸਮਾਗਮ ਦੌਰਾਨ ਖੁਦ ਲਾਉਣਗੇ ਮੈਚ

ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਕੁਰਸੀ ਤੋਂ ਪਾਸੇ ਹੋਣਾ ਹੀ ਮਨਾਸਿਬ ਹੈ। ਓਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰ ਪਾਰਟੀ ਹੈ ਇਸ ਲਈ ਅਜਿਹੇ ਹਾਲਾਤ ਵਿੱਚ ਪੁਲਿਸ ਮੁਲਾਜ਼ਮਾਂ ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਜੇਕਰ ਸਰਕਾਰ ਨੇ ਨਸ਼ਾ ਸਮੱਗਲਿੰਗ ਤੇ ਨੱਥ ਨਾ ਪਾਈ ਤਾਂ ਮੁੱਖ ਮੰਤਰੀ ਸਮੇਤ ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾ ਵਿੱਚ ਘਰਾਓ ਕੀਤਾ ਜਾਵੇਗਾ।

 

Related posts

ਕੋਵਿਡ ਪਾਬੰਦੀਆਂ ’ਚ 25 ਮਾਰਚ ਤੱਕ ਦਾ ਵਾਧਾ : ਜ਼ਿਲ੍ਹਾ ਮੈਜਿਸਟ੍ਰੇਟ

punjabusernewssite

ਕੇਂਦਰੀ ਮੰਤਰੀ ਨੇ ਮਿੱਤਲ ਗਰੁੱਪ ਵੱਲੋਂ ਬਣਾਈ ਜਾ ਰਹੀ ਧਰਮਸ਼ਾਲਾ ਦਾ ਭੂਮੀ ਪੂਜ਼ਨ ਕਰਕੇ ਕਰਵਾਈ ਰਸ਼ਮੀ ਸ਼ੁਰੂਆਤ

punjabusernewssite

ਬਠਿੰਡਾ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ ਅਚਾਨਕ ਵਧਣ ਲੱਗੀ

punjabusernewssite